ਕਪੂਰਥਲਾ (ਵਿਪਨ ਮਹਾਜਨ)— ਪੂਰੀ ਦੁਨੀਆ 'ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਦਾ ਕਹਿਰ ਪੰਜਾਬ 'ਚ ਲਗਾਤਾਰ ਜਾਰੀ ਹੈ। ਇਕ ਪਾਸੇ ਜਿੱਥੇ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ, ਉਥੇ ਹੀ ਕੋਰੋਨਾ ਦੇ ਕਾਰਨ ਇਲਾਜ ਅਧੀਨ ਚੱਲ ਮਰੀਜ਼ਾਂ ਨੂੰ ਜ਼ਿੰਦਗੀ ਤੋਂ ਹੱਥ ਧੋਣਾ ਪੈ ਰਿਹਾ ਹੈ। ਰੋਜ਼ਾਨਾ ਕਈ ਜ਼ਿਲ੍ਹਿਆਂ 'ਚ ਕੋਰੋਨਾ ਕਾਰਨ ਮਰੀਜ਼ ਮੌਤ ਦੇ ਮੂੰਹ 'ਚ ਜਾ ਰਹੇ ਹਨ।
ਤਾਜ਼ਾ ਮਾਮਲੇ 'ਚ ਕਪੂਰਥਲਾ 'ਚ ਕੋਰੋਨਾ ਦੇ ਕਾਰਨ ਕੋਰੋਨਾ ਪਾਜ਼ੇਟਿਵ ਤਿੰਨ ਮਰੀਜ਼ਾਂ ਨੇ ਦਮ ਤੋੜ ਦਿੱਤਾ। ਇਸ ਦੇ ਨਾਲ ਹੀ ਕਪੂਰਥਲਾ ਜ਼ਿਲ੍ਹੇ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 19 ਤੱਕ ਪਹੁੰਚ ਗਈ ਹੈ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਮੁਤਾਬਕ ਬੀਤੀ ਰਾਤ ਦੁਰਗਾਪੁਰ ਆਰ. ਸੀ. ਐੱਫ. ਬੁਲਾਣਾ ਦੇ ਰਹਿਣ ਵਾਲੇ 60 ਸਾਲਾ ਕੋਰੋਨਾ ਪੀੜਤ ਨੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ 'ਚ ਦਮ ਤੋੜਿਆ ਅਤੇ ਸ਼ਾਸਤਰੀ ਨਗਰ ਮਹਿਲੀ ਗੇਟ ਫਗਵਾੜਾ ਦੇ ਰਹਿਣ ਵਾਲੇ 58 ਸਾਲਾ ਵਿਅਕਤੀ ਨੇ ਕੋਰੋਨਾ ਕਾਰਨ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜਿਆ। ਇਸੇ ਤਰ੍ਹਾਂ ਧਵਾਂਖੀ ਨਿਸ਼ਾਨ ਪਿੰਡ ਦੇ ਰਹਿਣ ਵਾਲੇ 81 ਸਾਲਾ ਕੋਰੋਨਾ ਪੀੜਤ ਨੇ ਜਲੰਧਰ ਦੇ ਇਕ ਨਿੱਜੀ ਹਸਪਤਾਲ 'ਚ ਦਮ ਤੋੜਿਆ।
ਇਹ ਵੀ ਪੜ੍ਹੋ: ਬੀਬੀ ਦੀ ਸ਼ਰਮਨਾਕ ਕਰਤੂਤ: ਕੁੜੀਆਂ ਤੋਂ ਕਰਵਾਉਂਦੀ ਸੀ ਦੇਹ ਵਪਾਰ ਦਾ ਧੰਦਾ, ਇੰਝ ਹੋਇਆ ਖੁਲਾਸਾ
ਜ਼ਿਕਰਯੋਗ ਹੈ ਕਿ ਕਪੂਰਥਲਾ ਜ਼ਿਲ੍ਹੇ 'ਚ ਹੁਣ ਤੱਕ 507 ਕੇਸ ਪਾਜ਼ੇਟਿਵ ਪਾਏ ਗਏ ਹਨ, ਜਿਨ੍ਹਾਂ 'ਚੋਂ 19 ਵਿਅਕਤੀ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ ਜਦਕਿ 281 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ ਅਤੇ 210 ਐਕਟਿਵ ਕੇਸ ਦੱਸੇ ਜਾ ਰਹੇ ਹਨ।
ਜਾਣੋ ਕੀ ਹੈ ਪੰਜਾਬ 'ਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 26 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 2574, ਲੁਧਿਆਣਾ 5767, ਜਲੰਧਰ 3478, ਮੋਹਾਲੀ 'ਚ 1536, ਪਟਿਆਲਾ 'ਚ 3215, ਹੁਸ਼ਿਆਰਪੁਰ 'ਚ 760, ਤਰਨਾਰਨ 504, ਪਠਾਨਕੋਟ 'ਚ 645, ਮਾਨਸਾ 'ਚ 243, ਕਪੂਰਥਲਾ 507, ਫਰੀਦਕੋਟ 466, ਸੰਗਰੂਰ 'ਚ 1379, ਨਵਾਂਸ਼ਹਿਰ 'ਚ 414, ਰੂਪਨਗਰ 400, ਫਿਰੋਜ਼ਪੁਰ 'ਚ 733, ਬਠਿੰਡਾ 933, ਗੁਰਦਾਸਪੁਰ 968, ਫਤਿਹਗੜ੍ਹ ਸਾਹਿਬ 'ਚ 545, ਬਰਨਾਲਾ 540, ਫਾਜ਼ਿਲਕਾ 397 ਮੋਗਾ 630, ਮੁਕਤਸਰ ਸਾਹਿਬ 337 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 672 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ; ਕਪੂਰਥਲਾ: 8 ਮਹੀਨੇ ਪਹਿਲਾਂ ਹੋਈ 'ਲਵ ਮੈਰਿਜ' ਦਾ ਖ਼ੌਫਨਾਕ ਅੰਤ, ਵਿਆਹੁਤਾ ਨੇ ਦਿੱਤੀ ਜਾਨ
ਕੋਰੋਨਾ ਆਫ਼ਤ ਦੇ ਚੱਲਦਿਆਂ ਇਸ ਵਾਰ ਇੰਝ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ
NEXT STORY