ਨਵਾਂਸ਼ਹਿਰ (ਤ੍ਰਿਪਾਠੀ)— ਫੋਟੋਸਟੇਟ ਦੁਕਾਨ ਦੇ ਸੰਚਾਲਕ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਉਪਰੰਤ ਸੰਪਰਕ 'ਚ ਆਈ ਕੁੜੀ ਸਣੇ ਨਵਾਂਸ਼ਹਿਰ ਵਿਖੇ ਕੋਰੋਨਾ ਦੇ 2 ਨਵੇਂ ਕੇਸ ਪਾਏ ਜਾਣ ਨਾਲ ਕੋਰੋਨਾ ਮਾਮਲਿਆਂ ਦੀ ਕੁਲ ਗਿਣਤੀ 301 ਹੋ ਗਈ ਹੈ। ਸਿਵਲ ਸਰਜਨ ਡਾ. ਰਾਜਿੰਦਰ ਪ੍ਰਸਾਦ ਭਾਟੀਆ ਨੇ ਦੱਸਿਆ ਕਿ ਪਿੰਡ ਜੇਠੂ ਮਜਾਰਾ ਦੀ ਕੋਰੋਨਾ ਪਾਜ਼ੇਟਿਵ ਪਾਈ ਗਈ 26 ਸਾਲਾ ਕੁੜੀ ਨਵਾਂਸ਼ਹਿਰ ਦੇ ਫੋਟੋਸਟੇਟ ਦੁਕਾਨ ਦੇ ਸੰਚਾਲਕ ਦੇ ਸੰਪਰਕ 'ਚ ਸੀ , ਜਦਕਿ ਬੰਗਾ ਦੀ 40 ਸਾਲਾ ਜਨਾਨੀ ਪਹਿਲਾਂ ਤੋਂ ਪਾਜ਼ੇਟਿਵ ਪਾਈ ਗਈ ਜਨਾਨੀ ਦੇ ਸੰਪਰਕਮ 'ਚ ਸੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ 16,580 ਵਿਅਕਤੀਆਂ ਦੇ ਨਮੂਨੇ ਲਏ ਗਏ ਹਨ, ਜਿਨ੍ਹਾਂ 'ਚ 301 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ ਅਤੇ 3 ਦੀ ਮੌਤ ਹੋਈ ਹੈ। ਜ਼ਿਲ੍ਹੇ 'ਚ ਸਰਗਰਮ ਮਰੀਜ਼ਾਂ ਦੀ ਗਿਣਤੀ 50 ਹੈ, 9 ਦੇ ਨਤੀਜੇ ਆਉਣੇ ਅਜੇ ਬਾਕੀ ਹਨ, ਜਦਕਿ 16,217 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ 134 ਵਿਅਕਤੀਆਂ ਨੂੰ ਹੋਮ ਕੁਆਰੰਟਾਈਨ ਅਤੇ 26 ਨੂੰ ਹੋਮ ਆਈਸੋਲੇਟ ਕੀਤਾ ਗਿਆ ਹੈ।
ਗ੍ਰੰਥੀ ਵਲੋਂ ਗਲਤ ਹਰਕਤਾਂ ਕਰਨ ਦਾ ਮਾਮਲਾ, ਪੀੜਤਾ ਨੇ ਦੱਸਿਆ ਵੀਡੀਓ ਵਾਇਰਲ ਕਰਨ ਦੀਆਂ ਦਿੰਦਾ ਸੀ ਧਮਕੀਆਂ
NEXT STORY