ਫਗਵਾੜਾ (ਹਰਜੋਤ, ਅਸ਼ੋਕ)— ਪੂਰੀ ਦੁਨੀਆ 'ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਹੁਣ ਪੰਜਾਬ 'ਚ ਵੀ ਮਾਰੂ ਹੁੰਦਾ ਜਾ ਰਿਹਾ ਹੈ। ਇਕ ਪਾਸੇ ਜਿੱਥੇ ਕੋਰੋਨਾ ਵਾਇਰਸ ਦੇ ਕਾਰਨ ਪੰਜਾਬ 'ਚ ਮੌਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ, ਉਥੇ ਹੀ ਰੋਜ਼ਾਨਾ ਨਵੇਂ ਪਾਜ਼ੇਟਿਵ ਕੇਸ ਵੀ ਸਾਹਮਣੇ ਆ ਰਹੇ ਹਨ।
ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ, ਜਿੱਥੇ ਕੋਰੋਨਾ ਵਾਇਰਸ ਦੇ ਚਾਰ ਪਾਜ਼ੇਟਿਵ ਕੇਸ ਪਾਏ ਗਏ ਹਨ। ਇਨ੍ਹਾਂ ਪਾਜ਼ੇਟਿਵ ਕੇਸਾਂ 'ਚ ਫਗਵਾੜਾ ਸਿਟੀ ਥਾਣੇ ਦਾ ਐੱਸ. ਐੱਚ. ਓ. ਅਤੇ ਉਨ੍ਹਾਂ ਦਾ ਗਨਮੈਨ ਸ਼ਾਮਲ ਹੈ। ਇਸ ਦੀ ਪੁਸ਼ਟੀ ਐੱਸ. ਐੱਮ. ਓ. ਸਿਵਲ ਸਰਜਨ ਕਮਲ ਕਿਸ਼ੋਰ ਨੇ ਕੀਤੀ ਹੈ। ਪੁਸ਼ਟੀ ਕਰਦਿਆਂ ਉਨ੍ਹਾਂ ਕਿਹਾ ਕਿ ਫਗਵਾੜਾ 'ਚ ਐੱਸ. ਐੱਚ. ਓ. ਅਤੇ ਉਨ੍ਹਾਂ ਦੇ ਗਨਮੈਨ ਸਮੇਤ ਚਾਰ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।
ਜਾਣੋ ਕੀ ਪੰਜਾਬ ਦੇ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 3800 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 733, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 497, ਲੁਧਿਆਣਾ 'ਚ 501, ਤਰਨਾਰਨ 191, ਮੋਹਾਲੀ 'ਚ 208, ਹੁਸ਼ਿਆਰਪੁਰ 'ਚ 156, ਪਟਿਆਲਾ 'ਚ 200, ਸੰਗਰੂਰ 'ਚ 190 ਕੇਸ, ਨਵਾਂਸ਼ਹਿਰ 'ਚ 121, ਗਰਦਾਸਪੁਰ 'ਚ 175 ਕੇਸ, ਮੁਕਤਸਰ 80, ਮੋਗਾ 'ਚ 74, ਫਰੀਦਕੋਟ 95, ਫਿਰੋਜ਼ਪੁਰ 'ਚ 62, ਫਾਜ਼ਿਲਕਾ 55, ਬਠਿੰਡਾ 'ਚ 64, ਪਠਾਨਕੋਟ 'ਚ 165, ਬਰਨਾਲਾ 'ਚ 42, ਮਾਨਸਾ 'ਚ 38, ਫਤਿਹਗੜ੍ਹ ਸਾਹਿਬ 'ਚ 85, ਕਪੂਰਥਲਾ 62, ਰੋਪੜ 'ਚ 84 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2748 ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1028 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 95 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਫਿਲਮੀ ਅਦਾਕਾਰ ਸਰਦਾਰ ਸੋਹੀ ਝੋਨਾ ਲਗਾਉਣ ਲਈ ਖੇਤਾਂ ਦਾ ਪੁੱਤ ਬਣ ਕੇ ਨਿੱਤਰਿਆ
NEXT STORY