ਰੂਪਨਗਰ (ਸੱਜਣ ਸੈਣੀ)— ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਰੋਜ਼ਾਨਾ ਜਿੱਥੇ ਕੋਰੋਨਾ ਦੇ ਪਾਜ਼ੇਟਿਵ ਕੇਸਾਂ 'ਚ ਵਾਧਾ ਹੋ ਰਿਹਾ ਹੈ, ਉਥੇ ਹੀ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੀ ਲਗਾਤਾਰ ਵੱਧਦੀ ਜਾ ਰਹੀ ਹੈ। ਤਾਜ਼ਾ ਮਾਮਲੇ 'ਚ ਪੰਜਾਬ ਦੇ ਰੂਪਨਗਰ 'ਚੋਂ ਕੋਰੋਨਾ ਵਾਇਰਸ ਦੇ 34 ਨਵੇਂ ਮਾਮਲੇ ਸਾਹਮਣੇ ਆਏ ਹਨ।
ਸਿਵਲ ਸਰਜਨ ਡਾ. ਐੱਚ. ਐੱਨ. ਸ਼ਰਮਾ ਵੱਲੋਂ ਸਾਂਝੀ ਕੀਤੀ ਜਾਣਕਾਰੀ ਦੇ ਅਨੁਸਾਰ ਹੁਣ ਜ਼ਿਲ੍ਹਾ ਰੂਪਨਗਰ 'ਚ ਇਕੱਠੇ ਹੀ 34 ਮਾਮਲੇ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ ਅਤੇ ਜ਼ਿਲ੍ਹੇ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 10 'ਤੇ ਪਹੁੰਚ ਚੁੱਕੀ ਹੈ ।ਅੱਜ ਦੇ ਸਾਹਮਣੇ ਆਏ ਪਾਜ਼ੇਟਿਵ ਕੇਸਾਂ 'ਚ 19 ਮਾਮਲੇ ਰੂਪਨਗਰ ਦੇ, 01 ਮਾਮਲੇ ਭਰਤਗੜ ਦੇ,02 ਕੇਸ ਨੰਗਲ ਦੇ, 07 ਮਾਮਲੇ ਮੋਰਿੰਡਾ ਦੇ ਹਨ। ਇਸ ਦੇ ਇਲਾਵਾ 03 ਮਾਮਲੇ ਸ੍ਰੀ ਚਮਕੌਰ ਸਾਹਿਬ ਦੇ, 02 ਮਾਮਲੇ ਸ੍ਰੀ ਆਨੰਦਪੁਰ ਸਾਹਿਬ ਦੇ ਹਨ ।
ਜ਼ਿਲ੍ਹੇ 'ਚ 34 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਜ਼ਿਲ੍ਹੇ 'ਚ ਐਕਟਿਵ ਕੇਸਾਂ ਦੀ ਗਿਣਤੀ 191 ਹੋ ਗਈ ਹੈ ਅਤੇ ਅੱਜ ਤੱਕ ਜ਼ਿਲ੍ਹੇ 'ਚ ਕੁਲ ਪਾਜ਼ੇਟਿਵ ਮਾਮਲੇ 581 ਹੋ ਚੁੱਕੇ ਹਨ। ਜ਼ਿਲ੍ਹੇ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 10 'ਤੇ ਪਹੁੰਚ ਚੁੱਕੀ ਹੈ। 380 ਮਾਮਲੇ ਰਿਕਵਰ ਵੀ ਹੋ ਚੁੱਕੇ ਹਨ। ਜ਼ਿਲ੍ਹੇ 'ਚੋਂ ਲਏ ਗਏ 28583 ਨਮੂਨਿਆਂ 'ਚੋਂ 27457 ਨਮੂਨਿਆਂ ਦੀ ਰਿਪੋਰਟ ਨੈਗਟਿਵ ਹੈ ਅਤੇ 646 ਨਮੂਨਿਆਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ।
ਮਲੇਸ਼ੀਆ ਦੀ ਧਰਤੀ ਨੇ ਨਿਗਲਿਆ ਸੁਲਤਾਨਪੁਰ ਲੋਧੀ ਦਾ ਨੌਜਵਾਨ, ਸ਼ੱਕੀ ਹਾਲਾਤ 'ਚ ਹੋਈ ਮੌਤ
NEXT STORY