ਜਲੰਧਰ— ਵਿਸ਼ਵ ਭਰ 'ਚ ਕੋਰੋਨਾ ਵਾਇਰਸ ਲਗਾਤਾਰ ਤੇਜ਼ੀ ਨਾਲ ਫੈਲਦਾ ਜਾ ਰਿਹਾ ਹੈ। ਇਸ ਨਾਲ ਨਜਿੱਠਣ ਲਈ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 14 ਅਪ੍ਰੈਲ ਤੱਕ ਦੇਸ਼ ਲਾਕ ਡਾਊਨ ਕੀਤਾ ਗਿਆ ਹੈ। ਇਸ ਤੋਂ ਬੱਚਣ ਦੇ ਜਿੱਥੇ ਸਰਕਾਰ ਵੱਲੋਂ ਘਰੋਂ ਨਾ ਨਿਕਲਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ, ਉਥੇ ਹੀ ਪਿੰਡਾਂ ਅਤੇ ਸ਼ਹਿਰਾਂ 'ਚ ਸਪਰੇਅ ਦੇ ਕੰਮ ਜਾਰੀ ਰੱਖੇ ਜਾ ਰਹੇ ਹਨ।
ਇਸੇ ਤਹਿਤ ਸ਼ਹੀਦ ਊਧਮ ਸਿੰਘ ਯੂਥ ਕਲੱਬ ਵੱਲੋਂ ਰਸੂਲਪੁਰ ਬ੍ਰਹਮਨਾ 'ਚ ਪਿੰਡ 'ਚ ਸੈਨੇਟਾਈਜ਼ਰ ਸਪਰੇਅ ਦਾ ਛਿੜਕਾਵ ਕੀਤਾ ਗਿਆ ਤਾਂਕਿ ਇਸ ਵਾਇਰਸ ਤੋਂ ਲੋਕਾਂ ਦਾ ਬਚਾਅ ਹੋ ਸਕੇ। ਦੱਸਣਯੋਗ ਹੈ ਕਿ ਕੈਪਟਨ ਸਰਕਾਰ ਵੱਲੋਂ ਪੰਜਾਬ 'ਚ ਵੱਧ ਰਹੇ ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਅਣਮਿੱਥੇ ਸਮੇਂ ਲਈ ਕਰਫਿਊ ਲਗਾਇਆ ਗਿਆ ਹੈ ਅਤੇ ਇਸ ਦੇ ਨਾਲ ਹੀ ਜ਼ਿਲਿਆਂ ਦੇ ਡੀ.ਸੀਜ਼. ਨੂੰ ਵੀ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ।
ਉਥੇ ਹੀ ਰਾਸ਼ਟਰ ਵਿਆਪੀ ਲਾਕ ਡਾਊਨ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਆਮ ਆਦਮੀ ਦੇ ਡਰ ਨੂੰ ਦੂਰ ਕਰਦੇ ਹੋਏ ਕਿਹਾ ਕਿ ਦੇਸ਼ਵਾਸੀਆਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਮੋਦੀ ਨੇ ਟਵਿੱਟਰ ਜ਼ਰੀਏ ਕਿਹਾ ਕਿ ਮੇਰੇ ਦੇਸ਼ਵਾਸੀਆਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ, ਜ਼ਰੂਰੀ ਸੇਵਾਵਾਂ ਆਦਿ ਮੁਹੱਈਆਂ ਕਰਵਾਈਆਂ ਜਾਣਗੀਆਂ। ਕੇਂਦਰ ਅਤੇ ਸਾਰੇ ਸੂਬੇ ਇਕੱਠੇ ਮਿਲ ਕੇ ਕੰਮ ਕਰਨਗੇ ਤਾਂਕਿ ਲੋਕਾਂ ਨੂੰ ਜ਼ਰੂਰੀ ਚੀਜ਼ਾਂ ਮਿਲਦੀਆਂ ਰਹਿਣ। ਅਸੀਂ ਸਾਰੇ ਇਕੱਠੇ ਮਿਲ ਕੇ ਕੋਵਿਡ-19 ਖਿਲਾਫ ਲੜਾਂਗੇ ਅਤੇ ਇਕ ਤੰਦਰੁਸਤ ਭਾਰਤ ਦਾ ਨਿਰਮਾਣ ਕਰਾਂਗੇ। ਜੈ ਹਿੰਦ।
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੂਰੇ ਦੁਨੀਆ 'ਚ 18 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਪੰਜਾਬ 'ਚੋਂ ਵੀ 30 ਕੇਸ ਪਾਜ਼ੀਟਿਵ ਪਾਏ ਹਨ। ਇਨ੍ਹਾਂ 30 ਕੇਸਾਂ 'ਚ ਜ਼ਿਆਦਾਤਰ ਕੇਸ ਨਵਾਂਸ਼ਹਿਰ ਨਾਲ ਸਬੰਧਤ ਹਨ।
ਕਰਫਿਊ 'ਚ ਸਾਈਕਲਾਂ 'ਤੇ ਗੇੜੀਆਂ ਮਾਰਨ ਵਾਲਿਆਂ ਦੀ ਆਈ ਸ਼ਾਮਤ, ਮੁਰਗਾ ਬਣਾ ਵਰਾਏ ਡੰਡੇ (ਤਸਵੀਰਾਂ)
NEXT STORY