ਭੁਲੱਥ (ਰਜਿੰਦਰ, ਭੂਪੇਸ਼)— ਮਿਹਨਤ ਮਜ਼ਦੂਰੀ ਕਰਨ ਲਈ ਬਿਹਾਰ ਤੋਂ ਹਲਕਾ ਭੁਲੱਥ 'ਚ ਆਇਆ ਪ੍ਰਵਾਸੀ ਮਜ਼ਦੂਰ ਕੋਰੋਨਾ ਪਾਜ਼ੇਟਿਵ ਨਿਕਲਿਆ ਹੈ। ਦੱਸ ਦੇਈਏ ਕਿ 53 ਸਾਲਾਂ ਇਹ ਮਜ਼ਦੂਰ ਬਿਹਾਰ ਦਾ ਰਹਿਣ ਵਾਲਾ ਹੈ। ਜੋ ਹਲਕਾ ਭੁਲੱਥ ਦੇ ਪਿੰਡ ਭੱਕੂਵਾਲ ਵਿਚ ਕੰਮ ਕਰਨ ਲਈ ਆਇਆ ਸੀ ਪਰ ਬਿਹਾਰ ਤੋਂ ਇਥੇ ਆਉਣ 'ਤੇ ਇਸ ਨੂੰ ਭੁਲੱਥ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਰੱਖਿਆ ਗਿਆ ਸੀ, ਜਿਸ ਦੀ ਰਿਪੋਰਟ ਹੁਣ ਪਾਜ਼ੇਟਿਵ ਆਈ ਹੈ। ਦੂਜੇ ਪਾਸੇ ਇਸ ਪਾਜ਼ੇਟਿਵ ਕੇਸ ਦੀ ਪੁਸ਼ਟੀ ਕਰਦੇ ਸਬ ਡਿਵੀਜ਼ਨ ਹਸਪਤਾਲ ਭੁਲੱਥ ਦੇ ਸੀਨੀਅਰ ਮੈਡੀਕਲ ਅਫਸਰ ਡਾ. ਦੇਸ ਰਾਜ ਭਾਰਤੀ ਨੇ ਦਸਿਆ ਕਿ ਉਕਤ ਪ੍ਰਵਾਸੀ ਮਜ਼ਦੂਰ ਨੂੰ ਆਈਸੋਲੇਸ਼ਨ ਸੈਂਟਰ ਕਪੂਰਥਲਾ 'ਚ ਰੈਫਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਕੈਪਟਨ ਦੀ ਅਗਵਾਈ 'ਚ 2022 ਦੀ ਚੋਣ ਲੜੇਗੀ ਪਾਰਟੀ: ਜਾਖੜ
ਜਲੰਧਰ 'ਚ ਕੋਰੋਨਾ ਨਾਲ ਹੋਈ 10ਵੀਂ ਮੌਤ
ਜਲੰਧਰ 'ਚ ਕੋਰੋਨਾ ਵਾਇਰਸ ਕਾਰਨ ਅੱਜ ਇਕ ਹੋਰ ਮਰੀਜ਼ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮਕਸੂਦਾਂ ਦੇ ਮੋਤੀ ਨਗਰ ਦੇ ਰਹਿਣ ਵਾਲੇ 86 ਸਾਲਾ ਬਜ਼ੁਰਗ ਦੇਵਦੱਤ ਸ਼ਰਮਾ ਨੇ ਕੋਰੋਨਾ ਕਾਰਨ ਜ਼ੇਰੇ ਇਲਾਜ ਦੌਰਾਨ ਅੱਜ ਦਮ ਤੋੜ ਦਿੱਤਾ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਉਕਤ ਬਜ਼ੁਰਗ ਨੂੰ ਸਿਹਤ ਖਰਾਬ ਹੋਣ ਕਰਕੇ ਸੋਮਵਾਰ ਨੂੰ ਪਹਿਲਾਂ ਸ਼੍ਰੀਮਨ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਵੱਲੋਂ ਸਾਰੇ ਟੈਸਟ ਕਰਨ ਦੇ ਨਾਲ-ਨਾਲ ਕੋਰੋਨਾ ਦਾ ਟੈਸਟ ਵੀ ਕੀਤਾ ਗਿਆ ਸੀ।
ਇਸ ਦੀ ਰਿਪਰੋਟ ਅੱਜ ਤੜਕੇ ਹੀ ਪਾਜ਼ੇਟਿਵ ਪਾਈ ਗਈ ਹੈ। ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਕਤ ਬਜ਼ੁਰਗ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਸੀ, ਜਿੱਥੋਂ ਪਰਿਵਾਰ ਵਾਲੇ ਆਈ. ਐੱਮ. ਏ. ਸ਼ਾਹਕੋਟ ਹਸਪਤਾਲ 'ਚ ਲੈ ਗਏ ਸਨ। ਇਥੇ ਵੀ ਸਿਹਤ 'ਚ ਸੁਧਾਰ ਨਾ ਹੋਣ ਦੇ ਚਲਦਿਆਂ ਉਕਤ ਬਜ਼ੁਰਗ ਨੇ ਦਮ ਤੋੜ ਦਿੱਤਾ। ਅੱਜ ਹੋਈ ਮੌਤ ਤੋਂ ਬਾਅਦ ਜਲੰਧਰ 'ਚ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ 10 ਤੱਕ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ 'ਕੋਰੋਨਾ' ਨੇ ਲਈ ਇਕ ਹੋਰ ਮਰੀਜ਼ ਦੀ ਜਾਨ, ਜ਼ਿਲ੍ਹੇ 'ਚ ਮੌਤਾਂ ਦਾ ਅੰਕੜਾ 10 ਤੱਕ ਪੁੱਜਾ
ਵਿਦਿਆਰਥੀਆਂ ਨੂੰ ਜਲਦ ਮਿਲਣਗੇ ਸਮਾਰਟਫੋਨ, ਪੰਜਾਬ ਸਰਕਾਰ ਵਲੋਂ ਸਿੱਖਿਆ ਮਹਿਕਮੇ ਨੂੰ ਨਿਰਦੇਸ਼ ਜਾਰੀ
NEXT STORY