ਸੁਲਤਾਨਪੁਰ ਲੋਧੀ (ਸੋਢੀ)— ਕਈ ਮਹੀਨੇ ਕੋਰੋਨਾ ਮਹਾਂਮਾਰੀ ਤੋਂ ਬਚੇ ਰਹੇ ਹਲਕਾ ਸੁਲਤਾਨਪੁਰ ਲੋਧੀ 'ਚ ਵੀ ਹੁਣ ਕੋਰੋਨਾ ਲਾਗ ਦੀ ਬੀਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਹਲਕੇ ਦੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਇਲਾਕੇ 'ਚੋਂ ਥਾਣਾ ਸੁਲਤਾਨਪੁਰ ਲੋਧੀ ਦੇ ਇਕ ਏ. ਐੱਸ. ਆਈ. ਅਤੇ ਪੁਲਸ ਕਸਟਡੀ 'ਚ ਲਏ 3 ਮੁਲਜ਼ਮਾਂ ਦੀ ਕੋਰੋਨਾ ਰਿਪੋਰਟ ਪਾਜੇਟਿਵ ਆਈ ਹੈ।
ਇਸ ਤੋਂ ਇਲਾਵਾ ਕਮਿਊਨਿਟੀ ਹੈਲਥ ਸੈਂਟਰ ਟਿੱਬਾ ਅਧੀਨ ਪੈਂਦੇ ਪਿੰਡ ਸੈਦਪੁਰ ਨਿਵਾਸੀ ਦੇ 1 ਨੌਜਵਾਨ ਅਤੇ ਸੁਲਤਾਨਪੁਰ ਲੋਧੀ ਨੇੜਲੇ ਪਿੰਡ ਡੇਰਾ ਸੈਦਾ ਨਿਵਾਸੀ 11 ਸਾਲ ਦੀ ਲੜਕੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਮਿਲੀ ਹੈ। ਹਲਕਾ ਸੁਲਤਾਨਪੁਰ ਲੋਧੀ ਚ ਪਹਿਲਾਂ ਹੀ ਇਕ ਵਪਾਰੀ ਦੇ ਮਨੀਮ ਸਮੇਤ 4 ਮੈਂਬਰ , ਸੈਦਪੁਰ 'ਚ 1 ਵਿਅਕਤੀ, ਪਿੰਡ ਟਿੱਬਾ 'ਚ ਇਕ ਵਿਅਕਤੀ ਵੀ ਕੋਰੋਨਾ ਪੀੜਤ ਹੈ ਅਤੇ ਜ਼ੇਰੇ ਇਲਾਜ ਹੈ ।
ਜਾਣੋ ਕੀ ਹੈ ਪੰਜਾਬ 'ਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 20 ਹਜ਼ਾਰ ਤੋਂ ਪਾਰ ਪਹੁੰਚ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 2137, ਲੁਧਿਆਣਾ 4385, ਜਲੰਧਰ 2911, ਮੋਹਾਲੀ 'ਚ 1119, ਪਟਿਆਲਾ 'ਚ 2320, ਹੁਸ਼ਿਆਰਪੁਰ 'ਚ 616, ਤਰਨਾਰਨ 414, ਪਠਾਨਕੋਟ 'ਚ 485, ਮਾਨਸਾ 'ਚ 165, ਕਪੂਰਥਲਾ 354, ਫਰੀਦਕੋਟ 354, ਸੰਗਰੂਰ 'ਚ 1194, ਨਵਾਂਸ਼ਹਿਰ 'ਚ 324, ਰੂਪਨਗਰ 286, ਫਿਰੋਜ਼ਪੁਰ 'ਚ 615, ਬਠਿੰਡਾ 711, ਗੁਰਦਾਸਪੁਰ 723, ਫਤਿਹਗੜ੍ਹ ਸਾਹਿਬ 'ਚ 424, ਬਰਨਾਲਾ 384, ਫਾਜ਼ਿਲਕਾ 343, ਮੋਗਾ 515, ਮੁਕਤਸਰ ਸਾਹਿਬ 270 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 521 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਇਲਾਵਾ ਪੰਜਾਬ 'ਚ 6 ਹਜ਼ਾਰ ਤੋਂ ਵੱਧ ਸਰਗਰਮ ਕੇਸ ਹਨ ਜਦਕਿ 13867 ਮਰੀਜ਼ ਕੋਰੋਨਾ 'ਤੇ ਮਾਤ ਪਾ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ
NEXT STORY