ਰੂਪਨਗਰ (ਸੱਜਣ ਸੈਣੀ)— ਰੂਪਨਗਰ 'ਚ ਵੀ ਕੋਰੋਨਾ ਪਾਜ਼ੇਟਿਵ ਕੇਸਾਂ ਦੇ ਮਾਮਲੇ ਵੱਧਦੇ ਜਾ ਰਹੇ ਹਨ। ਅੱਜ ਫਿਰ ਤੋਂ ਕੋਰੋਨਾ ਦਾ ਇਕ ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਹਜ਼ੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਲੈ ਕੇ ਆਉਣ ਵਾਲਾ ਡਰਾਈਵਰ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਮੀਡੀਆ ਨੂੰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਰੂਪਨਗਰ ਦੇ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਇਹ ਡਰਾਈਵਰ ਰੂਪਨਗਰ 'ਚ ਨਹੀਂ ਸਗੋਂ ਸਿੱਧਾ ਅੰਮ੍ਰਿਤਸਰ 'ਚ ਹੀ ਆਇਆ ਹੈ ਅਤੇ ਉਥੇ ਹੀ ਗੁਰੂ ਨਾਨਕ ਦੇਵ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਕੋਰੋਨਾ ਵਾਇਰਸ ਦਾ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਜ਼ਿਲਾ ਰੂਪਨਗਰ 'ਚ ਕੋਰੋਨਾ ਦੇ ਕੁੱਲ ਅੰਕੜੇ 17 ਹੋ ਚੁੱਕੇ ਹਨ। ਇਨ੍ਹਾਂ 'ਚੋਂ 14 ਐਕਟਿਵ ਕੇਸ ਹਨ, ਜਦਕਿ ਦੋ ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ ਅਤੇ ਇਕ ਮਰੀਜ਼ ਦੀ ਅਪ੍ਰੈਲ ਮਹੀਨੇ 'ਚ ਚੰਡੀਗੜ੍ਹ ਵਿਖੇ ਪੀ. ਜੀ. ਆਈ 'ਚ ਇਲਾਜ ਦੌਰਾਨ ਮੌਤ ਹੋ ਗਈ ਸੀ
ਦੱਸਣਯੋਗ ਹੈ ਕਿ 14 ਐਕਟਿਵ ਮਾਮਲਿਆਂ 'ਚੋਂ 11 ਪਾਜ਼ੇਟਿਵ ਮਰੀਜ਼ਾਂ ਨੂੰ ਮੋਹਾਲੀ ਦੇ ਗਿਆਨ ਸਾਗਰ ਮੈਡੀਕਲ ਸੈਂਟਰ 'ਚ ਇਲਾਜ ਲਈ ਰੱਖਿਆ ਗਿਆ ਹੈ ਜਦਕਿ ਇਕ ਮਹਿਲਾ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ 'ਚ ਦਾਖਲ ਹੈ ਅਤੇ ਇਕ ਡਰਾਈਵਰ ਨੂੰ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਹਸਪਤਾਲ 'ਚ ਇਕਾਂਤਵਾਸ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜੋ ਨਵਾਂ ਮਾਮਲਾ ਉਕਤ ਡਰਾਈਵਰ ਦਾ ਸਾਹਮਣੇ ਆਇਆ ਹੈ, ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ 'ਚ ਇਲਾਜ ਲਈ ਰੱਖਿਆ ਗਿਆ ਹੈ।
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
NEXT STORY