ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)— ਸ੍ਰੀ ਅਨੰਦਪੁਰ ਸਾਹਿਬ ਦੇ ਮੁਹੱਲਾ ਸਿਵਲ ਹਸਪਤਾਲ ਵਿਖੇ ਰਹਿੰਦੇ ਪਤੀ-ਪਤਨੀ ਕੋਰੋਨਾ ਪਾਜ਼ੇਟਿਵ ਪਾਏ ਗਏ। ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਚਰਨਜੀਤ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਇਨ੍ਹਾਂ ਦੋਨਾਂ ਪਤੀ-ਪਤਨੀ ਦੇ ਖੂਨ ਦੇ ਲਏ ਨਮੂਨਿਆਂ ਦੀ ਅੱਜ ਆਈ ਰਿਪੋਰਟ ਪਾਜ਼ੇਟਿਵ ਪਾਈ ਗਈ, ਜਿਸ ਕਾਰਨ ਦੋਵਾਂ ਨੂੰ ਬਨੂੜ ਸਥਿਤ ਗਿਆਨ ਸਾਗਰ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਪਿਛਲੇ 3 ਦਿਨ੍ਹਾਂ ਦੇ ਅੰਦਰ ਸ਼ਹਿਰ 'ਚ 9 ਕੋਰੋਨਾ ਪਾਜ਼ੇਟਿਵ ਕੇਸ ਆਉਣ ਕਾਰਨ ਸ਼ਹਿਰ ਵਾਸੀਆਂ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਜਾਣੋ ਕੀ ਹੈ ਪੰਜਾਬ 'ਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 9 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1170, ਲੁਧਿਆਣਾ 'ਚ 1638, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1533, ਸੰਗਰੂਰ 'ਚ 672 ਕੇਸ, ਪਟਿਆਲਾ 'ਚ 776, ਮੋਹਾਲੀ 'ਚ 478, ਗੁਰਦਾਸਪੁਰ 'ਚ 297 ਕੇਸ, ਪਠਾਨਕੋਟ 'ਚ 264, ਤਰਨਤਾਰਨ 221, ਹੁਸ਼ਿਆਰਪੁਰ 'ਚ 220, ਨਵਾਂਸ਼ਹਿਰ 'ਚ 253, ਮੁਕਤਸਰ 162, ਫਤਿਹਗੜ੍ਹ ਸਾਹਿਬ 'ਚ 192, ਰੋਪੜ 'ਚ 144, ਮੋਗਾ 'ਚ 169, ਫਰੀਦਕੋਟ 183, ਕਪੂਰਥਲਾ 145, ਫਿਰੋਜ਼ਪੁਰ 'ਚ 199, ਫਾਜ਼ਿਲਕਾ 138, ਬਠਿੰਡਾ 'ਚ 171, ਬਰਨਾਲਾ 'ਚ 79, ਮਾਨਸਾ 'ਚ 64 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 6295 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 2591 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 231 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਤਪਾ ਮੰਡੀ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਧੀਆ ਅੰਕ ਹਾਸਲ ਕਰਨ 'ਤੇ ਕੀਤਾ ਗਿਆ ਸਨਮਾਨਿਤ
NEXT STORY