ਕਪੂਰਥਲਾ (ਵਿਪਨ ਮਹਾਜਨ)— ਥਾਣਾ ਸੁਭਾਨਪੁਰ ਦੇ ਤਹਿਤ ਪਿੰਡ ਲੱਖਣ ਕੇ ਪੱਡਾ 'ਚ ਇਕ ਕਬੱਡੀ ਖਿਡਾਰੀ ਦੀ ਕਥਿਤ ਪੁਲਸ ਕਰਮਚਾਰੀ ਵੱਲੋਂ ਗੋਲੀ ਮਾਰਕੇ ਦੇ ਹੱਤਿਆ ਕਰ ਦਿੱਤੀ ਗਈ ਅਤੇ ਜਦਕਿ ਉਸ ਦਾ ਦੂਜਾ ਸਾਥੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਹੈ।
ਮ੍ਰਿਤਕ ਦੀ ਪਛਾਣ ਕੌਮਾਂਤਰੀ ਕਬੱਡੀ ਖਿਡਾਰੀ ਅਰਵਿੰਦਰਜੀਤ ਪਹਿਲਵਾਨ ਦੇ ਰੂਪ 'ਚ ਹੋਈ ਹੈ।
ਇਸ ਮਾਮਲੇ 'ਚ ਥਾਣਾ ਸੁਭਾਨਪੁਰ ਪੁਲਸ ਵੱਲੋਂ ਪੁਲਸ ਮੁਲਾਜ਼ਮ ਪਰਮਜੀਤ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਬਾਮੂਵਾਲ ਵਾਸੀ ਸੁਭਾਨਪੁਰ ਅਤੇ ਮੰਗੂ ਪੁੱਤਰ ਜਸਵਿੰਦਰ ਸਿੰਘ ਵਾਸੀ ਲੱਖਣ ਕੇ ਪੱਡਾ ਥਾਣਾ ਸੁਭਾਨਪੁਰ ਜ਼ਿਲਾ ਕਪੂਰਥਲਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਜਾਣੋ ਕੀ ਹੈ ਪੂਰਾ ਮਾਮਲਾ
ਜਾਣਕਾਰੀ ਅਨੁਸਾਰ ਕਬੱਡੀ ਖਿਡਾਰੀ ਦੇ ਦੋਸਤ ਪ੍ਰਦੀਪ ਕੁਮਾਰ ਨੇ ਪੁਲਸ ਨੂੰ ਦੱਸਿਆ ਕਿ ਉਹ ਅਤੇ ਅਰਵਿੰਦਰਜੀਤ ਸਿੰਘ ਆਪਣੇ ਹੋਰਨਾਂ ਸਾਥੀਆਂ ਨਾਲ ਗੱਡੀ 'ਚ ਸਵਾਰ ਹੋ ਕੇ ਲੱਖਣ ਕੇ ਪੱਡਾ ਪਿੰਡ ਵੱਲ ਆ ਰਹੇ ਸਨ ਤਾਂ ਉਨ੍ਹਾਂ ਨੂੰ ਸੜਕ ਦੇ ਕਿਨਾਰੇ ਇਕ ਗੱਡੀ ਖੜ੍ਹੀ ਦਿਖਾਈ ਦਿੱਤੀ ਅਤੇ ਗੱਡੀ ਦੇ ਪਿਛਲੇ ਸ਼ੀਸ਼ੇ 'ਤੇ ਪਰਦੇ ਲੱਗੇ ਹੋਏ ਸਨ। ਜਦ ਅਸੀਂ ਉਨ੍ਹਾਂ ਦੀ ਗੱਡੀ ਨੇੜੇ ਗੱਡੀ ਲਗਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਗੱਡੀ ਭਜਾ ਲਈ ਅਤੇ ਅੱਗੇ ਜਾ ਕੇ ਅਸੀਂ ਗੱਡੀ ਨੂੰ ਰੋਕ ਲਿਆ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ 'ਕੋਰੋਨਾ' ਕਾਰਨ ਇਕ ਹੋਰ ਮਰੀਜ਼ ਦੀ ਮੌਤ, ਪਾਜ਼ੇਟਿਵ ਕੇਸਾਂ ਦਾ ਅੰਕੜਾ 90 ਤੱਕ ਪੁੱਜਾ
ਇਸ ਤੋਂ ਬਾਅਦ ਉਹ ਅਤੇ ਅਰਵਿੰਦਰ ਜੀਤ ਸਿੰਘ ਨੇ ਗੱਡੀ ਤੋਂ ਹੇਠਾਂ ਉੱਤਰ ਕੇ ਕਾਰ ਚੈੱਕ ਕਰਨੀ ਚਾਹੀ ਤਾਂ ਕਾਰ 'ਚੋਂ ਪਰਮਜੀਤ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਬਾਮੂਵਾਲ ਜੋ ਪੁਲਸ ਮੁਲਾਜ਼ਮ ਨਿਕਲਿਆ, ਦੇ ਹੱਥ 'ਚ ਰਿਵਾਲਵਰ ਸੀ। ਪੁਲਸ ਮੁਲਾਜ਼ਮ ਨੇ ਬਿਨਾਂ ਕੋਈ ਗੱਲ ਕੀਤੇ ਅਰਵਿੰਦਰਜੀਤ ਸਿੰਘ ਅਤੇ ਉਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਕਤ ਮੁਲਾਜ਼ਮ ਵੱਲੋਂ ਚਲਾਈਆਂ ਗੋਲੀਆਂ ਅਰਵਿੰਦਰਜੀਤ ਸਿੰਘ ਦੀ ਛਾਤੀ 'ਚ, ਉਸ ਦੇ ਮੋਢੇ ਅਤੇ ਵੱਖੀ 'ਚ ਲੱਗੀਆਂ। ਬਾਅਦ 'ਚ ਪੁਲਸ ਮੁਲਾਜ਼ਮ ਪਰਮਜੀਤ ਸਿੰਘ ਗੱਡੀ 'ਚੋਂ ਉਤਰਿਆ ਅਤੇ ਲਲਕਾਰੇ ਮਾਰਨ ਲੱਗਾ।
ਗੱਡੀ ਦੇ ਓਹਲੇ ਹੋ ਕੇ ਉਨ੍ਹਾਂ ਆਪਣੀ ਜਾਨ ਬਚਾਈ। ਇਸ ਉਪਰੰਤ ਉਹ ਅਰਵਿੰਦਰ ਨੂੰ ਸੁਭਾਨਪੁਰ ਦੇ ਹਸਪਤਾਲ 'ਚ ਲੈ ਗਏ ਪਰ ਉੱਥੇ ਉਸ ਨੂੰ ਦਾਖਲ ਨਹੀਂ ਕੀਤਾ ਗਿਆ। ਇਸ ਤੋਂ ਬਾਅਦ ਜਲੰਧਰ ਦੇ ਇਕ ਨਿਜੀ ਹਸਪਤਾਲ ਪਹੁੰਚੇ ਤਾਂ ਉੱਥੇ ਅਰਵਿੰਦਰਜੀਤ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਪੁਲਸ ਵੱਲੋਂ ਪੁਲਸ ਮੁਲਾਜ਼ਮ ਪਰਮਜੀਤ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਬਾਮੂਵਾਲ ਵਾਸੀ ਸੁਭਾਨਪੁਰ ਅਤੇ ਮੰਗੂ ਪੁੱਤਰ ਜਸਵਿੰਦਰ ਸਿੰਘ ਵਾਸੀ ਲੱਖਣ ਕੇ ਪੱਡਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਦੋਵੇਂ ਮੁਲਜ਼ਮ ਫਰਾਰ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਸਾਬਕਾ DGP ਸੈਣੀ ਖਿਲਾਫ 29 ਸਾਲ ਪੁਰਾਣੇ ਕੇਸ 'ਚ ਮਾਮਲਾ ਦਰਜ
ਗੈਂਗਸਟਰ ਜੱਗੂ ਭਗਵਾਨਪੁਰੀਏ ਦਾ ਹਸਪਤਾਲ 'ਚ ਇਲਾਜ ਸ਼ੁਰੂ
NEXT STORY