ਨਵਾਂਸ਼ਹਿਰ (ਜੋਬਨਪ੍ਰੀਤ)— ਨਵਾਸ਼ਹਿਰ ਦੇ ਬੰਗਾ ਬਲਾਕ 'ਚ ਕੋਰੋਨਾ ਦੇ ਦੋ ਨਵੇਂ ਮਰੀਜ਼ ਪਾਜ਼ੇਟਿਵ ਪਾਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਐੱਸ. ਐੱਮ. ਓ. ਮੁਕੰਦਪੁਰ ਡਾ. ਰਵਿੰਦਰ ਸਿੰਘ ਨੇ ਦੱਸਿਆ ਕਿ ਰਟੈਂਡਾ ਵਿਖੇ ਬਿਹਾਰ ਨਿਵਾਸੀ ਦਿਨੇਸ਼ਵਰ ਮਹੋਤੋ (40) ਜੋ ਅਜੈਬ ਸਿੰਘ ਵਾਸੀ ਰਟੈਡਾ ਦੇ ਖੂਹ 'ਤੇ ਰਹਿੰਦਾ ਸੀ ਅਤੇ ਦੂਜਾ ਨਰਿੰਦਰ ਕੁਮਾਰ (55) ਆਪਣੇ ਘਰ 'ਚ ਹੀ ਰਹਿ ਰਿਹਾ ਸੀ, ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਮਰੀਜ਼ਾ ਨੂੰ ਢਾਹਾਂ ਕਲੇਰਾਂ ਦੇ ਹਸਪਤਾਲ ਦੇ ਆਈਸੋਲੇਸ਼ਨ 'ਚ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: ਹੁਣ ਜਲਦੀ ਹੀ 'ਕੋਰੋਨਾ' ਦਾ ਇਲਾਜ ਕਰਨ ਵਾਲੀ ਦਵਾਈ ਦੇ ਬਾਜ਼ਾਰ 'ਚ ਆਉਣ ਦੇ ਆਸਾਰ
ਜਾਣੋ ਪੰਜਾਬ 'ਚ ਕੀ ਨੇ ਕੋਰੋਨਾ ਦੇ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 3950 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 752, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 512, ਲੁਧਿਆਣਾ 'ਚ 501, ਤਰਨਾਰਨ 191, ਮੋਹਾਲੀ 'ਚ 208, ਹੁਸ਼ਿਆਰਪੁਰ 'ਚ 162, ਪਟਿਆਲਾ 'ਚ 208, ਸੰਗਰੂਰ 'ਚ 207 ਕੇਸ, ਨਵਾਂਸ਼ਹਿਰ 'ਚ 123, ਗਰਦਾਸਪੁਰ 'ਚ 175 ਕੇਸ, ਮੁਕਤਸਰ 80, ਮੋਗਾ 'ਚ 74, ਫਰੀਦਕੋਟ 95, ਫਿਰੋਜ਼ਪੁਰ 'ਚ 62, ਫਾਜ਼ਿਲਕਾ 55, ਬਠਿੰਡਾ 'ਚ 64, ਪਠਾਨਕੋਟ 'ਚ 184, ਬਰਨਾਲਾ 'ਚ 42, ਮਾਨਸਾ 'ਚ 38, ਫਤਿਹਗੜ੍ਹ ਸਾਹਿਬ 'ਚ 85, ਕਪੂਰਥਲਾ 58, ਰੋਪੜ 'ਚ 84 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2798 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1044 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 98 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਮੋਗਾ ਦੇ ਪਿੰਡ ਰਾਜੇਆਣਾ ਦੇ ਸ਼ਰਨਜੀਤ ਸਿੰਘ ਨੇ ਕੈਨੇਡਾ 'ਚ ਹਾਸਲ ਕੀਤਾ ਪੁਲਸ ਦਾ ਉੱਚ ਅਹੁਦਾ
NEXT STORY