ਜਲੰਧਰ (ਰੱਤਾ)– ਹੁਣ ਤੱਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਕੂਲੀ ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆ ਰਹੀ ਸੀ ਪਰ ਸ਼ੁੱਕਰਵਾਰ ਨੂੰ ਜਲੰਧਰ ਦੇ ਜਮਸ਼ੇਰ ਖ਼ਾਸ ਇਲਾਕੇ ਵਿਚ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ 14 ਸਾਲਾ ਵਿਦਿਆਰਥਣ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਹਤ ਮਹਿਕਮੇ ਨੂੰ ਸ਼ੁੱਕਰਵਾਰ ਵੱਖ-ਵੱਖ ਲੈਬਾਰਟਰੀਆਂ ਤੋਂ ਸਕੂਲ ਦੀ ਵਿਦਿਆਰਥਣ ਸਮੇਤ ਕੁੱਲ 3 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 2 ਹੋਰ ਰਿਕਵਰ ਹੋ ਗਏ। ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 4948 ਹੋਰ ਲੋਕਾਂ ਦੇ ਸੈਂਪਲ ਲਏ।
ਇਹ ਵੀ ਪੜ੍ਹੋ: ਪੰਜਾਬ ’ਚ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਨੂੰ ਦੋਬਾਰਾ ਤਿਆਰ ਕਰਨ ਲਈ ISI ਲੈ ਰਹੀ ਲਖਬੀਰ ਸਿੰਘ ਰੋਡੇ ਦੀ ਮਦਦ
ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-15,20,120
ਨੈਗੇਟਿਵ ਆਏ-13,87,637
ਪਾਜ਼ੇਟਿਵ ਆਏ-63,193
ਡਿਸਚਾਰਜ ਹੋਏ-61,668
ਮੌਤਾਂ ਹੋਈਆਂ-1,491
ਐਕਟਿਵ ਕੇਸ-34
ਇਹ ਵੀ ਪੜ੍ਹੋ: ਜਲੰਧਰ: ਟਿਫਨ ਬੰਬ ਮਿਲਣ ਦੇ ਮਾਮਲੇ 'ਚ ਐੱਨ.ਆਈ.ਏ. ਦੀ ਵੱਡੀ ਕਾਰਵਾਈ, ਜਸਬੀਰ ਰੋਡੇ ਦਾ ਪੁੱਤਰ ਗ੍ਰਿਫ਼ਤਾਰ
ਜ਼ਿਲ੍ਹੇ ਵਿਚ ਲਗਭਗ 2000 ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ਵੈਕਸੀਨੇਸ਼ਨ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿਚ ਲਗਭਗ 2000 ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲ੍ਹਾ ਟੀਕਾਕਰਨ ਅਧਿਕਰੀ ਡਾ. ਰਾਕੇਸ਼ ਕੁਮਾਰ ਚੋਪੜਾ ਨੇ ਜ਼ਿਲ੍ਹੇ ਦੇ ਸਰਕਾਰੀ ਸਿਹਤ ਕੇਂਦਰਾਂ ਅਤੇ ਕੁਝ ਕੈਂਪਾਂ ਵਿਚ ਲਗਭਗ 2000 ਜਿਹੜੇ ਲੋਕਾਂ ਨੂੰ ਕੋਵਿਸ਼ੀਲਡ ਅਤੇ ਕੋਵੈਕਸੀਨ ਦੀ ਡੋਜ਼ ਲਾਈ ਗਈ, ਉਨ੍ਹਾਂ ਵਿਚੋਂ ਵਧੇਰੇ ਨੂੰ ਦੂਜੀ ਅਤੇ ਕੁਝ ਨੂੰ ਪਹਿਲੀ ਡੋਜ਼ ਲੱਗੀ।
ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨਾਂ ਨੂੰ ਵੱਡੀ ਸੌਗਾਤ, ਕਰੋੜਾਂ ਦਾ ਕਰਜ਼ਾ ਕੀਤਾ ਮੁਆਫ਼
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਪੰਜਾਬ ’ਚ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਨੂੰ ਦੋਬਾਰਾ ਤਿਆਰ ਕਰਨ ਲਈ ISI ਲੈ ਰਹੀ ਲਖਬੀਰ ਸਿੰਘ ਰੋਡੇ ਦੀ ਮਦਦ
NEXT STORY