ਬੇਗੋਵਾਲ (ਰਜਿੰਦਰ)— ਕਪੂਰਥਲਾ ਦੇ ਬੇਗੋਵਾਲ ਸ਼ਹਿਰ 'ਚ ਕਰੋਨਾ ਵਾਇਰਸ ਦੇ ਮਰੀਜ਼ ਵਧਣ ਲੱਗ ਪਏ ਹਨ। ਹੁਣ ਬੇਗੋਵਾਲ ਦੇ ਵਾਰਡ ਨੰਬਰ-4 ਤੋਂ ਅਕਾਲੀ ਦਲ ਦੀ ਕੌਂਸਲਰ ਬੀਬੀ ਦਲਜੀਤ ਕੌਰ ਅਤੇ ਉਸ ਦੇ ਪਤੀ ਕੁਲਬੀਰ ਸਿੰਘ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।
ਇਹ ਵੀ ਪੜ੍ਹੋ: ਵਿਆਹ ਕਰਵਾਉਣ ਤੋਂ ਬਾਅਦ ਕੁੜੀ ਨੇ ਮੁੰਡੇ ਨਾਲ ਕੀਤੀ ਵੱਡੀ ਠੱਗੀ, ਵਿਦੇਸ਼ ਜਾ ਕੇ ਕੀਤਾ ਇਹ ਕਾਰਾ
ਕੁਲਬੀਰ ਸਿੰਘ ਢਿੱਲਵਾਂ ਥਾਣੇ 'ਚ ਵਾਇਰਲੈਸ ਅਪਰੇਟਰ ਹੈ। ਦੋਵਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਦੀ ਪੁਸ਼ਟੀ ਸਰਕਾਰੀ ਹਸਪਤਾਲ ਬੇਗੋਵਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕਿਰਨਪ੍ਰੀਤ ਕੌਰ ਸੇਖੋਂ ਨੇ ਕੀਤੀ। ਉਨ੍ਹਾਂ ਦੱਸਿਆ ਕਿ ਕੁਲਵੀਰ ਸਿੰਘ ਨੂੰ ਹਫ਼ਤਾ ਕੁ ਪਹਿਲਾਂ ਖਾਂਸੀ ਦੀ ਸਮੱਸਿਆ ਹੋਈ ਸੀ।
ਇਹ ਵੀ ਪੜ੍ਹੋ: ਬਰਨਾਲਾ ਜ਼ਿਲ੍ਹੇ 'ਚ ਕੋਰੋਨਾ ਦਾ ਧਮਾਕਾ, ਪਹਿਲੀ ਵਾਰ ਵੱਡੀ ਗਿਣਤੀ 'ਚ ਮਿਲੇ ਪਾਜ਼ੇਟਿਵ ਕੇਸ
ਜਾਣੋ ਕੀ ਹੈ ਪੰਜਾਬ 'ਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 15 ਹਜ਼ਾਰ ਤੋਂ ਪਾਰ ਪਹੁੰਚ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1788, ਲੁਧਿਆਣਾ 2866, ਜਲੰਧਰ 2199, ਮੋਹਾਲੀ 'ਚ 798, ਪਟਿਆਲਾ 'ਚ 1588, ਹੁਸ਼ਿਆਰਪੁਰ 'ਚ 536, ਤਰਨਾਰਨ 336, ਪਠਾਨਕੋਟ 'ਚ 353, ਮਾਨਸਾ 'ਚ 112, ਕਪੂਰਥਲਾ 246, ਫਰੀਦਕੋਟ 271, ਸੰਗਰੂਰ 'ਚ 1019, ਨਵਾਂਸ਼ਹਿਰ 'ਚ 307, ਰੂਪਨਗਰ 245, ਫਿਰੋਜ਼ਪੁਰ 'ਚ 335, ਬਠਿੰਡਾ 331, ਗੁਰਦਾਸਪੁਰ 490, ਫਤਿਹਗੜ੍ਹ ਸਾਹਿਬ 'ਚ 333, ਬਰਨਾਲਾ 179, ਫਾਜ਼ਿਲਕਾ 263, ਮੋਗਾ 316, ਮੁਕਤਸਰ ਸਾਹਿਬ 221 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 364 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਬੀਬੀ ਜਗੀਰ ਕੌਰ ਤੇ ਦੋਹਤੀ ਦੀ ਕੋਰੋਨਾ ਰਿਪੋਰਟ ਆਈ ਸਾਹਮਣੇ
ਇਹ ਵੀ ਪੜ੍ਹੋ:ਪਤਨੀ ਦੀ ਵੀਡੀਓ ਰਿਕਾਰਡਿੰਗ ਵਾਇਰਲ ਕਰਨ ਲਈ ਕੀਤਾ ਬਲੈਕਮੇਲ, ਮੰਗੀ 3 ਲੱਖ ਦੀ ਫਿਰੌਤੀ
ਪਾਵਰ ਨਿਗਮ ਨਾਲ ਠੇਕਾ ਖਤਮ, ਕੱਲ੍ਹ ਤੋਂ ਬੰਦ ਹੋ ਰਹੀਆਂ ਨੇ ਸੇਵਕ ਮਸ਼ੀਨਾਂ
NEXT STORY