ਨਵਾਂਸ਼ਹਿਰ (ਤ੍ਰਿਪਾਠੀ)— ਪੰਜਾਬ 'ਚ ਕੋਰੋਨਾ ਵਾਇਰਸ ਲਗਾਤਾਰ ਮਾਰੂ ਹੁੰਦਾ ਜਾ ਰਿਹਾ ਹੈ। ਇਕ ਪਾਸੇ ਜਿੱਥੇ ਰੋਜ਼ਾਨਾ ਕੋਰੋਨਾ ਦੇ ਕਾਰਨ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ, ਉਥੇ ਹੀ ਰੋਜ਼ਾਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 'ਚ ਵੀ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਤਾਜ਼ਾ ਮਾਮਲੇ 'ਚ ਨਵਾਂਸ਼ਹਿਰ 'ਚ ਕੋਰੋਨਾ ਵਾਇਰਸ ਦੇ 12 ਪਾਜ਼ੇਟਿਵ ਕੇਸ ਪਾਜ਼ੇਟਿਵ ਪਾਏ ਗਏ ਹਨ।
ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ 'ਚ ਅੱਜ ਵਿਦੇਸ਼ ਤੋਂ ਆਏ 9 ਵਿਅਕਤੀਆਂ ਅਤੇ ਦੂਜੇ ਰਾਜਾਂ ਤੋਂ ਆਏ ਤਿੰਨ ਵਿਅਕਤੀਆਂ ਸਮੇਤ 12 ਵਿਅਕਤੀਆਂ ਦੇ ਕੋਵਿਡ-19 ਦੇ ਟੈਸਟ ਪਾਜ਼ੇਟਿਵ ਪਾਏ ਗਏ ਜਦਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਆਈਸੋਲੇਸ਼ਨ ਵਾਰਡ ਤੋਂ ਅੱਜ 5 ਮਰੀਜ਼ਾਂ ਨੂੰ ਛੁੱਟੀ ਦੇ ਕੇ ਘਰੇਲੂ ਇਕਾਂਤਵਾਸ 'ਚ ਭੇਜ ਦਿੱਤਾ ਗਿਆ।
ਸਿਵਲ ਸਰਜਨ ਡਾ. ਰਾਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਅੱਜ ਪਾਜ਼ੇਟਿਵ ਪਾਏ ਗਏ ਵਿਅਕਤੀਆਂ 'ਚੋਂ 9 ਨੂੰ ਕੇ ਸੀ ਕਾਲਜ ਇਕਾਂਤਵਾਸ ਕੀਤਾ ਹੋਇਆ ਸੀ ਜਦਕਿ ਦਿੱਲੀ ਤੋਂ ਆਏ ਦੋ ਵਿਅਕਤੀਆਂ ਅਤੇ ਇੱਕ ਬਿਹਾਰ ਤੋਂ ਆਏ ਵਿਅਕਤੀ ਵੀ ਇਕਾਂਤਵਾਸ ਕੀਤੇ ਹੋਏ ਸਨ। ਉਨ੍ਹਾਂ ਦੱਸਿਆ ਕਿ 5 ਮਰੀਜ਼ਾਂ ਨੂੰ ਛੁੱਟੀ ਦੇਣ ਅਤੇ 12 ਨਵੇਂ ਕੇਸ ਆਉਣ ਬਾਅਦ ਜ਼ਿਲ੍ਹੇ 'ਚ ਐਕਟਿਵ ਕੇਸਾਂ ਦੀ ਗਿਣਤੀ 19 ਹੋ ਗਈ ਹੈ।
ਇਹ ਵੀ ਪੜ੍ਹੋ: ਗੁਰਦਾਸਪੁਰ 'ਚ ਖ਼ੌਫ਼ਨਾਕ ਵਾਰਦਾਤ, ਪ੍ਰੇਮੀ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢੀ ਵਿਆਹੁਤਾ ਪ੍ਰੇਮਿਕਾ
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ 9643 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 9010 ਨਮੂਨੇ ਨੈਗੇਟਿਵ ਪਾਏ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ 'ਚ ਪਾਜ਼ਿਟਿਵ ਮਾਮਲਿਆਂ ਦੀ ਕੁੱਲ ਗਿਣਤੀ 142 ਹੋ ਗਈ ਹੈ ਜਦਕਿ 22 ਕੇਸ ਜ਼ਿਲ੍ਹੇ ਤੋਂ ਬਾਹਰਲੇ ਹਨ। ਉਨ੍ਹਾਂ ਦੱਸਿਆ ਕਿ ਅੱਜ 230 ਨਵੇਂ ਨਮੂਨਿਆਂ ਲਏ ਗਏ ਹਨ ਜਦਕਿ ਪਹਿਲਾਂ ਭੇਜੇ ਨਮੂਨਿਆਂ 'ਚੋਂ 191 ਰਿਪੋਰਟਾਂ ਦੀ ਉਡੀਕ ਕੀਤੀ ਜਾ ਰਹੀ ਹੈ।
ਜਾਣੋ ਕੀ ਹੈ ਕੋਰੋਨਾ ਦੀ ਪੰਜਾਬ 'ਚ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 5 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 910, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 697, ਲੁਧਿਆਣਾ 'ਚ 746, ਤਰਨਤਾਰਨ 196, ਮੋਹਾਲੀ 'ਚ 242, ਹੁਸ਼ਿਆਰਪੁਰ 'ਚ 196, ਪਟਿਆਲਾ 'ਚ 275, ਸੰਗਰੂਰ 'ਚ 363 ਕੇਸ, ਨਵਾਂਸ਼ਹਿਰ 'ਚ 128, ਗੁਰਦਾਸਪੁਰ 'ਚ 208 ਕੇਸ, ਮੁਕਤਸਰ 126, ਮੋਗਾ 'ਚ 94, ਫਰੀਦਕੋਟ 101, ਫਿਰੋਜ਼ਪੁਰ 'ਚ 90, ਫਾਜ਼ਿਲਕਾ 90, ਬਠਿੰਡਾ 'ਚ 89, ਪਠਾਨਕੋਟ 'ਚ 206, ਬਰਨਾਲਾ 'ਚ 50, ਮਾਨਸਾ 'ਚ 44, ਫਤਿਹਗੜ੍ਹ ਸਾਹਿਬ 'ਚ 107, ਕਪੂਰਥਲਾ 90, ਰੋਪੜ 'ਚ 102 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 3573 ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1419 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 131 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਲਾਪਤਾ ਹੋਈਆਂ ਬੱਚੀਆਂ ਦੀ ਘਰਾਂ 'ਚ ਭਾਲ ਕਰਦੀ ਰਹੀ ਪੁਲਸ, ਜਦ ਕਾਰ 'ਚ ਵੇਖਿਆ ਤਾਂ ਉੱਡੇ ਹੋਸ਼
ਹਫ਼ਤਾਵਾਰੀ ਲਾਕਡਾਊਨ : ਸ਼ਾਹੀ ਸ਼ਹਿਰ ਦੇ ਬਾਜ਼ਾਰਾਂ 'ਚ ਰਹੀ ਸੁੰਨਸਾਨ
NEXT STORY