ਰੂਪਨਗਰ (ਸੱਜਣ ਸੈਣੀ)— ਜ਼ਿਲ੍ਹਾ ਰੂਪਨਗਰ 'ਚ ਅੱਜ ਕੋਰੋਨਾ ਦਾ ਉਸ ਸਮੇਂ ਧਮਾਕਾ ਹੋ ਗਿਆ ਜਦੋਂ ਇਥੇ 27 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ। ਇਸ ਦੇ ਨਾਲ ਹੀ ਹੁਣ ਜ਼ਿਲ੍ਹੇ 'ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 410 ਤੱਕ ਪਹੁੰਚ ਗਿਆ ਹੈ, ਜਿਨ੍ਹਾਂ 'ਚੋਂ 7 ਲੋਕ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ।
ਇਥੇ ਦੱਸ ਦੇਈਏ ਕਿ ਬੀਤੇ ਦਿਨ ਵੀ ਜ਼ਿਲ੍ਹਾ ਰੂਪਨਗਰ 'ਚ ਕੋਰਨਾ ਦੇ 46 ਕੇਸ ਪਾਜ਼ੇਟਿਵ ਪਾਏ ਗਏ ਸਨ ਜਦਕਿ ਇਕ ਬੀਬੀ ਦੀ ਵੀ ਕੋਰੋਨਾ ਕਾਰਨ ਮੌਤ ਹੋ ਗਈ ਸੀ। ਡਿਪਟੀ ਕਮਿਸ਼ਨਰ ਰੂਪਨਗਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਰਨ ਵਾਲੀ 52 ਸਾਲਾ ਬੀਬੀ ਪਿੰਡ ਭਲਾਣ ਦੀ ਰਹਿਣ ਵਾਲੀ ਸੀ। ਉਸ ਨੂੰ ਨੰਗਲ ਹਸਪਤਾਲ ਤੋਂ ਰੂਪਨਗਰ ਸਿਵਲ ਹਸਪਤਾਲ ਵਿਖੇ ਰੈਫਰ ਕੀਤਾ ਗਿਆ ਸੀ ਅਤੇ ਇਲਾਜ ਦੌਰਾਨ ਇਸ ਦੀ ਮੋਤ ਹੋ ਗਈ। ਉਕਤ ਬੀਬੀ ਸ਼ੂਗਰ ਦੀ ਵੀ ਮਰੀਜ਼ ਸੀ।ਇਥੇ ਇਹ ਵੀ ਦੱਸਣਯੋਗ ਹੈ ਕਿ ਜਿੱਥੇ ਕੋਰੋਨਾ ਕਾਰਨ ਬੀਤੇ ਦਿਨ ਇਕ ਜ਼ਿੰਦਗੀ ਚਲੀ ਗਈ, ਉਥੇ ਹੀ ਇਕ ਕੋਰੋਨਾ ਪੀੜਤ ਬੀਬੀ ਵੱਲੋਂ ਸਿਹਤਮੰਦ ਬੱਚੇ ਨੂੰ ਵੀ ਜਨਮ ਦਿੱਤਾ ਗਿਆ।
ਇਹ ਵੀ ਪੜ੍ਹੋ: ਜਲੰਧਰ: ਖਾਲੀ ਪਲਾਟ 'ਚੋਂ ਮਿਲੇ ਨਵਜੰਮੇ ਬੱਚੇ ਨੇ ਤੋੜਿਆ ਦਮ, ਪ੍ਰੇਮੀ-ਪ੍ਰੇਮਿਕਾ ਬਾਰੇ ਹੋਏ ਵੱਡੇ ਖੁਲਾਸੇ
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਰੂਪਨਗਰ 'ਚ ਹੁਣ ਤੱਕ 24447 ਕੋਰੋਨਾ ਦੇ ਨਮੂਨੇ ਲਏ ਜਾ ਚੁੱਕੇ ਹਨ, ਜਿਨ੍ਹਾਂ 'ਚੋਂ 410 ਕੇਸ ਪਾਜ਼ੇਟਿਵ ਪਾਏ ਗਏ ਹਨ ਅਤੇ 23351 ਨਮੂਨੇ ਨੈਗਟਿਵ ਪਾਏ ਗਏ ਹਨ। ਮੌਜੂਦਾ ਸਮੇਂ ਵਿੱਚ ਐਕਟਿਵ ਕੇਸਾ ਦੀ ਗਿਣਤੀ 123 ਹੋ ਚੁੱਕੀ ਹੈ ਜਦਕਿ ਮੌਤਾਂ ਦੀ ਗਿਣਤੀ 07 ਹੋ ਚੁੱਕੀ ਹੈ। ਐਤਵਾਰ ਨੂੰ 409 ਨਵੇਂ ਨਮੂਨੇ ਲਏ ਗਏ, ਜਿਨਾ•'ਚ 270 ਨਮੂਨੇ ਪੱਕਾ ਬਾਗ ਦੇ ਲੋਕਾਂ ਦੇ ਲਏ ਗਏ ਹਨ।
ਇਹ ਵੀ ਪੜ੍ਹੋ: ਦਸੂਹਾ 'ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ, ਖੂਨ ਨਾਲ ਲਥਪਥ ਮਿਲੀ ਲਾਸ਼
ਜਾਣੋ ਕੀ ਹੈ ਪੰਜਾਬ 'ਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 23 ਹਜ਼ਾਰ ਤੋਂ ਪਾਰ ਪਹੁੰਚ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 2376, ਲੁਧਿਆਣਾ 5032, ਜਲੰਧਰ 3056, ਮੋਹਾਲੀ 'ਚ 1309, ਪਟਿਆਲਾ 'ਚ 2729, ਹੁਸ਼ਿਆਰਪੁਰ 'ਚ 634, ਤਰਨਾਰਨ 474, ਪਠਾਨਕੋਟ 'ਚ 554, ਮਾਨਸਾ 'ਚ 195, ਕਪੂਰਥਲਾ 431, ਫਰੀਦਕੋਟ 391, ਸੰਗਰੂਰ 'ਚ 1281, ਨਵਾਂਸ਼ਹਿਰ 'ਚ 367, ਰੂਪਨਗਰ 410, ਫਿਰੋਜ਼ਪੁਰ 'ਚ 656, ਬਠਿੰਡਾ 849, ਗੁਰਦਾਸਪੁਰ 878, ਫਤਿਹਗੜ੍ਹ ਸਾਹਿਬ 'ਚ 503, ਬਰਨਾਲਾ 445, ਫਾਜ਼ਿਲਕਾ 367, ਮੋਗਾ 589, ਮੁਕਤਸਰ ਸਾਹਿਬ 312 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 587 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਇਲਾਵਾ ਪੰਜਾਬ 'ਚ 7 ਹਜ਼ਾਰ ਤੋਂ ਵੱਧ ਸਰਗਰਮ ਕੇਸ ਹਨ ਜਦਕਿ 15617ਮਰੀਜ਼ ਕੋਰੋਨਾ 'ਤੇ ਮਾਤ ਪਾ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ: ਵਿਦੇਸ਼ੀ ਧਰਤੀ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਕਮਾਊ ਪੁੱਤਰ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਇਹ ਵੀ ਪੜ੍ਹੋ: ਹਰਵਿੰਦਰ ਕੌਰ ਮਿੰਟੀ ਬੋਲੀ, ਕੈਪਟਨ ਨੂੰ ਸਿਰਫ 'ਨੂਰ' ਦੀ ਚਿੰਤਾ, ਚਿੱਠੀ ਲਿਖ ਮੰਗੀ ਇੱਛਾ ਮੌਤ
ਕੁੜੀ ਦੀ ਜਾਅਲੀ ਫੇਸਬੁੱਕ ਆਈ. ਡੀ. ਬਣਾ ਕੇ ਚਾੜ੍ਹਿਆ ਚੰਨ, ਹੈਰਾਨ ਕਰ ਦੇਵੇਗੀ ਪੂਰੀ ਘਟਨਾ
NEXT STORY