ਕਪੂਰਥਲਾ (ਮਹਾਜਨ)— ਕਪੂਰਥਲਾ ਜ਼ਿਲੇ 'ਚੋਂ ਅੱਜ 4 ਕੋਰੋਨਾ ਦੇ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਹ ਚਾਰੋਂ ਕਸੇ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਇਕ ਮਾਮਲਾ ਭੁਲੱਥ ਦਾ, ਇਕ ਕਪੂਰਥਲਾ ਦੇ ਨਰੋਤਮ ਵਿਹਾਰ 'ਚੋਂ ਸਾਹਮਣੇ ਆਇਆ ਹੈ, ਜਦਕਿ 2 ਕੇਸ ਵੀ ਸ਼ਰਧਾਲੂਆਂ ਦੇ ਹੀ ਹਨ।
ਕਪੂਰਥਲਾ ਸ਼ਹਿਰ ਦੇ ਮੁਹੱਲਾ ਨਰੋਤਮ ਵਿਹਾਰ 'ਚ ਕੋਰੋਨਾ ਪਾਜੀਟਿਵ ਮਰੀਜ਼ ਪਾਏ ਜਾਣ ਤੋਂ ਬਾਅਦ ਸ਼ਹਿਰ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸਿਹਤ ਵਿਭਾਗ ਨੇ ਚਾਰੇ ਮਰੀਜਾਂ ਨੂੰ ਇਲਾਜ ਵਾਸਤੇ ਦਾਖਲ ਕਰ ਲਿਆ ਹੈ ਅਤੇ ਨਰੋਤਮ ਵਿਹਾਰ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਵੱਲੋਂ ਅੱਜ ਸਾਹਮਣੇ ਆਏ ਪਾਜ਼ੇਟਿਵ ਕੇਸਾਂ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਦੀ ਵੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਥੇ ਦੱਸ ਦੇਈਏ ਕਿ ਪਹਿਲਾਂ ਕਪੂਰਥਲਾ ਜ਼ਿਲੇ 'ਚ ਕੁੱਲ 15 ਪਾਜ਼ੇਟਿਵ ਕੇਸ ਸਾਹਮਣੇ ਆਏ ਸਨ ਜਦਕਿ ਅੱਜ ਦੇ ਚਾਰ ਕੇਸਾਂ ਨੂੰ ਮਿਲਾ ਕੇ ਹੁਣ ਜ਼ਿਲੇ 'ਚ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 19 ਤੱਕ ਪਹੁੰਚ ਗਈ ਹੈ। ਇਨ੍ਹਾਂ ਕੇਸਾਂ 'ਚ ਭੁੱਲਥ, ਫਗਵਾੜਾ ਅਤੇ ਸੁਲਤਾਨਪੁਰ ਲੋਧੀ ਦੇ ਵੀ ਕੇਸ ਸ਼ਾਮਲ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਹੁਣ ਤੱਕ ਫਗਵਾੜਾ 'ਚੋਂ ਕੋਰੋਨਾ ਦੇ ਨਾਲ ਦੋ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।
ਤਰਨਤਾਰਨ 'ਚ ਵੱਡਾ 'ਕੋਰੋਨਾ' ਬਲਾਸਟ, 47 ਪਾਜ਼ੇਟਿਵ ਮਾਮਲੇ ਆਏ ਸਾਹਮਣੇ
NEXT STORY