ਮੋਗਾ (ਪਵਨ ਗਰੋਵਰ, ਗੋਪੀ ਰਾਊਕੇ) - ਮੋਗਾ ਨਗਰ ਨਿਗਮ ਵੱਲੋਂ ਮਾਣਯੋਗ ਹਾਈਕੋਰਟ ਦੇ ਹੁਕਮਾਂ ਤਹਿਤ ਸ਼ਹਿਰ 'ਚ 239 ਖੋਖਿਆਂ ਖਿਲਾਫ ਕਾਰਵਾਈ ਕਰਨ ਦੇ ਬਾਅਦ ਸ਼ਹਿਰ ਦੀ ਰਾਜਨੀਤੀ ਪੂਰੀ ਤਰ੍ਹਾਂ ਗਰਮਾ ਗਈ ਹੈ, ਜਿਥੇ ਨਿਗਮ ਪ੍ਰਸ਼ਾਸਨ ਨੇ ਇਸ ਮਾਮਲੇ 'ਚ ਸੀਨੀਅਰ ਡਿਪਟੀ ਮੇਅਰ ਅਨਿਲ ਬਾਂਸਲ, ਐੱਫ. ਐਂਡ. ਸੀ. ਸੀ. ਕਮੇਟੀ ਦੇ ਮੈਂਬਰ ਗੁਰਮਿੰਦਰਜੀਤ ਸਿੰਘ ਬਬਲੂ ਅਤੇ ਐੱਫ. ਐਂਡ. ਸੀ. ਸੀ. ਕਮੇਟੀ ਦੇ ਮੈਂਬਰ ਵਿਨੇ ਸ਼ਰਮਾ ਨੂੰ ਨਿਗਮ ਦੇ ਕਾਰਜ 'ਚ ਰੁਕਾਵਟ ਪਾਉਣ ਤਹਿਤ ਨੋਟਿਸ ਜਾਰੀ ਕੀਤਾ ਹੈ, ਉਥੇ ਹੀ ਮੋਗਾ ਸ਼ਹਿਰ ਦੇ ਬਹੁਗਿਣਤੀ ਕੌਂਸਲਰ ਨੇ ਪ੍ਰੈੱਸ ਕਾਨਫਰੰਸ ਕਰ ਕੇ ਲੋਕਾਂ ਦੇ ਉਜਾੜੇ ਲਈ ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਕਮਲ ਅਤੇ ਨਗਰ ਨਿਗਮ ਮੋਗਾ ਦੇ ਮੇਅਰ ਅਕਸ਼ਿਤ ਜੈਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਸਥਾਨਕ ਟਾਊਨ ਹਾਲ ਕਲੱਬ 'ਚ ਗੱਲਬਾਤ ਕਰਦੇ ਹੋਏ ਕੌਂਸਲਰ ਗੁਰਮਿੰਦਰਜੀਤ ਸਿੰਘ ਬਬਲੂ, ਸੀਨੀਅਰ ਡਿਪਟੀ ਮੇਅਰ ਅਨਿਲ ਬਾਂਸਲ, ਡਿਪਟੀ ਮੇਅਰ ਜਰਨੈਲ ਸਿੰਘ ਦੁੱਨੇਕੇ, ਐੱਫ. ਐਂਡ. ਸੀ. ਸੀ. ਕਮੇਟੀ ਦੇ ਮੈਂਬਰ ਵਿਨੇ ਸ਼ਰਮਾ ਨੇ ਕਿਹਾ ਕਿ ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਤਾਮੀਲ ਕਰਵਾਉਣ ਤੋਂ ਪਹਿਲਾਂ ਨਗਰ ਨਿਗਮ ਮੋਗਾ ਨੂੰ ਇਨ੍ਹਾਂ ਖੋਖਿਆਂ 'ਚ ਕੰਮ ਕਰ ਰਹੇ ਲੋਕਾਂ ਦੇ ਪੁਨਰਵਾਸ ਦਾ ਪ੍ਰਬੰਧ ਕਰਨਾ ਚਾਹੀਦਾ ਸੀ।
ਕੌਂਸਲਰਾਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਨਿਗਮ ਹਾਊਸ ਦੀ ਹੋਈ ਮੀਟਿੰਗ 'ਚ ਉਕਤ ਖੋਖਿਆਂ ਦੇ ਉਜਾੜੇ ਖਿਲਾਫ ਕਾਰਵਾਈ ਤੋਂ ਪਹਿਲਾਂ ਖੋਖਿਆਂ ਵਾਲਿਆਂ ਨੂੰ ਨਿਗਮ ਦੀ ਨਵੀਂ ਜਗ੍ਹਾ ਵੀ ਅਲਾਟਮੈਂਟ ਕਰਨ ਦਾ ਮਤਾ ਪਾਸ ਕੀਤਾ ਗਿਆ। ਕੌਂਸਲਰਾਂ ਨੇ ਕਿਹਾ ਕਿ ਜੇਕਰ ਵਿਧਾਇਕ ਤੇ ਮੇਅਰ ਹਾਊਸ ਵੱਲੋਂ ਖੋਖਿਆਂ ਨੂੰ ਨਵੀਂ ਜਗ੍ਹਾ ਦੇਣ ਲਈ ਪਾਏ ਗਏ ਮਤਿਆਂ ਨੂੰ ਗੰਭੀਰਤਾ ਨਾਲ ਲੈਂਦੇ ਤੇ ਉੱਚ ਅਧਿਕਾਰੀਆਂ ਨਾਲ ਇਸ ਕਾਰਵਾਈ ਪ੍ਰਤੀ ਸੰਜੀਦਗੀ ਦਿਖਾਉਂਦੇ ਤਾਂ ਅੱਜ ਸ਼ਹਿਰ 'ਚ 1947 ਵਰਗੇ ਹੋਏ ਉਜਾੜੇ ਦੇ ਹਾਲਾਤ ਨਾ ਪੈਦਾ ਹੁੰਦੇ। ਉਨ੍ਹਾਂ ਮੰਗ ਕੀਤੀ ਕਿ ਇਸ ਉਜਾੜੇ ਲਈ ਜ਼ਿੰਮੇਵਾਰ ਮੋਗਾ ਹਲਕੇ ਦਾ ਵਿਧਾਇਕ ਡਾ. ਹਰਜੋਤ ਕਮਲ ਅਤੇ ਮੇਅਰ ਅਕਸ਼ਿਤ ਜੈਨ ਤੁਰੰਤ ਆਪਣੇ-ਆਪਣੇ ਅਹੁਦਿਆਂ ਤੋਂ ਅਸਤੀਫਾ ਦੇਣ।
'ਸਰਕਾਰੀ ਨੌਕਰੀ' ਚਾਹੁੰਦੇ ਹੋ ਜਾਂ ਦਾਜ, ਫੈਸਲਾ ਤੁਹਾਡਾ
NEXT STORY