ਤਰਨਤਾਰਨ (ਰਮਨ ਚਾਵਲਾ, ਵੈੱਬ ਡੈਸਕ)— ਪੂਰੀ ਦੁਨੀਆ 'ਚ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਨੇ ਹੁਣ ਆਪਣੇ ਪੈਰ ਪੰਜਾਬ 'ਚ ਪੂਰੀ ਤਰ੍ਹਾਂ ਪਸਾਰ ਲਏ ਹਨ। ਰੋਜ਼ਾਨਾ ਪੰਜਾਬ 'ਚ ਕੋਰੋਨਾ ਦੇ ਪਾਜ਼ੇਟਿਵ ਕੇਸਾਂ 'ਚ ਵਾਧਾ ਹੋ ਰਿਹਾ ਹੈ। ਤਾਜ਼ਾ ਮਾਮਲੇ 'ਚ ਅੱਜ ਤਰਨਤਾਰਨ ਤੋਂ 4 ਲੋਕਾਂ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਤਰਨਤਾਰਨ 'ਚ ਦੋ ਔਰਤਾਂ ਅਤੇ 10 ਸਾਲਾ ਬੱਚੇ ਸਣੇ ਚਾਰ ਲੋਕਾਂ ਦੀ ਅੱਜ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।
ਇਸ ਦੀ ਪੁਸ਼ਟੀ ਡਿਪਟੀ ਕਮਿਸ਼ਵਰ ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਠੱਕਰਪੁਰਾ, ਸਰਹਾਲੀ ਕਲਾਂ, ਰਾਟੌਲ ਅਤੇ ਰੱਖਸ਼ੇਰੋਂ ਦੇ ਰਹਿਣ ਵਾਲੇ ਚਾਰ ਲੋਕਾਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਇਨ੍ਹਾਂ 'ਚ 10 ਸਾਲਾ ਬੱਚਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਬੀਤੇ ਦਿਨੀਂ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸਨ ਅਤੇ ਇਨ੍ਹਾਂ ਨੂੰ ਇਕਾਂਤਵਾਸ ਕੀਤਾ ਗਿਆ ਸੀ। ਅੱਜ ਦੇ ਮਿਲੇ ਇਹ 4 ਪਾਜ਼ੇਟਿਵ ਕੇਸਾਂ ਨੂੰ ਮਿਲਾ ਕੇ ਤਰਨਤਾਰਨ 'ਚ ਕੁੱਲ 161 ਕੇਸ ਪਾਜ਼ੇਟਿਵ ਸਾਹਮਣੇ ਆ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲੇ 'ਚੋਂ ਹੁਣ ਤੱਕ 1531 ਲੋਕਾਂ ਦੇ ਕੋਰੋਨਾ ਟੈਸਟ ਜਾਂਚ ਲਈ ਸੈਂਪਲ ਭੇਜੇ ਗਏ ਸਨ, ਜਿਨ੍ਹਾਂ 'ਚੋਂ 1317 ਦੀ ਰਿਪੋਰਟ ਨੈਗੇਟਿਵ ਅਤੇ 161 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ। ਇਸ ਦੇ ਇਲਾਵਾ 53 ਲੋਕਾਂ ਦੀਆਂ ਰਿਪੋਰਟਾਂ ਅਜੇ ਆਉਣੀਆਂ ਬਾਕੀ ਹਨ। ਉਥੇ ਹੀ ਸਿਹਤ ਵਿਭਾਗ ਵੱਲੋਂ ਇਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਫਗਵਾੜਾ 'ਚੋਂ ਵੀ ਮਿਲੇ 5 ਹੋਰ 'ਕੋਰੋਨਾ' ਪਾਜ਼ੇਟਿਵ ਕੇਸ, ਦਹਿਸ਼ਤ 'ਚ ਲੋਕ
ਗੁਰੂ ਦਾ ਲੰਗਰ ਹਮੇਸ਼ਾ ਚੱਲਦਾ ਰਹੇ !
NEXT STORY