ਰੂਪਨਗਰ (ਵਿਜੇ ਸ਼ਰਮਾ)— ਜ਼ਿਲ੍ਹਾ ਰੂਪਨਗਰ 'ਚ ਕੋਰੋਨਾ ਕਾਰਨ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਕੋਰੋਨਾ ਦੇ 19 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਦੇ ਸਰਗਮ ਕੇਸਾਂ ਦੀ ਗਿਣਤੀ 250 ਹੋ ਚੁੱਕੀ ਹੈ। ਰੂਪਨਗਰ ਦੇ ਪਿੰਡ ਸਿੰਘਪੁਰ 'ਚ ਕੋਰੋਨਾ ਦੇ ਪਾਜ਼ੇਟਿਵ ਆਏ 40 ਸਾਲਾ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਹ ਵਿਅਕਤੀ ਹੋਰ ਬੀਮਾਰੀਆਂ ਤੋਂ ਪੀੜਤ ਵੀ ਦੱਸਿਆ ਜਾ ਰਿਹਾ।
ਇਸ ਤੋਂ ਇਲਾਵਾ ਜ਼ਿਲ੍ਹੇ 'ਚ ਇਕ 62 ਸਾਲਾ ਵਿਅਕਤੀ ਦੀ ਮੌਤ ਵੀ ਹੋਈ ਹੈ ਜੋ ਕਿ ਸਰਕਾਰੀ ਮੈਡੀਕਲ ਕਾਲਜ ਪਟਿਆਲਾ 'ਚ ਜ਼ੇਰੇ ਇਲਾਜ ਸੀ ਅਤੇ ਬੀਤੇ ਦਿਨ ਉਸ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਇਕ ਰੂਪਨਗਰ ਨਿਵਾਸੀ 54 ਸਾਲਾ ਵਿਅਕਤੀ ਦੀ ਕੋਰੋਨਾ ਨਾਲ ਸਬੰਧਤ ਹੋਣ ਕਾਰਨ ਮੌਤ ਹੋ ਗਈ ਜੋ ਹੋਰ ਬੀਮਾਰੀਆਂ ਤੋਂ ਵੀ ਪੀੜਤ ਸੀ ਅਤੇ ਪੀ. ਜੀ. ਆਈ. 'ਚ ਇਲਾਜ ਅਧੀਨ ਸੀ। ਜਾਣਕਾਰੀ ਅਨੁਸਾਰ ਜ਼ਿਲ੍ਹੇ 'ਚ ਇਹ ਹੋਈਆਂ 3 ਮੌਤਾਂ ਸਮੇਤ ਕੋਰੋਨਾ ਨਾਲ ਸਬੰਧਤ ਮੌਤਾਂ ਦਾ ਅੰਕੜਾ 32 ਤੱਕ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ: ਆਦਮਪੁਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਦੁਕਾਨ 'ਚ ਵੜ੍ਹ ਭਾਜਪਾ ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
ਜ਼ਿਲ੍ਹਾ ਰੂਪਨਗਰ 'ਚ ਕੋਰੋਨਾ ਦੀ ਸਥਿਤੀ
ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਗੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ 'ਚ ਹੁਣ ਤੱਕ 37921 ਨਮੂਨੇ ਲਏ ਜਾ ਚੁੱਕੇ ਹਨ, ਜਿਨ੍ਹਾਂ 'ਚੋਂ 36510 ਦੀ ਰਿਪੋਰਟ ਨੈਗੇਟਿਵ ਅਤੇ 593 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਹੁਣ ਤੱਕ ਜ਼ਿਲ੍ਹੇ 'ਚ 1117 ਲੋਕ ਕੋਰੋਨਾ ਤੋਂ ਸੰਕਰਮਿਤ ਹੋ ਚੁੱਕੇ ਹਨ ਜਦਕਿ 836 ਲੋਕ ਕੋਰੋਨਾ 'ਤੇ ਫਤਹਿ ਵੀ ਪਾ ਚੁੱਕੇ ਹਨ। ਇਸ ਤੋਂ ਇਲਾਵਾ ਬੀਤੇ ਦਿਨ 23 ਵਿਅਕਤੀ ਕੋਰੋਨਾ ਤੋਂ ਠੀਕ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਜ਼ਿਲ੍ਹੇ 'ਚ 498 ਲੋਕਾਂ ਦੇ ਨਮੂਨੇ ਵੀ ਲਏ ਜਾ ਚੁੱਕੇ ਹਨ।
ਇਹ ਵੀ ਪੜ੍ਹੋ: ਪਤਨੀ ਨੇ ਭਰਾ ਤੇ ਭੈਣ ਨਾਲ ਮਿਲ ਕੇ ਹੱਥੀਂ ਉਜਾੜਿਆ ਆਪਣਾ ਘਰ, ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ
ਇਨ੍ਹਾਂ ਬਜ਼ੁਰਗ ਬੀਬੀਆਂ ਦੀ ਦਰਦ ਭਰੀ ਦਾਸਤਾਨ ਸੁਣ ਵਿੰਨ੍ਹਿਆ ਜਾਵੇਗਾ ਕਾਲਜਾ
NEXT STORY