ਫਗਵਾੜਾ (ਜਲੋਟਾ)- ਫਗਵਾੜਾ ਵਿਖੇ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਭਿਆਨਕ ਰੂਪ ਲੈਂਦਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਫਗਵਾੜਾ ’ਚ ਕੁਲ 48 ਹੋਰ ਲੋਕਾਂ ਨੂੰ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਇਨ੍ਹਾਂ ’ਚ ਫਗਵਾੜਾ ਦੇ ਪਿੰਡ ਚੱਕ ਹਕੀਮ ਅਤੇ ਪਿੰਡ ਖਲਵਾੜਾ ’ਚ ਮੌਜੂਦ ਦੋ ਸਰਕਾਰੀ ਸਕੂਲਾਂ ’ਚ ਪੜ੍ਹਾਈ ਕਰ ਰਹੇ 23 ਸਕੂਲੀ ਬੱਚੇ ਮੁੱਖ ਤੌਰ ਉਤੇ ਸ਼ਾਮਲ ਹਨ। ਇਸ ਤੋਂ ਇਲਾਵਾ ਫਗਵਾੜਾ ਦੇ ਵੱਖ-ਵੱਖ ਹਿੱਸਿਆਂ ਵਿਚੋਂ ਅੱਜ 25 ਲੋਕਾਂ ਨੂੰ ਕੋਵਿਡ 19 ਨਾਲ ਪਾਜ਼ੇਟਿਵ ਪਾ ਗਿਆ ਹੈ।
ਇਹ ਵੀ ਪੜ੍ਹੋ: ਭੈਣਾਂ ਨੇ ਰੱਖੜੀ ਬੰਨ੍ਹ ਤੇ ਸਿਰ 'ਤੇ ਸਿਹਰਾ ਸਜਾ ਇਕਲੌਤੇ ਭਰਾ ਨੂੰ ਦਿੱਤੀ ਅੰਤਿਮ ਵਿਦਾਈ, ਭੁੱਬਾਂ ਮਾਰ ਰੋਇਆ ਪਰਿਵਾਰ
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਫਗਵਾੜਾ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਡਾ. ਕਮਲ ਕਿਸ਼ੋਰ ਨੇ ਇਸ ਸੂਚਨਾ ਦੀ ਅਧਿਕਾਰਿਕ ਤੌਰ ਉਤੇ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਜਿਨ੍ਹਾਂ ਦੋ ਸਰਕਾਰੀ ਸਕੂਲਾਂ ’ਚ ਪੜ੍ਹਾਈ ਕਰ ਰਹੇ 23 ਸਕੂਲੀ ਬੱਚਿਆਂ ਨੂੰ ਕੋਰੋਨਾ ਵਾਇਰਸ ਨਾਲ ਪਾਜ਼ੇਟਿਵ ਪਾਇਆ ਗਿਆ ਹੈ, ਉਹ ਦੋਵੇਂ ਸਕੂਲਾਂ ਨੂੰ ਬੰਦ ਕਰਵਾ ਦਿੱਤਾ ਗਿਆ ਹੈ ਅਤੇ ਇਨ੍ਹਾਂ ਸਕੂਲਾਂ ਨੂੰ ਸਰਕਾਰੀ ਟੀਮਾਂ ਵੱਲੋਂ ਸੇਨੇਟਾਈਜ਼ ਕੀਤਾ ਜਾ ਰਿਹਾ ਹੈ। ਉੱਧਰ ਦੂਜੇ ਪਾਸੇ ਫਗਵਾੜਾ ’ਚ ਦੋ ਸਰਕਾਰੀ ਸਕੂਲਾਂ ਵਿਖੇ 23 ਸਕੂਲੀ ਬੱਚਿਆ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਇਨ੍ਹਾਂ ਦੇ ਪਰਿਵਾਰ ਵਾਲਿਆਂ ’ਚ ਕਈ ਤਰ੍ਹਾਂ ਦੇ ਡਰ ਅਤੇ ਚਿੰਤਾਵਾਂ ਨੇ ਇਨ੍ਹਾਂ ਨੂੰ ਘੇਰ ਲਿਆ ਹੈ।
ਇਹ ਵੀ ਪੜ੍ਹੋ: ਫਿਲੌਰ ’ਚ ਵੱਡੀ ਵਾਰਦਾਤ: ਸਿਵਿਆਂ ’ਚੋਂ ਵਿਅਕਤੀ ਦੀ ਮਿਲੀ ਅੱਧਸੜੀ ਲਾਸ਼, ਇਲਾਕੇ ’ਚ ਫੈਲੀ ਸਨਸਨੀ
ਦੱਸਣਯੋਗ ਹੈ ਕਿ ਫਗਵਾੜਾ ’ਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲਿਆਂ ’ਚ ਰਿਕਾਰਡ ਵਾਧਾ ਵੇਖਣ ਨੂੰ ਮਿਲਿਆ ਹੈ ਪਰ ਅਫ਼ਸੋਸ ਇਸ ਗੱਲ ਦਾ ਹੈ ਕਿ ਕੋਰੋਨਾ ਦੇ ਵੱਧਦੇ ਜਾ ਰਹੇ ਮਾਮਲਿਆਂ ਨੂੰ ਲੈ ਕੇ ਸਰਕਾਰੀ ਪੱਧਰ ਉਤੇ ਸਿਰਫ਼ ਦਾਅਵੇ ਹੀ ਹੁੰਦੈ ਵੇਖਣ ਨੂੰ ਮਿਲ ਰਹੇ ਹਨ ਅਤੇ ਜ਼ਮੀਨੀ ਪੱਧਰ ਉਥੇ ਕੋਰੋਨਾ ਵਾਇਰਸ ਦੇ ਬਚਾਅ ਲਈ ਜ਼ਰੂਰੀ ਮੰਨੇ ਜਾਂਦੇ ਮੂੰਹ ਤੇ ਮਾਸਕ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਿਧਰੇ ਵੀ ਹੁੰਦੀ ਵੇਖੀ ਨਹੀਂ ਜਾ ਸਕਦੀ ਹੈ। ਇਹੋ ਕਾਰਨ ਹੈ ਕਿ ਫਗਵਾੜਾ ’ਚ ਲਗਾਤਾਰ ਕੋਰੋਨਾ ਭਿਆਨਕ ਰੂਪ ਲੈਂਦਾ ਜਾ ਰਿਹਾ ਹੈ।
ਫਿਰੋਜ਼ਪੁਰ : ਸਤਲੁਜ ਦਰਿਆ ਇਲਾਕੇ 'ਚ ਪੁਲਸ ਦੀ ਰੇਡ, 10,000 ਲੀਟਰ ਲਾਹਨ ਬਰਾਮਦ
NEXT STORY