ਕਪੂਰਥਲਾ (ਵਿਪਨ ਮਹਾਜਨ)— ਪੂਰੀ ਦੁਨੀਆ 'ਚ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਨੇ ਹੁਣ ਪੰਜਾਬ 'ਚ ਭਿਆਨਕ ਰੂਪ ਧਾਰ ਲਿਆ ਹੈ। ਇਕ ਪਾਸੇ ਜਿੱਥੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚੋਂ ਵੱਡੀ ਗਿਣਤੀ 'ਚ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ, ਉਥੇ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੀ ਲਗਾਤਾਰ ਵੱਧਦੀ ਜਾ ਰਹੀ ਹੈ।
ਇਹ ਵੀ ਪੜ੍ਹੋ: ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਕੈਪਟਨ ਦੀ ਸਖਤੀ, ਕਰਫ਼ਿਊ ਸਬੰਧੀ ਨਵੇਂ ਹੁਕਮ ਜਾਰੀ
ਕੋਰੋਨਾ ਨੇ ਹੁਣ ਵੱਡੇ ਪੁਲਸ ਅਫ਼ਸਰਾਂ ਸਮੇਤ ਸਿਆਸੀ ਆਗੂਆਂ ਨੂੰ ਵੀ ਆਪਣੇ ਲਪੇਟ 'ਚ ਲੈਣਾ ਸ਼ੁਰੂ ਕਰ ਦਿੱਤਾ ਹੈ। ਤਾਜ਼ਾ ਮਾਮਲੇ 'ਚ ਜ਼ਿਲ੍ਹਾ ਕਪੂਰਥਲਾ ਤੋਂ ਐੱਸ. ਐੱਸ. ਪੀ. ਜਸਪ੍ਰੀਤ ਸਿੰਘ ਸਮੇਤ 27 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਐੱਸ. ਐੱਸ. ਪੀ. ਦੇ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਪੁਲਸ ਅਧਿਕਾਰੀਆਂ 'ਚ ਹਫੜਾ-ਦਫੜੀ ਮਚ ਗਈ ਹੈ। ਸਿਹਤ ਅਧਿਕਾਰੀਆਂ ਵੱਲੋਂ ਐੱਸ. ਐੱਸ. ਪੀ. ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਅੰਨ੍ਹੇ ਕਤਲ ਦੀ ਗੁੱਥੀ ਸੁਲਝੀ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਨੂੰ ਵੱਢਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
ਜਾਣੋ ਕੀ ਹੈ ਪੰਜਾਬ 'ਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 35 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 3046, ਲੁਧਿਆਣਾ 7686, ਜਲੰਧਰ 5069, ਮੋਹਾਲੀ 'ਚ 2270, ਪਟਿਆਲਾ 'ਚ 4411, ਹੁਸ਼ਿਆਰਪੁਰ 'ਚ 943, ਤਰਨਾਰਨ 618, ਪਠਾਨਕੋਟ 'ਚ 809, ਮਾਨਸਾ 'ਚ 338, ਕਪੂਰਥਲਾ 684, ਫਰੀਦਕੋਟ 741, ਸੰਗਰੂਰ 'ਚ 1698, ਨਵਾਂਸ਼ਹਿਰ 'ਚ 541, ਰੂਪਨਗਰ 604, ਫਿਰੋਜ਼ਪੁਰ 'ਚ 1431, ਬਠਿੰਡਾ 1590, ਗੁਰਦਾਸਪੁਰ 1285, ਫਤਿਹਗੜ੍ਹ ਸਾਹਿਬ 'ਚ 797, ਬਰਨਾਲਾ 828, ਫਾਜ਼ਿਲਕਾ 607 ਮੋਗਾ 1037, ਮੁਕਤਸਰ ਸਾਹਿਬ 530 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 976 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਰਾਹ ਜਾਂਦੇ ਨੌਜਵਾਨ ਨੂੰ ਘੇਰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
ਇਹ ਵੀ ਪੜ੍ਹੋ: ਜਲੰਧਰ ਦੇ ਸਿਵਲ ਹਸਪਤਾਲ 'ਚੋਂ ਕੋਰੋਨਾ ਪਾਜ਼ੇਟਿਵ ਕੈਦੀ ਹੋਇਆ ਫ਼ਰਾਰ
ਇਹ ਵੀ ਪੜ੍ਹੋ: ਸਾਲੀ ਨੇ ਪਾਏ ਜੀਜੇ 'ਤੇ ਡੋਰੇ, ਸਮਝਾਉਣ 'ਤੇ ਵੀ ਨਾ ਸਮਝੇ ਤਾਂ ਵੱਡੀ ਭੈਣ ਨੇ ਚੁੱਕਿਆ ਖ਼ੌਫਨਾਕ ਕਦਮ
ਕੇਂਦਰ ਸਰਕਾਰ ਨੇ ਗੰਨੇ ਦੇ ਰੇਟ ਵਿਚ ਨਾ ਮਾਤਰ ਵਾਧਾ ਕਰਕੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ
NEXT STORY