ਰੂਪਨਗਰ (ਸੱਜਣ ਸੈਣੀ)— ਰੂਪਨਗਰ ਦੇ ਪਿੰਡ ਚੱਕ ਢੇਰਾ 'ਚ ਇਕ ਕੋਰੋਨਾ ਪਾਜ਼ੇਟਿਵ ਕੇਸ ਆਉਣ ਤੋਂ ਬਾਅਦ 10 ਮਈ ਤੋਂ ਪ੍ਰਸ਼ਾਸ਼ਨ ਵੱਲੋਂ ਸੀਲ ਕੀਤਾ ਗਿਆ ਹੈ। ਜ਼ਿਲਾ ਮੈਜਿਸਟ੍ਰੇਟ ਦੇ ਹੁਕਮਾਂ ਅਨੁਸਾਰ ਜਿਨ੍ਹਾਂ ਵੱਖ-ਵੱਖ 09 ਸਰਕਾਰੀ ਵਿਭਾਗਾਂ ਵੱਲੋਂ ਸੀਲ ਕੀਤੇ ਪਿੰਡ 'ਚ ਜ਼ਰੂਰੀ ਵਸਤਾਂ ਅਤੇ ਸਿਹਤ ਸਹੂਲਤ ਅਤੇ ਸਕਰੀਨਿੰਗ ਕਰਨ ਦੀਆਂ ਡਿਊਟੀਆਂ ਲਗਾਈਆਂ ਹਨ, ਉਨ੍ਹਾਂ ਵਿਭਾਗਾਂ ਵੱਲੋਂ ਪਿੰਡ ਵਿੱਚ ਨਾ ਪਹੁੰਚਣ ਨੂੰ ਲੈ ਕੇ ਪਿੰਡ ਦੀ ਪੰਚਾਇਤ ਸਮੇਤ ਨਾਲ ਲਗਦੇ ਪਿੰਡਾਂ ਦੀਆਂ ਪੰਚਾਇਤਾਂ 'ਚ ਕਾਫੀ ਰੋਸ ਪਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਪਿੰਡਾਂ ਦੇ ਸਰਪੰਚਾਂ ਵੱਲੋਂ ਪ੍ਰਸ਼ਾਸ਼ਨ ਦੀ ਕਾਰਜ ਪ੍ਰਣਾਲੀ 'ਤੇ ਵੱਡੇ ਸਵਾਲ ਚੁੱਕੇ ਹਨ।
ਜ਼ਿਲਾ ਮੈਜਿਸਟ੍ਰੇਟ ਵੱਲੋਂ ਸਿਹਤ ਵਿਭਾਗ ਦੀ ਡਿਊਟੀ ਲਗਾਈ ਹੈ ਕਿ ਪਿੰਡ 'ਚ 24 ਘੰਟੇ ਸਿਹਤ ਸੇਵਾਵਾਂ ਦੀ ਸਹੂਲਤ ਦਿੱਤੀ ਜਾਵੇ। ਇਸ ਦੇ ਇਲਾਵਾ ਵੱਖ-ਵੱਖ 08 ਵਿਭਾਗਾਂ ਦੀਆਂ ਬਿਜਲੀ ਪਾਣੀ, ਫਲ, ਸਬਜ਼ੀਆਂ, ਸੁਰੱਖਿਆ, ਪਸ਼ੂਆਂ ਦੇ ਚਾਰਾ ਆਦਿ ਮੁਹੱਈਆ ਕਰਵਾਉਣ ਲਈ ਜ਼ਿੰਮੇਵਾਰੀਆਂ ਤੈਅ ਕਰਦੇ ਹੋਏ ਡਿਊਟੀਆਂ ਲਗਾਈਆਂ ਹਨ। ਪਿੰਡ ਦੇ ਲੋਕਾਂ ਨੇ ਜ਼ਿਲਾ ਮੈਜਿਸਟ੍ਰੇਟ ਨੂੰ ਅਪੀਲ ਕੀਤੀ ਹੈ ਕਿ ਤੁਰੰਤ ਸੀਲ ਕੀਤਾ ਪਿੰਡ ਚੱਕ ਢੇਰਾ 'ਚ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਪਿੰਡ ਦੇ ਲੋਕਾਂ ਦੀ ਸਿਹਤ ਜਾਂਚ ਤੁਰੰਤ ਕਰਵਾਈ ਜਾਵੇ ਤਾਂ ਜੋ ਲੋਕਾਂ 'ਚ ਪੈਂਦਾ ਹੋਇਆ ਖੌਫ ਖਤਮ ਹੋ ਸਕੇ।
ਨੌਜਵਾਨ ਦੀ ਹੱਤਿਆ ਦੇ ਦੋਸ਼ੀ ਦੋ ਭਰਾ ਤਿੰਨ ਮਹੀਨੇ ਬਾਅਦ ਗ੍ਰਿਫ਼ਤਾਰ
NEXT STORY