ਰੂਪਨਗਰ (ਵਿਜੇ ਸ਼ਰਮਾ)— ਜ਼ਿਲਾ ਰੂਪਨਗਰ 'ਚੋਂ ਇਕ ਹੋਰ ਕੋਰੋਨਾ ਵਾਇਰਸ ਦਾ ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਹੁਣ ਰੂਪਨਗਰ 'ਚ ਕੁੱਲ ਗਿਣਤੀ 61 ਹੋ ਗਈ ਹੈ, ਜਿਨ੍ਹਾਂ 'ਚੋਂ ਸਿਰਫ ਦੋ ਹੀ ਐਕਟਿਵ ਕੇਸ ਹਨ। ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲੇ 'ਚ ਕੋਰੋਨਾ ਐਕਟਿਵ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 2 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲੇ 'ਚ ਕੁੱਲ 2663 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ।
ਇਨ੍ਹਾਂ 'ਚੋਂ 2123 ਦੀ ਰਿਪੋਰਟ ਨੈਗੇਟਿਵ, 470 ਦੀ ਰਿਪੋਰਟ ਪੈਂਡਿੰਗ, 02 ਕੇਸ ਐਕਟਿਵ ਕੋਰੋਨਾ ਪਾਜ਼ੇਟਿਵ ਅਤੇ 59 ਰਿਕਵਰ ਹੋ ਚੁੱਕੇ ਹਨ ਜਦਕਿ ਪਿੰਡ ਚਤਾਮਲੀ ਨਿਵਾਸੀ ਇਕ ਵਿਅਕਤੀ ਦੀ ਮੌਤ ਪਹਿਲਾਂ ਹੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਾਜ਼ੇਟਿਵ ਪਾਇਆ ਗਿਆ 27 ਸਾਲਾ ਵਿਅਕਤੀ ਦਿੱਲੀ ਤੋਂ ਪਰਤਿਆ ਸੀ, ਜੋ ਕਿ ਨੰਗਲ ਸ਼ਹਿਰ ਨਾਲ ਸਬੰਧਤ ਹੈ। ਇਸ ਤੋਂ ਪਹਿਲਾਂ ਇਕ ਡਰਾਈਵਰ ਵਿਅਕਤੀ ਪਾਜ਼ੇਟਿਵ ਪਾਇਆ ਗਿਆ ਹੈ। ਦੋਹਾਂ ਦਾ ਇਲਾਜ ਗਿਆਨ ਸਾਗਰ ਮੈਡੀਕਲ ਸੈਂਟਰ ਬਨੂੜ ਵਿਖੇ ਕੀਤਾ ਜਾ ਰਿਹਾ ਹੈ।
ਸੂਬੇ ਦੇ ਕਿਸਾਨਾਂ ਲਈ ਕੈਪਟਨ ਸਰਕਾਰ ਦਾ ਵੱਡਾ ਫੈਸਲਾ, ਮੋਦੀ ਸਰਕਾਰ 'ਤੇ ਮੜ੍ਹਿਆ ਗੰਭੀਰ ਦੋਸ਼
NEXT STORY