ਕਪੂਰਥਲਾ (ਮਹਾਜਨ/ਮਲਹੋਤਰਾ)— ਪੰਜਾਬ 'ਚ ਕੋਰੋਨਾ ਦੇ ਵੱਧ ਰਹੇ ਕਹਿਰ ਦਰਮਿਆਨ ਕਪੂਰਥਲਾ ਤੋਂ ਰਾਹਤ ਭਰੀ ਖਬਰ ਮਿਲੀ ਹੈ। ਜ਼ਿਲ੍ਹਾ ਕਪੂਰਥਲਾ 'ਚ ਕੋਰੋਨਾ ਦੇ ਆਖਰੀ ਮਰੀਜ਼ ਨੂੰ ਠੀਕ ਹੋਣ ਉਪਰੰਤ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਜ਼ਿਲ੍ਹਾ ਕਪੂਰਥਲਾ ਦੇ ਆਈਸੋਲੇਸ਼ਨ ਵਾਰਡ 'ਚ ਹੁਣ ਕੋਈ ਵੀ ਮਰੀਜ਼ ਦਾਖਲ ਨਹੀਂ ਹੈ ਅਤੇ ਜ਼ਿਲ੍ਹਾ ਕਪੂਰਥਲਾ ਕੋਰੋਨਾ ਮੁਕਤ ਹੈ।
ਇਹ ਵੀ ਪੜ੍ਹੋ: ਜਲੰਧਰ 'ਚ 'ਕੋਰੋਨਾ' ਦਾ ਤਾਂਡਵ, ਇਕੋ ਪਰਿਵਾਰ ਦੇ 7 ਮੈਂਬਰਾਂ ਸਣੇ 10 ਨਵੇਂ ਕੇਸ ਮਿਲੇ
ਸਿਵਲ ਸਰਜਨ ਕਪੂਰਥਲਾ ਡਾ. ਜਸਮੀਤ ਬਾਵਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਰਹਿ ਰਹੇ ਆਖਰੀ ਕੋਰੋਨਾ ਪਾਜ਼ੇਟਿਵ ਮਰੀਜ਼ ਨੂੰ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਮਰੀਜ ਦੇ ਠੀਕ ਹੋਣ ਤੋਂ ਬਾਅਦ ਜ਼ਿਲ੍ਹਾ ਕਪੂਰਥਲਾ ਗ੍ਰੀਨ ਜ਼ੋਨ 'ਚ ਪ੍ਰਵੇਸ਼ ਕਰ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮਰੀਜ਼ ਮਹਾਂਰਾਸ਼ਟਰ ਤੋਂ ਆਇਆ ਸੀ ਅਤੇ ਬੇਗੋਵਾਲ ਦਾ ਰਹਿਣ ਵਾਲਾ ਸੀ। ਉਨ੍ਹਾਂ ਇਸ ਦਾ ਸਿਹਰਾ ਸਿਹਤ ਮਹਿਕਮੇ ਦੇ ਡਾਕਟਰਾਂ ਅਤੇ ਫਰੰਟ 'ਤੇ ਕੰਮ ਕਰ ਰਹੇ ਹੋਰ ਮੈਡੀਕਲ ਅਤੇ ਪੈਰਾਮੈਡੀਕਲ ਸਟਾਫ ਨੂੰ ਦਿੱਤਾ। ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਹੈ ਕਿ ਤਾਲਾਬੰਦੀ 'ਚ ਮਿਲੀ ਢਿੱਲ ਦਾ ਨਾਜਾਇਜ਼ ਫਾਇਦਾ ਨਾ ਉਠਾਇਆ ਜਾਵੇ, ਬਹੁਤ ਜ਼ਰੂਰੀ ਕੰਮ ਹੋਣ 'ਤੇ ਹੀ ਘਰ ਤੋਂ ਬਾਹਰ ਨਿਕਲਿਆ ਜਾਵੇ ਅਤੇ ਫੇਸ ਮਾਸਕ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਨੂੰ ਲੈ ਕੇ ਸਮੇਂ-ਸਮੇਂ 'ਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।
ਇਹ ਵੀ ਪੜ੍ਹੋ: ਜਲੰਧਰ: ਨਕੋਦਰ 'ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ ਨੌਜਵਾਨ ਨੂੰ ਮਾਰੀ ਗੋਲੀ
ਉਨ੍ਹਾਂ ਕਿਹਾ ਕਿ ਅਜੇ ਖਤਰਾ ਟਲਿਆ ਨਹੀਂ ਹੈ। ਕੋਰੋਨਾ ਮਹਾਮਾਰੀ ਤੋਂ ਜ਼ਿਲ੍ਹੇ ਨੂੰ ਸਮੁੱਚੀ ਮਾਨਵ ਜਾਤੀ ਨੂੰ ਮੁਕਤ ਰੱਖਣ ਲਈ ਰਲ ਕੇ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਇਸ ਮਹਾਮਾਰੀ ਨੂੰ ਹਲਕੇ ਤੌਰ 'ਤੇ ਨਾ ਲੈਣ, ਇਸ ਬਾਰੇ ਫੈਲੀਆਂ ਗਲਤ ਧਾਰਨਾਵਾਂ ਤੋਂ ਬਚਣ, ਹੋਮ ਕੁਆਰਂਟੀਨ ਦੇ ਕੀਤੇ ਲੋਕਾਂ ਨੂੰ ਸਾਰੇ ਨਿਯਮਾਂ ਦੀ ਪਾਲਣਾ ਕਰਨ ਦੀ ਤਾਕੀਦ ਕੀਤੀ। ਇਸ ਮੌਕੇ ਡਾ. ਸੰਦੀਪ ਧਵਨ, ਡਾ. ਮੋਹਨਪ੍ਰੀਤ ਸਿੰਘ, ਡਾ. ਸੰਦੀਪ ਭੋਲਾ ਅਤੇ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ: ਫਗਵਾੜਾ 'ਚ ਹੋਏ NRI ਜੋੜੇ ਦੇ ਕਤਲ ਕੇਸ 'ਚ ਮੁੱਖ ਦੋਸ਼ੀ ਸਮੇਤ 3 ਗ੍ਰਿਫਤਾਰ
ਤਰਨਤਾਰਨ 'ਚ ਵਾਪਰੀ ਦੁਖ਼ਦ ਘਟਨਾ : ਭਰਾ ਨੇ 2 ਵੱਡੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ
NEXT STORY