ਕਪੂਰਥਲਾ/ਭੁਲੱਥ (ਵਿਪਨ, ਰਜਿੰਦਰ)— ਕਪੂਰਥਲਾ ਦੇ ਆਈਸੋਲੇਸ਼ਨ ਵਾਰਡ 'ਚ ਪਿਛਲੇ 16 ਦਿਨਾਂ ਤੋਂ ਦਾਖਲ ਤਬਲੀਗੀ ਜਮਾਤ ਨਾਲ ਸਬੰਧਤ ਕੋਰੋਨਾ ਪਾਜ਼ੀਟਿਵ ਮਰੀਜ਼ ਅਫਜਲ ਸ਼ੇਖ ਦੀ ਦੂਜੀ ਕੋਰੋਨਾ ਟੈਸਟ ਰਿਪੋਰਟ ਵੀ ਨੈਗੇਟਿਵ ਆਉਣ 'ਤੇ ਉਸ ਨੂੰ ਛੁੱਟੀ ਦੇ ਦਿੱਤੀ ਗਈ।ਇਥੇ ਦੱਸ ਦੇਈਏ ਕਿ 18 ਅਪ੍ਰੈਲ ਨੂੰ ਉਸ ਦੀ ਪਹਿਲੀ ਟੈਸਟ ਰਿਪੋਰਟ ਨੈਗੇਟਿਵ ਆਈ ਸੀ। ਸਿਹਤਯਾਬ ਹੋਣ 'ਤੇ ਅਫਜਲ ਨੂੰ ਵਿਦਾ ਕਰਨ ਮੌਕੇ ਡਿਪਟੀ ਕਮਿਸ਼ਨਰ ਦੀਪਤੀ ਉੱਪਲ, ਸਿਵਲ ਸਰਜਨ ਡਾ. ਜਸਮੀਤ ਬਾਵਾ ਤੇ ਹੋਰ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਵੱਲੋਂ ਅਫਜ਼ਲ ਨਾਲ ਗੱਲਬਾਤ ਕੀਤੀ ਗਈ ਅਤੇ ਉਸ ਨੂੰ ਵਧਾਈ ਦਿੰਦਿਆਂ ਉਸ ਦੇ ਰੋਸ਼ਨ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਅਫਜਲ ਸ਼ੇਖ ਬੇਹੱਦ ਉਤਸ਼ਾਹਤ ਦਿਖਾਈ ਦਿੱਤਾ। ਇਸ ਮੌਕੇ ਉੱਚ ਅਧਿਕਾਰੀਆਂ ਵੱਲੋਂ ਉਸ ਨੂੰ ਤੋਹਫੇ ਵਜੋਂ ਕੇਕ ਵੀ ਭੇਟ ਕੀਤਾ ਗਿਆ।
ਇਹ ਵੀ ਪੜ੍ਹੋ:ਬੋਰੀ ''ਚ ਲਪੇਟ ਕੇ ਸੁੱਟਿਆ ਨਵ-ਜੰਮਿਆ ਬੱਚਾ, ਇਨਸਾਨੀਅਤ ਨੂੰ ਸ਼ਰਮਸਾਰ ਕਰਦੀਆਂ ਨੇ ਇਹ ਤਸਵੀਰਾਂ
ਕੋਰੋਨਾ ਪ੍ਰਤੀ ਲੋਕਾਂ ਨੂੰ ਕਰੇਗਾ ਜਾਗਰੂਕ
ਹਸਪਤਾਲ ਤੋਂ ਮਿਲੀ ਛੁੱਟੀ ਤੋਂ ਬਾਅਦ ਅਫਜ਼ਲ ਨੇ ਕਿਹਾ ਕਿ ਉਹ ਲੋਕਾਂ ਨੂੰ ਇਸ ਬੀਮਾਰੀ ਪ੍ਰਤੀ ਜਾਗਰੂਕ ਕਰੇਗਾ ਤਾਂ ਜੋ ਉਹ ਇਸ ਬਿਮਾਰੀ ਤੋਂ ਬਚਾਅ ਕਰ ਸਕਣ। ਜ਼ਿਕਰਯੋਗ ਹੈ ਕਿ ਅਫਜਲ ਨੂੰ 14 ਦਿਨਾਂ ਲਈ ਸੈਨਿਕ ਰੈਸਟ ਹਾਊਸ ਵਿਖੇ ਇਕਾਂਤਵਾਸ 'ਚ ਰੱਖਿਆ ਜਾਵੇਗਾ। ਇਸ ਦੌਰਾਨ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਅਤੇ ਸਿਵਲ ਸਰਜਨ ਡਾ. ਜਸਮੀਤ ਬਾਵਾ ਵੱਲੋਂ ਆਈਸੋਲੇਸ਼ਨ ਵਾਰਡ 'ਚ ਦਾਖ਼ਲ ਦੂਜੀ ਮਰੀਜ਼ ਨੀਤੂ ਚੌਹਾਨ ਨਾਲ ਵੀ ਫੋਨ 'ਤੇ ਗੱਲਬਾਤ ਕੀਤੀ ਅਤੇ ਉਸ ਨੂੰ ਹੌਸਲਾ ਦਿੰਦਿਆਂ ਕਿ ਉਹ ਵੀ ਅਫਜਲ ਵਾਂਗ ਜਲਦ ਹੀ ਸਿਹਤਯਾਬ ਹੋ ਕੇ ਘਰ ਵਾਪਸ ਪਰਤੇਗੀ।
ਇਹ ਵੀ ਪੜ੍ਹੋ: ...ਜਦੋਂ ਜਲੰਧਰ ਦੇ ਸਿਵਲ ਹਸਪਤਾਲ ''ਚ ਕੋਰੋਨਾ ਦੇ ਮਰੀਜ਼ਾਂ ਨੇ ਪੰਜਾਬੀ ਗੀਤਾਂ ''ਤੇ ਪਾਇਆ ਭੰਗੜਾ
ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਵੱਲੋਂ ਦੋਹਾਂ ਹੀ ਮਰੀਜ਼ਾਂ ਦਾ ਖਾਸ ਖਿਆਲ ਰੱਖਿਆ ਗਿਆ ਹੈ ਅਤੇ ਦੋਵਾਂ ਵੱਲੋਂ ਪੂਰੀ ਸੰਤੁਸ਼ਟੀ ਜਤਾਈ ਗਈ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਜ਼ਿਲਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ, ਡਾ. ਸੰਦੀਪ ਧਵਨ, ਡਾ. ਮੋਹਨਪ੍ਰੀਤ ਸਿੰਘ, ਡਾ. ਰਾਜੀਵ ਭਗਤ, ਡਾ. ਹਰਪ੍ਰੀਤ ਮੋਮੀ, ਡਾ. ਪਾਰਿਤੋਸ਼ ਗਰਗ ਤੋਂ ਇਲਾਵਾ ਆਈਸੋਲੇਸ਼ਨ ਵਾਰਡ 'ਚ ਤਾਇਨਾਤ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਹਾਜ਼ਰ ਸੀ।
ਇਹ ਵੀ ਪੜ੍ਹੋ: ਜਲੰਧਰ ''ਚ ਤੇਜ਼ੀ ਨਾਲ ਫੈਲ ਰਿਹੈ ''ਕੋਰੋਨਾ'', ਸੂਬੇ ''ਚੋਂ ਦੂਜੇ ਤੇ ਦੇਸ਼ ''ਚੋਂ 59ਵੇਂ ਨੰਬਰ ''ਤੇ ਪੁੱਜਾ ਸ਼ਹਿਰ
ਲਾਕਡਾਊਨ 'ਚ ਦੋਸਤ ਨੂੰ ਮਿਲਣ ਆਏ ਨੌਜਵਾਨਾਂ ਨਾਲ ਵਾਪਰਿਆ ਭਾਣਾ, ਦੋ ਦੀ ਮੌਤ
NEXT STORY