ਲੁਧਿਆਣਾ (ਹਿਤੇਸ਼) : ਪੰਜਾਬ ’ਚ ਮੀਂਹ ਤੋਂ ਬਾਅਦ ਜੋ ਹਾਲਾਤ ਪੈਦਾ ਹੋਏ ਹਨ, ਉਸ ਦੇ ਮੱਦੇਨਜ਼ਰ ਨਗਰ ਨਿਗਮ ਚੋਣਾਂ ਹੋਰ ਵੀ ਲੇਟ ਹੋ ਸਕਦੀਆਂ ਹਨ। ਇੱਥੇ ਦੱਸਣਾ ਉੱਚਿਤ ਹੋਵੇਗਾ ਕਿ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਪਟਿਆਲਾ ’ਚ ਨਗਰ ਨਿਗਮ ਦੇ ਜਨਰਲ ਹਾਊਸ ਦਾ ਕਾਰਜਕਾਲ ਕਾਫੀ ਪਹਿਲਾਂ ਪੂਰਾ ਹੋ ਗਿਆ ਹੈ। ਜਿੱਥੋਂ ਤੱਕ ਨਵੇਂ ਸਿਰੇ ਤੋਂ ਨਗਰ ਨਿਗਮ ਚੋਣਾਂ ਕਰਵਾਉਣ ਦਾ ਸਵਾਲ ਹੈ, ਇਹ ਪ੍ਰਕਿਰਿਆ ਨਿਯਮਾਂ ਮੁਤਾਬਕ 6 ਮਹੀਨਿਆਂ ਅੰਦਰ ਮੁਕੰਮਲ ਹੋਣੀਆਂ ਚਾਹੀਦੀਆਂ ਹਨ। ਹਾਲਾਂਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਮਿਲੀ ਜਿੱਤ ਤੋਂ ਬਾਅਦ ਸਰਕਾਰ ਵਲੋਂ ਜਲਦ ਨਗਰ ਨਿਗਮ ਚੋਣਾਂ ਕਰਵਾਉਣ ਦੀ ਚਰਚਾ ਸੁਣਨ ਨੂੰ ਮਿਲੀ ਸੀ ਪਰ ਲੁਧਿਆਣਾ ’ਚ ਨਵੇਂ ਸਿਰੇ ਤੋਂ ਵਾਰਡਬੰਦੀ ਫਾਈਨਲ ਨਾ ਹੋਣ ਕਾਰਨ ਇਹ ਟਾਰਗੈੱਟ ਹਾਸਲ ਨਹੀਂ ਹੋਇਆ।
ਇਹ ਵੀ ਪੜ੍ਹੋ : ਪੰਜਾਬ 'ਚ ਆਏ ਵਾ-ਵਰੋਲੇ ਨੇ ਮਚਾਈ ਤਬਾਹੀ, ਜੜ੍ਹਾਂ ਤੋਂ ਪੁੱਟੇ ਦਰੱਖ਼ਤ, ਵੀਡੀਓ 'ਚ ਦੇਖੋ ਕਿਵੇਂ ਸਭ ਕੁੱਝ ਉਡਾ ਲੈ ਗਿਆ
ਇਸੇ ਦੌਰਾਨ ਭਾਰੀ ਮੀਂਹ ਤੋਂ ਬਾਅਦ ਪੰਜਾਬ ’ਚ ਹੜ੍ਹ ਦੇ ਹਾਲਾਤ ਪੈਦਾ ਹੋ ਗਏ, ਜਿਸ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਲੋਕ ਸਰਕਾਰ ਨੂੰ ਕੋਸ ਰਹੇ ਹਨ। ਇਸ ਦੇ ਮੱਦੇਨਜ਼ਰ ਸਰਕਾਰ ਵਲੋਂ ਇਸ ਗੱਲ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਬਚਾਅ ਪ੍ਰਬੰਧਾਂ ’ਚ ਕੋਈ ਕਮੀ ਨਾ ਰਹੇ ਅਤੇ ਹਾਲਾਤ ਆਮ ਹੋਣ ਤੋਂ ਬਾਅਦ ਹੀ ਨਗਰ ਨਿਗਮ ਚੋਣਾਂ ਕਰਵਾਉਣ ਦਾ ਫ਼ੈਸਲਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਬਿਆਸ ਦਰਿਆ ਨੂੰ ਲੈ ਕੇ Alert : ਅਧਿਕਾਰੀਆਂ ਨੇ ਲੋਕਾਂ ਨੂੰ ਦਿੱਤੀ ਖ਼ਾਸ ਚਿਤਾਵਨੀ
ਪਹਿਲਾਂ ਪੰਚਾਇਤੀ ਚੋਣਾਂ ਕਰਵਾਉਣ ਦੇ ਮੂਡ 'ਚ ਹੈ ‘ਆਪ’ ਸਰਕਾਰ
ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਦੀ ਸਰਕਾਰ ਨਗਰ ਨਿਗਮ ਤੋਂ ਪਹਿਲਾਂ ਪੰਚਾਇਤੀ ਚੋਣਾਂ ਕਰਵਾਉਣ ਦੇ ਮੂਡ ’ਚ ਹੈ, ਜਿਸ ਦੇ ਸੰਕੇਤ ਐਤਵਾਰ ਨੂੰ ਲੁਧਿਆਣਾ ਪੁੱਜੇ ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਵਲੋਂ ਵਿਧਾਇਕਾਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੇ ਗਏ ਹਨ। ਸ਼ਾਇਦ ਇਹੀ ਕਾਰਨ ਹੈ ਕਿ ਉਨ੍ਹਾਂ ਨੇ ਨਵੇਂ ਸਿਰੇ ਤੋਂ ਵਾਰਡਬੰਦੀ ਜਾਂ ਨਗਰ ਨਿਗਮ ਚੋਣਾਂ ਦਾ ਸ਼ਡਿਊਲ ਫਾਈਨਲ ਕਰਨ ਸਬੰਧੀ ਮੀਡੀਆ ਵਲੋਂ ਪੁੱਛੇ ਸਵਾਲਾਂ ਦਾ ਜਵਾਬ ਨਹੀਂ ਦਿੱਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ 'ਚ ਬਿਆਸ ਦਰਿਆ ਨੂੰ ਲੈ ਕੇ Alert : ਅਧਿਕਾਰੀਆਂ ਨੇ ਲੋਕਾਂ ਨੂੰ ਦਿੱਤੀ ਖ਼ਾਸ ਚਿਤਾਵਨੀ
NEXT STORY