ਜਲੰਧਰ (ਰੱਤਾ)– ਪੂਰੀ ਦੁਨੀਆ ਵਿਚ ਹੁਣ ਤੱਕ ਲੱਖਾਂ-ਕਰੋੜਾਂ ਲੋਕਾਂ ਨੂੰ ਆਪਣੀ ਲਪੇਟ ਵਿਚ ਲੈ ਚੁੱਕੇ ਕੋਰੋਨਾ ਵਾਇਰਸ ਦਾ ਕਹਿਰ ਅਜੇ ਥੰਮ੍ਹਦਾ ਨਜ਼ਰ ਨਹੀਂ ਆ ਰਿਹਾ ਅਤੇ ਇਸ ’ਤੇ ਕਾਬੂ ਪਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਸਾਰੀਆਂ ਕੋਸ਼ਿਸ਼ਾਂ ਅਸਫਲ ਹੁੰਦੀਆਂ ਜਾ ਰਹੀਆਂ ਹਨ। ਸ਼ੁੱਕਰਵਾਰ ਨੂੰ ਵੀ ਪੰਜਾਬ ਵਿਚ 180 ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੇ ਦਮ ਤੋੜ ਦਿੱਤਾ ਅਤੇ ਇਨ੍ਹਾਂ ਵਿਚੋਂ 23 ਮਰੀਜ਼ਾਂ ਦੀ ਮੌਤ ਅੰਮ੍ਰਿਤਸਰ ਵਿਚ ਹੋਈ ਅਤੇ ਇਸ ਦੇ ਨਾਲ ਹੀ ਸੂਬੇ ਵਿਚ 8,068 ਨਵੇਂ ਕੇਸ ਮਿਲੇ।
ਇਹ ਵੀ ਪੜ੍ਹੋ: ਖ਼ੌਫ਼ਨਾਕ ਵਾਰਦਾਤ: ਜਲੰਧਰ ਦੇ ਚੁਗਿੱਟੀ ਇਲਾਕੇ ’ਚ ਤੇਜ਼ਧਾਰ ਹਥਿਆਰਾਂ ਨਾਲ ਪਤੀ ਨੇ ਵੱਢੀ ਪਤਨੀ
ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਵਿਚ ਹੁਣ ਤੱਕ ਪਾਜ਼ੇਟਿਵ ਆਏ 4,83,984 ਮਰੀਜ਼ਾਂ ਵਿਚੋਂ 11,477 ਕੋਰੋਨਾ ਤੋਂ ਜੰਗ ਹਾਰ ਚੁੱਕੇ ਹਨ। ਇਸ ਦੇ ਨਾਲ ਹੀ ਸੂਬੇ ਵਿਚ 3,93,148 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਪੰਜਾਬ ਵਿਚ ਕੁੱਲ ਐਕਿਟਵ ਕੇਸਾਂ ਦੀ ਗਿਣਤੀ 3,93,148 ਹੈ।
ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਵੱਡੀ ਵਾਰਦਾਤ: ਪ੍ਰੇਮ ਸੰਬੰਧਾਂ ਦੇ ਸ਼ੱਕ 'ਚ ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਦਿੱਤੀ ਦਰਦਨਾਕ ਮੌਤ
ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿਚ 23 ਮਰੀਜ਼ਾਂ ਦੇ ਨਾਲ-ਨਾਲ ਲੁਧਿਆਣਾ ਵਿਚ 19, ਬਠਿੰਡਾ ਵਿਚ 18, ਜਲੰਧਰ ਤੇ ਪਟਿਆਲਾ ਵਿਚ 13-13, ਮੁਕਤਸਰ ਵਿਚ 11 ਅਤੇ ਮੋਹਾਲੀ ਤੇ ਗੁਰਦਾਸਪੁਰ ਵਿਚ 10-10 ਮਰੀਜ਼ਾਂ ਨੇ ਦਮ ਤੋੜਿਆ। ਸੂਬੇ ਵਿਚ ਸ਼ੁੱਕਰਵਾਰ ਸ਼ਾਮ ਤੱਕ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 79173 ਸੀ।
ਇਹ ਵੀ ਪੜ੍ਹੋ: ਜਲੰਧਰ 'ਚ ਵਾਪਰੀ ਸ਼ਰਮਨਾਕ ਘਟਨਾ, ਸਪਾ ਸੈਂਟਰ 'ਚ ਕੁੜੀ ਨੂੰ ਨਸ਼ਾ ਕਰਵਾ ਕੇ 4 ਨੌਜਵਾਨਾਂ ਨੇ ਕੀਤਾ ਗੈਂਗਰੇਪ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕਾਂਗਰਸ ਦੇ ਬਾਬਾ ਬੋਹੜ 'ਰਘੂਨੰਦਨ ਲਾਲ ਭਾਟੀਆ' ਦਾ ਦਿਹਾਂਤ, ਅੰਮ੍ਰਿਤਸਰ ਤੋਂ 6 ਵਾਰ ਰਹਿ ਚੁੱਕੇ ਨੇ MP
NEXT STORY