ਚੰਡੀਗੜ੍ਹ : ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਤਾਜ਼ਾ ਅੰਕੜਿਆਂ ਮੁਤਾਬਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23 ਹੋ ਗਈ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਨੁਸਾਰ ਪੰਜਾਬ 'ਚ ਹੁਣ ਤੱਕ 251 ਸ਼ੱਕੀ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ 'ਚੋ 23 ਦੀਆਂ ਰਿਪੋਰਟਾਂ ਹੁਣ ਤੱਕ ਪਾਜ਼ੇਟਿਵ ਆ ਚੁੱਕੀਆਂ ਹਨ। ਸਿੱਧੂ ਅਨੁਸਾਰ ਹੁਣ ਤੋਂ ਕੁੱਝ ਸਮਾਂ ਪਹਿਲਾਂ ਨਵਾਂਸ਼ਹਿਰ ਦੇ ਬਲਦੇਵ ਸਿੰਘ ਦੀ ਮੌਤ ਹੋਈ ਸੀ, ਉਸ ਦੇ ਪੋਤਰੇ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਇਥੇ ਦੱਸਣਯੋਗ ਹੈ ਕਿ ਨਵਾਂਸ਼ਹਿਰ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 15, ਅੰਮ੍ਰਿਤਸਰ 'ਚ 2, ਮੁਹਾਲੀ 'ਚ 5 ਅਤੇ ਗੜ੍ਹਸ਼ੰਕਰ 'ਚ ਇਕ ਮਰੀਜ਼ ਪਾਜ਼ੇਟਿਵ ਪਾਇਆ ਗਿਆ ਹੈ।
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਦਾ ਖੁਲਾਸਾ ਕੁਝ ਦਿਨ ਪਹਿਲਾਂ ਇਟਲੀ ਤੋਂ ਪਰਤੀ ਹੈ ਬੀਬੀ ਜਗੀਰ ਕੌਰ
ਇਥੇ ਇਹ ਵੀ ਦੱਸ ਦੇਈਏ ਕਿ ਐਤਵਾਰ ਨੂੰ ਨਵਾਂਸ਼ਹਿਰ ਵਿਚ ਕੋਰੋਨਾ ਦੇ 7 ਹੋਰ ਮਰੀਜ਼ ਪਾਜ਼ੇਟਿਵ ਪਾਏ ਗਏ ਸਨ। ਇਹ ਉਹੀ ਲੋਕ ਸਨ ਜਿਹੜੇ 72 ਸਾਲਾ ਮ੍ਰਿਤਕ ਬਲਦੇਵ ਸਿੰਘ ਦੇ ਸੰਪਰਕ ਵਿਚ ਆਏ ਸਨ। ਇਸ ਦੇ ਨਾਲ ਹੀ ਪੰਜਾਬ ਵਿਚ ਕੋਰੋਨਾ ਦੇ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 23 ਹੋ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ''ਚ ਲੱਗਾ ਕਰਫਿਊ, ਹਰ ਤਰ੍ਹਾਂ ਦੀ ਰਿਆਇਤ ''ਤੇ ਰੋਕ
ਪੰਜਾਬ 'ਚ ਅਗਲੇ ਹੁਕਮਾਂ ਤਕ ਕਰਫਿਊ ਲਾਗੂ
ਪੰਜਾਬ ਵਿਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਖਤਰੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਵਿਚ ਕਰਫਿਊ ਲਗਾ ਦਿੱਤਾ ਹੈ। ਇਹ ਕਰਫਿਊ ਅਗਲੇ ਹੁਕਮਾਂ ਤਕ ਜਾਰੀ ਰਹੇਗਾ। ਇਸ ਦੇ ਨਾਲ ਹੀ ਸਰਕਾਰ ਵਲੋਂ ਕਿਸੇ ਦੇ ਵੀ ਘਰ 'ਚੋਂ ਨਿਕਲਣ 'ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ। ਪੰਜਾਬ ਸਰਕਾਰ ਨੇ ਸਾਰੇ ਜ਼ਿਲਿਆਂ ਦੇ ਡੀ. ਸੀਜ਼. ਨੂੰ ਸਖਤੀ ਨਾਲ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਦੇ ਹੁਕਮ ਦਿੱਤੇ ਹਨ। ਹੁਣ ਤਕ ਆ ਰਹੀਆਂ ਖਬਰਾਂ ਮੁਤਾਬਕ ਸਰਕਾਰ ਵਲੋਂ ਇਹ ਵੀ ਹੁਕਮ ਦਿੱਤੇ ਗਏ ਹਨ ਕਿ ਇਸ ਕਰਫਿਊ ਵਿਚ ਕਿਸੇ ਤਰ੍ਹਾਂ ਦੀ ਕੋਈ ਰਿਆਇਤ ਨਹੀਂ ਦਿੱਤੀ ਜਾਵੇਗੀ ਹਾਲਾਂਕਿ ਕਿਹਾ ਗਿਆ ਹੈ ਕਿ ਐਮਰਜੈਂਸੀ ਸੇਵਾਵਾਂ ਬਹਾਲ ਰਹਿਣਗੀਆਂ। ਇਹ ਫੈਸਲਾ ਪੰਜਾਬ ਸਰਕਾਰ ਵਲੋਂ ਸੂਬੇ ਦੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਲਿਆ ਗਿਆ ਹੈ।
ਇਹ ਵੀ ਪੜ੍ਹੋ : ਕਰਫਿਊ ਕਾਰਨ ਮਾਂ ਦੀਆਂ ਅਸਥੀਆਂ ਤਾਰਨ ਦੀ ਵੀ ਨਹੀਂ ਮਿਲੀ ਇਜਾਜ਼ਤ
ਪੰਜਾਬ ਤੋਂ ਬਾਅਦ ਚੰਡੀਗੜ੍ਹ 'ਚ ਵੀ ਲੱਗਿਆ ਕਰਫਿਊ
NEXT STORY