ਰੂਪਨਗਰ (ਸੱਜਣ ਸੈਣੀ)— ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਫਿਰ ਤੋਂ ਇਕ ਕੋਰੋਨਾ ਦਾ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਜ਼ਿਲ੍ਹਾ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਮੁਤਾਬਕ ਰੂਪਨਗਰ ਦੇ ਗ੍ਰੀਨ ਐਵੇਨਿਊ 'ਚ 5 ਸਾਲਾ ਬੱਚੇ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਜਿਸ ਨਾਲ ਹੁਣ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਐਕਟਿਵ ਮਰੀਜ਼ਾਂ ਦੀ ਗਿਣਤੀ 19 ਹੋ ਗਈ ਹੈ।
ਇਹ ਵੀ ਪੜ੍ਹੋ: ਲਾਪਤਾ ਹੋਈਆਂ ਬੱਚੀਆਂ ਦੀ ਘਰਾਂ 'ਚ ਭਾਲ ਕਰਦੀ ਰਹੀ ਪੁਲਸ, ਜਦ ਕਾਰ 'ਚ ਵੇਖਿਆ ਤਾਂ ਉੱਡੇ ਹੋਸ਼
ਸਿਵਲ ਸਰਜਨ ਡਾ. ਐੱਚ. ਐੱਨ. ਸ਼ਰਮਾ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਰੂਪਨਗਰ ਜ਼ਿਲ੍ਹੇ 'ਚ ਹੁਣ ਕੁੱਲ 10, 600 ਲੋਕਾਂ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ 'ਚੋਂ 10, 241 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 254 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਰੂਪਨਗਰ 'ਚ ਕਰੋਨਾ ਨਾਲ ਹੁਣ ਤੱਕ ਸਿਰਫ਼ ਇਕ ਮੌਤ ਹੋਈ ਹੈ, ਜੋ ਕਿ ਜ਼ਿਲ੍ਹੇ ਦੇ ਪਿੰਡ ਚਿਤਾਮਲੀ ਦਾ ਸਭ ਤੋਂ ਪਹਿਲਾਂ ਮਰੀਜ਼ ਸੀ।
ਲਾਪਤਾ ਧੀ ਦੀ ਭਾਲ 'ਚ ਲੱਗੇ ਪਰਿਵਾਰ ਦੀਆਂ ਟੁੱਟੀਆਂ ਆਸਾਂ, ਲਾਸ਼ ਵੇਖ ਨਿਕਲਿਆ ਤ੍ਰਾਹ
NEXT STORY