ਫਗਵਾੜਾ (ਹਰਜੋਤ)— ਫਗਵਾੜਾ ਦੇ ਮੇਹਲੀ ਗੇਟ ਦੇ ਵਾਸੀ ਅਸ਼ੋਕ ਕੁਮਾਰ ਪੁੱਤਰ ਰੌਣਕੀ ਰਾਮ ਦੀ ਨਿਊਯਾਰਕ 'ਚ ਕੋਰੋਨਾ ਵਾਇਰਸ ਕਾਰਨ ਮੌਤ ਗਈ। ਜਦਕਿ ਉਨ੍ਹਾਂ ਦੇ ਪੁੱਤਰ ਦੀਪਕ ਸ਼ਰਮਾ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਮੌਤ ਦੀ ਖਬਰ ਪੁੱਜਣ ਨਾਲ ਉਨ੍ਹਾਂ ਦੇ ਰਿਸ਼ਤੇਦਾਰਾਂ ਅਤੇ ਨੇੜਲੇ ਸਾਥੀਆਂ 'ਚ ਸੋਗ ਦੀ ਲਹਿਰ ਛਾਂ ਗਈ। ਵਰਣਨਯੋਗ ਹੈ ਕਿ ਅਸ਼ੋਕ ਕੁਮਾਰ ਦਾ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਅਮਰੀਕਾ 'ਚ ਰਹਿ ਰਿਹਾ ਹੈ। ਉਨ੍ਹਾਂ ਦੇ ਪਿਤਾ ਇਥੇ ਆਜ਼ਾਦੀ ਘੁਲਾਟੀਏ ਰਹੇ ਹਨ।
ਪੰਜਾਬ ਵਿਚ ਕੋਰੋਨਾ ਕਾਰਨ 5 ਮੌਤਾਂ, ਪਾਜ਼ੀਟਿਵ ਮਰੀਜ਼ 58
ਜ਼ਿਕਰਯੋਗ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਪੰਜਾਬ 'ਚ ਕੋਰੋਨਾ ਵਾਇਰਸ ਦੀ ਪੀੜਤ ਮਰੀਜ਼ਾਂ ਦੀ ਗਿਣਤੀ 58 ਹੋ ਗਈ ਹੈ। ਸਿਹਤ ਵਿਭਾਗ ਅਨੁਸਾਰ ਹੁਣ ਤੱਕ 1585 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 58 ਦੀ ਰਿਪੋਰਟ ਪਾਜ਼ੀਟਿਵ ਆਈ ਹੈ ਜਦਕਿ 1381 ਨੈਗੇਟਿਵ ਆਏ ਹਨ ਅਤੇ 151 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਕਾਰਨ ਹੁਣ ਤੱਕ 5 ਲੋਕਾਂ ਦੀ ਮੌਤ ਚੁੱਕੀ ਹੈ। ਸਿਹਤ ਵਿਭਾਗ ਵੱਲੋਂ ਜਾਰੀ ਬੁਲੇਟਿਨ ਮੁਤਾਬਕ ਸਰਦਾਰ ਭਗਤ ਸਿੰਘ ਨਗਰ (ਨਵਾਂਸ਼ਹਿਰ) 'ਚ 19 ਮਾਮਲੇ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ 12, ਹੁਸ਼ਿਆਰਪੁਰ ਦੇ 7, ਜਲੰਧਰ ਦੇ 5, ਅੰਮ੍ਰਿਤਸਰ ਦੇ 5, ਲੁਧਿਆਣਾ 4, ਪਟਿਆਲਾ-ਰੋਪੜ-ਫਰੀਦਕੋਟ ਦਾ 1-1 ਅਤੇ ਮਾਨਸਾ ਦੇ ਤਿੰਨ ਕੇਸ ਪਾਜ਼ੇਟਿਵ ਆਏ ਹਨ।
ਪੰਜਾਬ 'ਚ ਲਗਾਤਾਰ ਵੱਧ ਰਹੀ ਕੋਰੋਨਾ ਪੀੜਤਾਂ ਦੀ ਗਿਣਤੀ, ਜਾਣੋ ਕੀ ਨੇ ਤਾਜ਼ਾ ਹਾਲਾਤ
NEXT STORY