ਬੇਗੋਵਾਲ (ਰਜਿੰਦਰ)— ਕੋਰੋਨਾ ਵਾਇਰਸ ਦੀ ਦਹਿਸ਼ਤ ਦਰਮਿਆਨ ਹਲਕਾ ਭੁਲੱਥ ਦੀ ਐੱਨ. ਆਰ. ਆਈ. ਬੈਲੇਟ ਦੇ ਬੇਗੋਵਾਲ ਥਾਣੇ ਲਈ ਚੰਗੀ ਖਬਰ ਆਈ ਹੈ।ਬੇਗੋਵਾਲ ਦੇ ਐੱਸ. ਐੱਚ. ਓ. ਸਣੇ ਥਾਣੇ ਦੇ 30 ਪੁਲਸ ਮੁਲਾਜ਼ਮਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਇਸ ਦੀ ਪੁਸ਼ਟੀ ਸਬ ਡਿਵੀਜ਼ਨ ਹਸਪਤਾਲ ਭੁਲੱਥ ਦੇ ਸੀਨੀਅਰ ਮੈਡੀਕਲ ਅਫਸਰ ਡਾ. ਦੇਸ ਰਾਜ ਭਾਰਤੀ ਨੇ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੁਲਸ ਮੁਲਾਜ਼ਮਾਂ ਦੇ ਟੈਸਟ 4 ਅਤੇ 5 ਜੂਨ ਨੂੰ ਲਏ ਗਏ ਸਨ। ਦੱਸ ਦੇਈਏ ਕਿ ਬੇਗੋਵਾਲ ਥਾਣੇ ਦੇ ਇਕ ਏ. ਐੱਸ. ਆਈ. ਦੇ ਪਾਜ਼ੇਟਿਵ ਆਉਣ ਤੋਂ ਬਾਅਦ ਥਾਣੇ ਦੇ ਮੁਲਾਜ਼ਮਾਂ ਦੇ ਕੋਰੋਨਾ ਜਾਂਚ ਲਈ ਸੈਂਪਲ ਲਏ ਗਏ ਸਨ।
ਇਹ ਵੀ ਪੜ੍ਹੋ: ਦਿਓਰ ਨਾਲ ਨਾਜਾਇਜ਼ ਸੰਬੰਧ 'ਚ ਰੋੜਾ ਬਣੇ ਸਹੁਰੇ ਨੂੰ ਨੂੰਹ ਨੇ ਦਿੱਤੀ ਦਰਦਨਾਕ ਮੌਤ
ਪੰਜਾਬ 'ਚ ਕੋਰੋਨਾ ਦੇ ਤਾਜ਼ਾ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 2600 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 468, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 288, ਲੁਧਿਆਣਾ 'ਚ 235, ਤਰਨਾਰਨ 167, ਮੋਹਾਲੀ 'ਚ 125, ਹੁਸ਼ਿਆਰਪੁਰ 'ਚ 135, ਪਟਿਆਲਾ 'ਚ 137, ਸੰਗਰੂਰ 'ਚ 104 ਕੇਸ, ਪਠਾਨਕੋਟ 'ਚ 86, ਨਵਾਂਸ਼ਹਿਰ 'ਚ 106, ਮਾਨਸਾ 'ਚ 34, ਕਪੂਰਥਲਾ 40, ਫਰੀਦਕੋਟ 69, ਮੁਕਤਸਰ 71, ਗਰਦਾਸਪੁਰ 'ਚ 148 ਕੇਸ, ਮੋਗਾ 'ਚ 66, ਬਰਨਾਲਾ 'ਚ 25, ਫਤਿਹਗੜ੍ਹ ਸਾਹਿਬ 'ਚ 69, ਫਾਜ਼ਿਲਕਾ 46, ਬਠਿੰਡਾ 'ਚ 54, ਰੋਪੜ 'ਚ 71 ਅਤੇ ਫਿਰੋਜ਼ਪੁਰ 'ਚ 46 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2130 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ ਜਦਕਿ ਕੋਰੋਨਾ ਮਹਾਮਾਰੀ ਦੇ 423 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 50 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਭਾਰਤੀ ਕਿਸਾਨ ਯੂਨੀਅਨ ਦੀ ਖੇਤੀਬਾੜੀ ਮਹਿਕਮੇ ਨੂੰ ਸਖ਼ਤ ਤਾੜਨਾ
NEXT STORY