ਫਗਵਾੜਾ (ਹਰਜੋਤ)— ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਪੰਜਾਬ 'ਚੋਂ ਵੀ ਕੋਰੋਨਾ ਵਾਇਰਸ ਦੇ ਲਾਗਤਾਰ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤੱਕ ਸੂਬੇ 'ਚੋਂ 39 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ। ਕੋਰੋਨਾ ਦੇ ਵੱਧਦੇ ਪ੍ਰਕੋਪ ਨੂੰ ਦੇਖਦੇ ਹੋਏ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 14 ਅਪ੍ਰੈਲ ਤੱਕ ਪੂਰਾ ਦੇਸ਼ ਲਾਕ ਡਾਊਨ ਕੀਤਾ ਗਿਆ ਹੈ, ਉਥੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕਰਫਿਊ ਦਾ ਐਲਾਨ ਕੀਤਾ ਗਿਆ ਹੈ ਅਤੇ ਜ਼ਿਲਿਆਂ ਦੇ ਡੀ. ਸੀਜ਼ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ: ਕਰਫਿਊ ਦੌਰਾਨ ਪੰਜ ਜੀਆਂ ਦੀ ਬਰਾਤ ਲੈ ਕੇ ਪੁੱਜਾ ਲਾੜਾ, ਤਿੰਨ ਘੰਟਿਆਂ 'ਚ ਹੋਇਆ ਵਿਆਹ
ਇਥੇ ਦੱਸਣਯੋਗ ਹੈ ਕਿ ਲਗਾਏ ਗਏ ਕਰਫਿਊ ਦਰਮਿਆਨ ਉਨ੍ਹਾਂ ਪਰਿਵਾਰਾਂ ਲਈ ਹੋਰ ਵੀ ਔਖਾ ਸਮਾਂ ਹੈ, ਜਿਹੜੇ ਦਿਹਾੜੀ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ। ਇਸ ਔਖੀ ਘੜੀ 'ਚ ਜਿੱਥੇ ਪ੍ਰਸ਼ਾਸਨ ਵੱਲੋਂ ਲੋੜਵੰਦਾਂ ਤੱਕ ਰਾਸ਼ਨ ਸਮੇਤ ਹੋਰ ਜ਼ਰੂਰੀ ਵਸਤੂਆਂ ਪਹੁੰਚਾਈਆਂ ਜਾ ਰਹੀਆਂ ਹਨ, ਉਥੇ ਹੀ ਇਨ੍ਹਾਂ ਦੀ ਮਦਦ ਲਈ ਕਈ ਸਮਾਜ ਸੇਵੀ ਸੰਸਥਾਵਾਂ ਅੱਗੇ ਆ ਰਹੀਆਂ ਹਨ।
ਇਹ ਵੀ ਪੜ੍ਹੋ: ਇਟਲੀ ਤੋਂ ਪੰਜਾਬ ਤੱਕ ਦੇਖੋ ਕਿਵੇਂ ਪੁੱਜਾ ਕੋਰੋਨਾ, ਬਲਦੇਵ ਸਿੰਘ ਦੀਆਂ ਵੀਡੀਓਜ਼ ਆਈਆਂ ਸਾਹਮਣੇ
ਬੈਂਕਾਂ ਦੇ ਬਾਹਰ ਲੱਗੀ ਭੀੜ, ਨਿਯਮਾਂ ਦੀਆਂ ਉੱਡੀਆਂ ਧੱਜੀਆਂ
ਕਰਫਿਊ ਦਰਮਿਆਨ ਅੱਜ ਬੈਂਕ ਖੁੱਲ੍ਹਣ ਤੋਂ ਬਾਅਦ ਲੋਕਾਂ ਨੇ ਕਾਫੀ ਸੁੱਖ ਦਾ ਸਾਹ ਲਿਆ ਅਤੇ ਬੈਂਕਾਂ ਦੇ ਰਹਿੰਦੇ ਕੰਮ ਪੂਰੇ ਕੀਤੇ। ਸੋਮਵਾਰ ਨੂੰ ਜਿਵੇਂ ਹੀ ਲੋਕਾਂ ਨੂੰ ਪਤਾ ਲੱਗਿਆ ਕਿ ਅੱਜ ਬੈਂਕ ਖੁੱਲ੍ਹ ਰਹੇ ਹਨ ਤਾਂ ਬੈਂਕਾਂ ਦੇ ਬਾਹਰ ਲੋਕਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ। ਲਾਕ ਡਾਊਨ ਦੇ ਚੱਲਦੇ ਬੈਂਕਾਂ 'ਚ ਜ਼ਿਆਦਾਤਰ ਲੋਕ ਆਪਣੇ ਖਾਤਿਆਂ 'ਚੋਂ ਪੈਸੇ ਕੱਢਵਾਉਣ ਲਈ ਹੀ ਆ ਰਹੇ ਹਨ। ਬੈਂਕਾਂ ਦੇ ਬਾਹਰ ਇੰਨੀਆਂ ਲੰਬੀਆਂ ਲਾਈਨਾਂ ਦੇਖ ਕੇ ਸਭ ਨੂੰ ਨੋਟਬੰਦੀ ਵਾਲੇ ਹਾਲਾਤ ਯਾਦ ਆ ਗਏ। ਬੇਸ਼ੱਕ ਲੋਕਾਂ ਵੱਲੋਂ ਕੋਰੋਨਾ ਵਾਇਰਸ ਤੋਂ ਬਚਣ ਲਈ ਇਕ-ਦੂਜੇ ਤੋਂ ਸਮਾਜਿਕ ਦੂਰੀ ਬਣਾਈ ਜਾ ਰਹੀ ਹੈ ਪਰ ਫਿਰ ਵੀ ਬੈਂਕਾਂ ਦੇ ਬਾਹਰ ਲੋਕਾਂ ਦੀ ਵੱਡੀ ਭੀੜ ਦੇਖੀ ਗਈ।
ਇਹ ਵੀ ਪੜ੍ਹੋ: ਕੋਰੋਨਾ ਦੀ ਮਾਰ, ਘਰਾਂ 'ਚ ਕੈਦ ਹੋਏ ਗਰੀਬ ਦੋ ਵਕਤ ਦੀ ਰੋਟੀ ਲਈ ਤਰਸੇ
ਸੂਬੇ 'ਚ ਕੋਰੋਨਾ ਵਾਇਰਸ ਕਾਰਨ ਦੂਜੀ ਮੌਤ
ਦੱਸ ਦੇਈਏ ਕਿ ਪੰਜਾਬ 'ਚ ਸਭ ਤੋਂ ਪਹਿਲਾਂ ਨਵਾਂਸ਼ਹਿਰ ਦੇ ਰਹਿਣ ਵਾਲੇ ਬਲਦੇਵ ਸਿੰਘ ਦੀ ਮੌਤ ਹਾਰਟ ਅਟੈਕ ਨਾਲ ਹੋਈ ਸੀ, ਜਿਸ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆਈ ਸੀ। ਬੀਤੀ ਰਾਤ ਵੀ ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਦੂਜੀ ਮੌਤ ਹੁਸ਼ਿਆਰਪੁਰ ਦੇ ਰਹਿਣ ਵਾਲੇ ਵਿਅਕਤੀ ਦੀ ਹੋਈ ਹੈ, ਜਿਸ ਦੀ ਉਮਰ 60-65 ਸਾਲ ਦੇ ਕਰੀਬ ਦੀ ਸੀ। ਜੇਕਰ ਪੂਰੇ ਪੰਜਾਬ ਦੀ ਗੱਲ ਕਰੀਏ ਤਾਂ ਹੁਣ ਤੱਕ ਕੋਰੋਨਾ ਵਾਇਰਸ ਦੇ 39 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਕੋਰੋਨਾ ਸੰਕਟ 'ਚ ਲੋਕਾਂ ਦੀ ਮਦਦ ਲਈ ਅੱਗੇ ਆਏ ਸੁਖਬੀਰ ਬਾਦਲ, ਕੀਤਾ ਵੱਡਾ ਐਲਾਨ
ਪੰਜਾਬ 'ਚ ਕੋਰੋਨਾ ਪੀੜਤਾਂ ਦੇ ਜਿਹੜੇ ਮਾਮਲੇ ਪਾਏ ਗਏ ਹਨ, ਉਨ੍ਹਾਂ 'ਚ ਨਵਾਂਸ਼ਹਿਰ ਦੇ 19, ਮੋਹਾਲੀ ਦੇ 7, ਹੁਸ਼ਿਆਰਪੁਰ ਦੇ 6, ਜਲੰਧਰ ਦੇ 5 ਅਤੇ ਇਕ-ਇਕ ਮਾਮਲਾ ਅੰਮ੍ਰਿਤਸਰ ਅਤੇ ਲੁਧਿਆਣਾ 'ਚ ਸਾਹਮਣੇ ਆਇਆ ਹੈ। ਇਨ੍ਹਾਂ 'ਚੋਂ 2 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਇਕ ਨੂੰ ਦੂਜੀ ਜਾਂਚ ਦੀ ਰਿਪੋਰਟ ਠੀਕ ਆਉਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਵੱਡੀ ਖਬਰ : ਮੋਹਾਲੀ 'ਚ ਕੋਰੋਨਾ ਦਾ ਨਵਾਂ ਕੇਸ, ਪੰਜਾਬ 'ਚ ਕੁੱਲ 39 ਮਾਮਲੇ ਆਏ ਸਾਹਮਣੇ
ਇਹ ਵੀ ਪੜ੍ਹੋ: ਜਲੰਧਰ: ਨਿਜਾਤਮ ਨਗਰ ਦੀ ਕੋਰੋਨਾ ਪੀੜਤ ਔਰਤ ਦੇ ਪਰਿਵਾਰ ਦੀ ਰਿਪੋਰਟ ਆਈ ਨੈਗੇਟਿਵ
ਭੁੱਖਿਆਂ ਦਾ ਢਿੱਡ ਭਰਨ ਲਈ ਪੰਜਾਬ ਦੇ ਇਸ ਪੁਲਸ ਸਟੇਸ਼ਨ ਨੂੰ ਬਣਾ ਦਿੱਤਾ ਲੰਗਰ ਹਾਲ (ਵੀਡੀਓ)
NEXT STORY