ਨਵਾਂਸ਼ਹਿਰ (ਜੋਬਨਪ੍ਰੀਤ ਭੰਗਲ)— ਕੁਝ ਦਿਨ ਪਹਿਲਾਂ ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਜ਼ਿਲੇ ਨਵਾਂਸ਼ਹਿਰ ਦੇ ਆਏ 4 ਸ਼ਰਧਾਲੂਆਂ 'ਚੋਂ ਇਕ ਗੁਰਮੀਤ ਸਿੰਘ ਨਾਮਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਥੇ ਦੱਸ ਦੇਈਏ ਕਿ ਕੁੱਲ 108 ਲੋਕਾਂ ਦੀਆਂ ਕੋਰੋਨਾ ਟੈਸਟ ਦੀਆਂ ਰਿਪੋਰਟਾਂ ਪਾਈਆਂ ਗਈਆਂ ਹਨ, ਜਿਨ੍ਹਾਂ 'ਚੋਂ ਇਕ ਵਿਅਕਤੀ ਦੀ ਕੋਰੋਨਾ ਪਾਜ਼ੇਟਿਵ ਰਿਪੋਰਟ ਪਾਈ ਗਈ ਹੈ।
ਕੋਰੋਨਾ ਨਾਲ ਸਬੰਧਤ ਰਿਪੋਰਟ ਪਾਜ਼ੇਟਿਵ ਆਉਣ ਕਾਰਨ ਜ਼ਿਲਾ ਵਾਸੀਆਂ ਨੂੰ ਕੁਝ ਰਾਹਤ ਮਿਲਦੀ ਹਾਲੇ ਨਜ਼ਰ ਨਹੀਂ ਆ ਰਹੀ ਹੈ। ਸਿਵਲ ਸਰਜਨ ਡਾਕਟਰ ਭਾਟੀਆ ਨੇ ਦੱਸਿਆ ਕਿ ਇਨ੍ਹਾਂ ਸ਼ਰਧਾਲੂਆਂ ਨੂੰ ਪਰਸੋਂ ਦਾ ਹੀ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਰੱਖਿਆ ਗਿਆ ਹੈ। ਗੋਰਤਾਲਬ ਹੈ ਕਿ ਕੱਲ੍ਹ ਜ਼ਿਲੇ 'ਚ 95 ਹੋਰ ਸ਼ਰਧਾਲੂਆ ਨੁੰ ਕੁਆਰੰਟਾਈਨ ਕੀਤਾ ਹੈ, ਜੋ ਕਿ ਕੱਲ੍ਹ ਹੀ ਹਜੂਰ ਸਹਿਬ ਤੋਂ ਪਰਤੇ ਹਨ ।
ਇਹ ਵੀ ਪੜ੍ਹੋ: ਜ਼ਖਮ ਹੋਏ ਫਿਰ ਤੋਂ ਤਾਜ਼ਾ, 'ਫਤਿਹਵੀਰ' ਦੀ ਵਾਇਰਲ ਹੋਈ ਵੀਡੀਓ ਦਾ ਜਾਣੋ ਕੀ ਹੈ ਅਸਲ ਸੱਚ (ਤਸਵੀਰਾਂ)
ਪੰਜਾਬ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 480 ਤੱਕ ਪਹੁੰਚਿਆ
ਪੰਜਾਬ 'ਚ ਕੋਰੋਨਾ ਵਾਇਰਸ ਦੇ ਕੁੱਲ 480 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਪੰਜਾਬ ਦੇ ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 89, ਮੋਹਾਲੀ 'ਚ 86, ਪਟਿਆਲਾ 'ਚ 64, ਅੰਮ੍ਰਿਤਸਰ 'ਚ 42, ਲੁਧਿਆਣਾ 'ਚ 63, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 23, ਤਰਨਾਰਨ 15, ਮਾਨਸਾ 'ਚ 13, ਕਪੂਰਥਲਾ 12, ਹੁਸ਼ਿਆਰਪੁਰ 'ਚ 11, ਫਰੀਦਕੋਟ ਅਤੇ ਸੰਗਰੂਰ 'ਚ 6-6 ਕੇਸ, ਮੁਕਤਸਰ ਅਤੇ ਗਰਦਾਸਪੁਰ 'ਚ 4-4 ਕੇਸ, ਮੋਗਾ 'ਚ 5, ਬਰਨਾਲਾ 'ਚ 2, ਫਤਿਹਗੜ੍ਹ ਸਾਹਿਬ 'ਚ 2, ਬਠਿੰਡਾ 'ਚ 2 ਰੋਪੜ 'ਚ 5 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਨਹੀਂ ਰੁਕ ਰਿਹਾ ਜਲੰਧਰ 'ਚ 'ਕੋਰੋਨਾ' ਦਾ ਕਹਿਰ, 3 ਨਵੇਂ ਕੇਸ ਆਏ ਸਾਹਮਣੇ
ਇਹ ਵੀ ਪੜ੍ਹੋ: ਚੰਗੀ ਖਬਰ: ਐੱਸ. ਆਈ. ਹਰਜੀਤ ਸਿੰਘ ਨੂੰ ਮਿਲੀ PGI ਤੋਂ ਛੁੱਟੀ, ਨਿਹੰਗਾਂ ਨੇ ਵੱਢਿਆ ਸੀ ਹੱਥ
ਜਾਣੋ ਕੋਰੋਨਾ ਵਾਇਰਸ ਟੈਸਟਿੰਗ ਕਿੱਟਾਂ ਦੇ ਘਪਲੇ ਦਾ ਆਖਰ ਕੀ ਹੈ ਸੱਚ (ਵੀਡੀਓ)
NEXT STORY