ਰੂਪਨਗਰ (ਸੱਜਣ ਸੈਣੀ)— ਜ਼ਿਲਾ ਰੂਪਨਗਰ 'ਚੋਂ 9 ਹੋਰ ਕੋਰੋਨਾ ਦੇ ਪਾਜ਼ੇਟਿਵ ਕੇਸ ਮਿਲੇ ਹਨ। ਮਿਲੀ ਜਾਣਕਾਰੀ ਮੁਤਾਬਕ ਹਜ਼ੂਰ ਸਾਹਿਬ ਤੋਂ ਪਰਤੇ 9 ਸ਼ਰਧਾਲੂ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ਨੂੰ ਸ੍ਰੀ ਆਨੰਦਪੁਰ ਸਾਹਿਬ 'ਚ ਇਕਾਂਤਵਾਸ ਕੀਤਾ ਗਿਆ ਹੈ ਅਤੇ ਜਲਦੀ ਹੀ ਇਨ੍ਹਾਂ ਸ਼ਰਧਾਲੂਆਂ ਨੂੰ ਮੋਹਾਲੀ ਦੇ ਗਿਆਨ ਸਾਗਰ ਮੈਡੀਕਲ ਸੈਂਟਰ 'ਚ ਸ਼ਿਫਟ ਕੀਤਾ ਜਾਵੇਗਾ।
ਜ਼ਿਲਾ ਰੂਪਨਗਰ 'ਚ ਨਵੇਂ ਕੋਰੋਨਾ ਕੇਸ ਆਉਣ ਤੋਂ ਬਾਅਦ ਹੁਣ ਜ਼ਿਲੇ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ ਵੱਧ ਕੇ 15 ਹੋ ਚੁੱਕੀ ਹੈ। ਇਸ ਦੀ ਜਾਣਕਾਰੀ ਜ਼ਿਲਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਵੱਲੋਂ ਦਿੱਤੀ ਗਈ ਹੈ। ਇਥੇ ਦੱਸਣਯੋਗ ਹੈ ਕਿ ਜ਼ਿਲਾ ਰੂਪਨਗਰ 'ਚ ਸ੍ਰੀ ਹਜ਼ੂਰ ਸਾਹਿਬ ਤੋਂ 60 ਸ਼ਰਧਾਲੂ ਆਏ ਸਨ, ਜਿਨ੍ਹਾਂ 'ਚੋਂ 11 ਦੀ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ। ਇਨ੍ਹਾਂ 'ਚ ਇਕ ਨੰਗਲ ਦਾ, ਇਕ ਚਮਕੌਰ ਸਾਹਿਬ ਦਾ ਅਤੇ ਸ੍ਰੀ ਅਨੰਦਪੁਰ ਸਾਹਬਿ ਦਾ ਕੇਸ ਸ਼ਾਮਲ ਹਨ। 42 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ 7 ਰਿਪਰੋਟ ਆਉਣੀ ਅਜੇ ਬਾਕੀ ਹੈ।
ਲਾਕਡਾਊਨ ਨੂੰ ਦੇਖਦੇ ਹੋਏ ਸੀ. ਆਈ. ਐੱਸ. ਸੀ. ਈ. ਨੇ ਲਿਆ ਅਹਿਮ ਫੈਸਲਾ
NEXT STORY