ਸੁਲਤਾਨਪੁਰ ਲੋਧੀ (ਸੋਢੀ)— ਕੋਰੋਨਾ ਵਾਇਰਸ ਕਾਰਨ ਜਿੱਥੇ ਪੂਰੀ ਦੁਨੀਆ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੰਜਾਬ 'ਚ ਵੀ ਰੋਜ਼ਾਨਾ ਕਈ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਅਜਿਹੇ ਖੌਫ ਦੌਰਾਨ ਜਿੱਥੇ ਵੱਖ-ਵੱਖ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਰਿਲੀਫ ਫੰਡ 'ਚ ਆਪਣੀਆਂ ਤਣਖਾਹਾਂ ਦੇਣ ਦਾ ਫੈਸਲਾ ਕੀਤਾ ਗਿਆ ਹੈ, ਉੱਥੇ ਹੀ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਆਪਣੀ 6 ਮਹੀਨੇ ਦੀ ਤਣਖਾਹ 'ਚੋਂ 30% ਹਿੱਸਾ ਚੀਫ ਮਨਿਸਟਰ ਰਿਲੀਫ ਫੰਡ 'ਚ ਦਾਨ ਕਰਨ ਦਾ ਫੈਸਲਾ ਕੀਤਾ। ਇਹ ਜਾਣਕਾਰੀ ਅੱਜ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਆਪਣੇ ਟਵਿਟਰ ਪੇਜ 'ਤੇ ਟਵੀਟ ਕਰਕੇ ਦਿੱਤੀ ।
ਇਹ ਵੀ ਪੜ੍ਹੋ : ਨਿੱਜੀ ਯੂਨੀਵਰਸਿਟੀ ਦੀ ਕੋਰੋਨਾ ਪਾਜ਼ੀਟਿਵ ਵਿਦਿਆਰਥਣ ਬਾਰੇ ਵੱਡਾ ਖੁਲਾਸਾ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
ਇਹ ਵੀ ਪੜ੍ਹੋ : ਅੰਮ੍ਰਿਤਸਰ: ACP ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਪੰਜਾਬ ਪੁਲਸ ਚੌਕਸ, ਕਰ ਰਹੀ ਮੁਲਾਜ਼ਮਾਂ ਦੇ ਟੈਸਟ
ਪੰਜਾਬ 'ਚ ਕੋਰੋਨਾ ਦੇ ਪਾਜ਼ੀਟਿਵ ਕੇਸਾਂ ਦਾ ਅੰਕੜਾ 174 ਤੱਕ ਪੁੱਜਾ
ਜ਼ਿਕਰਯੋਗ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਹੁਣ ਤੱਕ ਪੰਜਾਬ 'ਚੋਂ 172 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ। ਮੋਹਾਲੀ ਜ਼ਿਲੇ ਤੋਂ 54, ਨਵਾਂਸ਼ਹਿਰ 'ਚ 19, ਪਠਾਨਕੋਟ ਤੋਂ 16, ਜਲੰਧਰ ਤੋਂ 24, ਹੁਸ਼ਿਆਰਪੁਰ ਤੋਂ 7, ਮਾਨਸਾ, ਅੰਮ੍ਰਿਤਸਰ ਅਤੇ ਲੁਧਿਆਣਾ ਤੋਂ 11-11 ਪਾਜ਼ੀਟਿਵ ਕੇਸ, ਮੋਗਾ ਜ਼ਿਲੇ ਤੋਂ 4, ਰੂਪਨਗਰ ਤੋਂ 3, ਫਤਹਿਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਅਤੇ ਬਰਨਾਲਾ ਤੋਂ 2-2, ਫਰੀਦਕੋਟ ਜ਼ਿਲੇ ਤੋਂ 3, ਕਪੂਰਥਲਾ, ਫਗਵਾੜਾ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ 1-1 ਮਾਮਲਾ ਸਾਹਮਣੇ ਆਇਆ ਹੈ। ਹੁਣ ਤੱਕ ਪੰਜਾਬ 'ਚੋਂ 13 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਮੋਹਾਲੀ ਤੋਂ ਬਾਅਦ ਹੁਣ ਜਲੰਧਰ 'ਚ ਕੋਰੋਨਾ ਦਾ ਕਹਿਰ, ਜਾਣੋ ਕੀ ਨੇ ਤਾਜ਼ਾ ਹਾਲਾਤ
ਇਹ ਵੀ ਪੜ੍ਹੋ : 'ਇਹ ਵਿਸਾਖੀ ਖਾਮੋਸ਼ ਹੈ ਹਰ ਵਰ੍ਹੇ ਵਿਸਾਖੀ ਮਨਾਉਣ ਲਈ...!'
ਵਿਧਾਇਕ ਬਾਵਾ ਹੈਨਰੀ ਸਮੇਤ ਪਰਿਵਾਰਕ ਮੈਂਬਰਾਂ ਦੀ ਕੋਰੋਨਾ ਰਿਪੋਰਟ ਆਈ ਸਾਹਮਣੇ
NEXT STORY