ਕਪੂਰਥਲਾ/ਫਗਵਾੜਾ (ਹਰਜੋਤ, ਮਹਾਜਨ)— ਸ਼ਨੀਵਾਰ ਨੂੰ ਇਥੇ ਇਕ ਨਿੱਜੀ ਯੂਨੀਵਰਸਿਟੀ 'ਚ ਰਹਿ ਰਹੀ ਮਹਾਰਾਸ਼ਟਰ (ਮੁੰਬਈ) ਦੀ ਵਿਦਿਆਰਥਣ ਦੇ ਕੋਰੋਨਾ ਦੇ ਟੈਸਟ ਪਾਜ਼ੀਟਿਵ ਆਉਣ ਕਾਰਨ ਜਿੱਥੇ ਲੋਕਾਂ 'ਚ ਹੀ ਭਾਰੀ ਚਿੰਤਾ ਪਾਈ ਜਾ ਰਹੀ ਹੈ, ਉੱਥੇ ਨਾਲ ਹੀ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਕੇ ਕੰਮ ਕਰ ਰਿਹਾ ਹੈ। ਸ਼ਨੀਵਾਰ ਰਾਤ ਤੋਂ ਹੀ ਯੂਨੀਵਰਸਿਟੀ ਦੇ ਅੰਦਰ ਰਹਿ ਰਹੇ ਵਿਦਿਆਰਥੀਆਂ ਦੀ ਸਿਹਤ ਦੀ ਜਾਂਚ ਕਰਨ 'ਚ ਜੁਟਿਆ ਹੋਇਆ ਹੈ। ਵਿਦਿਆਰਥਣ ਬਾਰੇ ਹੋਏ ਖੁਲਾਸਿਆਂ ਦੌਰਾਨ ਪਤਾ ਲੱਗਾ ਕਿ ਪਾਜ਼ੀਟਿਵ ਵਿਦਿਆਰਥਣ ਕਰੀਬ 250 ਲੋਕਾਂ ਦੇ ਸੰਪਰਕ 'ਚ ਰਹਿ ਚੁੱਕੀ ਹੈ।
ਇਹ ਵੀ ਪੜ੍ਹੋ : ਜਲੰਧਰ: ਵਿਧਾਇਕ ਬਾਵਾ ਹੈਨਰੀ ਸਮੇਤ 6 ਪਰਿਵਾਰਕ ਮੈਂਬਰਾਂ ਦੇ ਕੋਰੋਨਾ ਜਾਂਚ ਲਈ ਲਏ ਗਏ ਸੈਂਪਲ
ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਦੱਸਿਆ ਕਿ ਲੜਕੀ ਨਾਲ ਸੰਪਰਕ ਕਰਨ ਤੋਂ ਬਾਅਦ ਸਿਹਤ ਵਿਭਾਗ ਨੇ ਨੇੜਲੇ ਲੋਕਾਂ ਦੀ ਵੀ ਜਾਂਚ ਕੀਤੀ ਹੈ, ਜਿਸ ਦੌਰਾਨ 27 ਮੈਂਬਰਾਂ ਦੀ ਪਛਾਣ ਹੋਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਵੀ ਟੈਸਟ ਲਏ ਜਾ ਰਹੇ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਨੇ ਐਤਵਾਰ 5 ਵਿਦਿਆਰਥੀਆਂ ਨੂੰ ਖਾਂਸੀ, ਜ਼ੁਕਾਮ ਦੀ ਸ਼ਿਕਾਇਤ ਹੋਣ ਕਾਰਨ ਸਿਵਲ ਹਸਪਤਾਲ ਲਿਆਂਦਾ, ਜਿੱਥੇ ਉਨ੍ਹਾਂ ਦੇ ਖੂਨ ਟੈਸਟ ਅਤੇ ਐਕਸ-ਰੇਅ ਲਏ ਗਏ ਹਨ।
ਇਹ ਵੀ ਪੜ੍ਹੋ : ਨਿਹੰਗਾਂ ਦੇ ਹਮਲੇ ਨੂੰ ਭਗਵੰਤ ਮਾਨ ਨੇ ਦੱਸਿਆ ਸ਼ਰਮਨਾਕ, ਸਰਕਾਰ ਤੋਂ ਕੀਤੀ ਇਹ ਮੰਗ
ਇਥੇ ਯੂਨੀਵਰਸਿਟੀ ਵਿਖੇ ਮਹਾਰਾਸ਼ਟਰ ਦੀ ਇਕ ਲੜਕੀ ਨੂੰ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਰਿਹਾ, ਜਿਸ ਤਹਿਤ ਸ਼ਨੀਵਾਰ ਤੋਂ ਹੀ ਵਿਭਾਗ ਨੇ ਯੂਨੀਵਰਸਿਟੀ ਅੰਦਰ ਰਹਿ ਰਹੇ ਬੱਚਿਆਂ ਦਾ ਮੁਆਇਨਾ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਸੀ। ਸਿਹਤ ਵਿਭਾਗ ਨੇ ਇਥੇ ਰਹਿ ਰਹੇ ਭੂਟਾਨ ਦੇ 140 ਵਿਦਿਆਰਥੀਆਂ ਦੀ ਜਾਂਚ ਕੀਤੀ ਇਸ ਉਪਰੰਤ ਹੁਣ ਇਨ੍ਹਾਂ ਵਿਦਿਆਰਥੀਆਂ ਨੂੰ ਭੂਟਾਨ ਭੇਜਣ ਲਈ ਇਕ ਵਿਸ਼ੇਸ਼ ਜਹਾਜ਼ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਸੋਮਵਾਰ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਉਡਾਣ ਭਰ ਕੇ ਭੂਟਾਨ ਜਾਵੇਗਾ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਬੱਸਾਂ ਰਾਹੀਂ ਅੰਮ੍ਰਿਤਸਰ ਏਅਰਪੋਰਟ ਭੇਜਿਆ ਜਾਵੇਗਾ।
ਸੰਪਰਕ 'ਚ ਰਹੇ 250 ਵਿਅਕਤੀ ਹੋਮ ਕੁਆਰੰਟਾਈਨ
ਗੱਲਬਾਤ ਕਰਦੇ ਹੋਏ ਜ਼ਿਲੇ ਦੇ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਕਿਹਾ ਕਿ ਯੂਨੀਵਰਸਿਟੀ ਦੇ ਹੋਟਸਲ ਨੂੰ ਸ਼ਨੀਵਾਰ ਤੋਂ ਹੀ ਸੀਲ ਕਰ ਦਿੱਤਾ ਗਿਆ ਹੈ ਅਤੇ 250 ਮੈਂਬਰਾਂ ਨੂੰ ਕੁਆਰੰਟਾਈਨ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਲੋਕਾਂ ਦੀ ਸੇਵਾ ਲਈ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਕਿਸੇ ਨੂੰ ਵੀ ਕੋਈ ਮੁਸੀਬਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਜ਼ਰੂਰਤ ਨਹੀਂ ਹੈ ਅਤੇ ਸਿਰਫ ਇਸ ਪ੍ਰਤੀ ਸੁਚੇਤ ਰਹਿਣ ਅਤੇ ਘਰ 'ਚ ਰਹਿਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਖਾਂਸੀ, ਜ਼ੁਕਾਮ ਜਾਂ ਹੋਰ ਲੱਛਣ ਨਜ਼ਰ ਆਉਂਦੇ ਹਨ ਤਾਂ ਉਹ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕਰਨ ਤਾਂ ਜੋ ਸਮੇਂ ਸਿਰ ਇਸ ਦਾ ਮੁਆਇਨਾ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਪੁਲਸ ਪਾਰਟੀ 'ਤੇ ਹੋਏ ਹਮਲੇ ਦੀ ਕੈਪਟਨ ਨੇ ਕੀਤੀ ਨਿਖੇਧੀ, ਪੰਜਾਬ ਪੁਲਸ ਨੂੰ ਦਿੱਤੀਆਂ ਇਹ ਹਦਾਇਤਾਂ
ਆਈਸੋਲੇਸ਼ਨ ਵਾਰਡ 'ਚ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਵਿਭਾਗ ਰੱਖ ਰਿਹਾ ਨਜ਼ਰ
ਦੂਸਰੇ ਪਾਸੇ ਕਪੂਰਥਲਾ ਵਿਖੇ ਚੌਹਾਨ ਨੀਤੀ ਨੂੰ ਇਕ ਵੱਖਰੀ ਥਾਂ 'ਤੇ ਬਣਾਏ ਆਈਸੋਲੇਸ਼ਨ ਵਾਰਡ 'ਚ ਰੱਖਿਆ ਹੋਇਆ ਹੈ ਅਤੇ ਸਿਹਤ ਵਿਭਾਗ ਉਸ 'ਤੇ ਤਿੱਖੀ ਨਜ਼ਰ ਬਣਾ ਕੇ ਉਸ ਦਾ ਇਲਾਜ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਾਰਡ 'ਚ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮੋਹਾਲੀ ਤੋਂ ਬਾਅਦ ਹੁਣ ਜਲੰਧਰ 'ਚ ਕੋਰੋਨਾ ਦਾ ਕਹਿਰ, ਜਾਣੋ ਕੀ ਨੇ ਤਾਜ਼ਾ ਹਾਲਾਤ
ਕੋਰੋਨਾ ਦਾ ਕੇਸ ਆਉਣ ਨਾਲ ਲੋਕਾਂ 'ਚ ਚਿੰਤਾ
ਦੂਜੇ ਪਾਸੇ ਲੜਕੀ ਦਾ ਕੋਰੋਨਾ ਪਾਜ਼ੀਟਿਵ ਕੇਸ ਆਉਣ ਤੋਂ ਬਾਅਦ ਜਿੱਥੇ ਫਗਵਾੜਾ ਅਤੇ ਕਪੂਰਥਲਾ ਦੇ ਲੋਕਾਂ 'ਚ ਚਿੰਤਾ ਪਾਈ ਜਾ ਰਹੀ ਹੈ ਅਤੇ ਲੋਕ ਇਸ ਗੱਲ ਨੂੰ ਲੈ ਕੇ ਚਿੰਤਾ 'ਚ ਹਨ ਕਿ ਲੜਕੀ ਦਾ ਪਤਾ ਨਹੀਂ ਕਿਸ-ਕਿਸ ਦੇ ਸੰਪਰਕ 'ਚ ਆਈ ਹੋਵੇ। ਲੋਕਾਂ 'ਚ ਇਸ ਗੱਲ ਨੂੰ ਕਾਫੀ ਲੈ ਕੇ ਹੁਣ ਚਿੰਤਾ ਬਣ ਗਈ ਹੈ। ਉੱਧਰ, ਦੂਜੇ ਪਾਸੇ ਨਾਲ ਹੀ ਕਪੂਰਥਲਾ ਦੇ ਆਈਸੋਲੇਸ਼ਨ ਵਾਰਡ ਦੇ ਨੇੜਲੇ ਇਲਾਕਿਆਂ 'ਚ ਵੀ ਲੋਕਾਂ 'ਚ ਸਹਿਮ ਨਜ਼ਰ ਆ ਰਿਹਾ ਹੈ ਪਰ ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦਾ ਡਰ ਨਾ ਮਹਿਸੂਸ ਕਰਨ।
ਇਹ ਵੀ ਪੜ੍ਹੋ : ਕੋਵਿਡ-19 ਦੇ ਮੱਦੇਨਜ਼ਰ ਮੁਨਾਫਾਖੋਰੀ ਰੋਕਣ ਲਈ ਜਲੰਧਰ ਦੇ ਡੀ. ਸੀ. ਨੇ ਲਿਆ ਅਹਿਮ ਫੈਸਲਾ
ਵਿਸਾਖੀ ’ਤੇ ਨਵਜੋਤ ਸਿੱਧੂ ਦਾ ਡਾਕਟਰਾਂ ਨੂੰ ਤੋਹਫਾ, ਵੰਡੀਆਂ PPE ਕਿੱਟਾਂ (ਤਸਵੀਰਾਂ)
NEXT STORY