ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ ’ਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਕੇਸ ਵੱਧਣੇ ਸ਼ੁਰੂ ਹੋ ਗਏ ਹਨ। ਸ਼ੁੱਕਰਵਾਰ ਨੂੰ ਜਲੰਧਰ ਜ਼ਿਲ੍ਹੇ ’ਚ ਇਕ ਸਾਲ ਦੀ ਬੱਚੀ ਸਮੇਤ 5 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਸਿਹਤ ਮਹਿਕਮੇ ਨੂੰ ਅੱਜ ਵੱਖ-ਵੱਖ ਲੈਬਾਰਟਰੀਆਂ ਤੋਂ 7 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਮਿਲੀ, ਜਿਸ ’ਚੋਂ 5 ਲੋਕ ਜਲੰਧਰ ਜ਼ਿਲ੍ਹੇ ਨਾਲ ਸਬੰਧਤ ਹਨ। ਇਨ੍ਹਾਂ ’ਚ ਇਕ ਸਾਲ ਦੀ ਬੱਚੀ ਦੀ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ।
ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਲਈ ਸੁਖਬੀਰ ਨੇ ਬਾਘਾਪੁਰਾਣਾ ਤੋਂ ਤੀਰਥ ਸਿੰਘ ਮਾਹਲਾ ਨੂੰ ਐਲਾਨਿਆ ਉਮੀਦਵਾਰ
5633 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ
ਸਿਹਤ ਮਹਿਕਮੇ ਨੂੰ ਵੀਰਵਾਰ 5633 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 5076 ਹੋਰ ਲੋਕਾਂ ਦੇ ਸੈਂਪਲ ਲਏ।
ਜਲੰਧਰ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-15,45,248
ਨੈਗੇਟਿਵ ਆਏ-14,12,269
ਪਾਜ਼ੇਟਿਵ ਆਏ-63,214
ਡਿਸਚਾਰਜ ਹੋਏ-61,687
ਮੌਤਾਂ ਹੋਈਆਂ-1,491
ਐਕਟਿਵ ਕੇਸ-36
ਇਹ ਵੀ ਪੜ੍ਹੋ: ਜਲੰਧਰ: ਰੱਖੜੀ ਵਾਲੇ ਦਿਨ ਤੋਂ ਲਾਪਤਾ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ
ਜ਼ਿਲ੍ਹੇ ’ਚ 30 ਹਜ਼ਾਰ ਤੋਂ ਵੱਧ ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ਵੈਕਸੀਨੇਸ਼ਨ ਮੁਹਿੰਮ ਤਹਿਤ ਵੀਰਵਾਰ ਨੂੰ ਜ਼ਿਲ੍ਹੇ ਵਿਚ 30 ਹਜ਼ਾਰ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਿਹਤ ਕੇਂਦਰਾਂ ਅਤੇ ਕੁਝ ਕੈਂਪਾਂ ਵਿਚ ਜਿਹੜੇ 30 ਹਜ਼ਾਰ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਾਈ ਗਈ, ਉਨ੍ਹਾਂ ਵਿਚੋਂ ਵਧੇਰੇ ਨੂੰ ਦੂਜੀ ਅਤੇ ਕੁਝ ਨੂੰ ਪਹਿਲੀ ਡੋਜ਼ ਲੱਗੀ।
ਇਹ ਵੀ ਪੜ੍ਹੋ: ਬੇਰੁਜ਼ਗਾਰ ਨੌਜਵਾਨਾਂ ਲਈ ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਸ਼ੁਰੂ ਹੋਵੇਗੀ ਇਹ ਨਵੀਂ ਸਕੀਮ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਦੋ ਮੋਟਰਸਾਈਕਲਾਂ ਦੀ ਟੱਕਰ ’ਚ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
NEXT STORY