ਜਲੰਧਰ (ਖੁਰਾਣਾ)–ਬਾਬਾ ਸੋਢਲ ਮੇਲੇ ਵਿਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ, ਇਸ ਲਈ ਨਿਗਮ ਨੇ ਸੋਢਲ ਮੰਦਿਰ ਦੇ ਬਿਲਕੁਲ ਸਾਹਮਣੇ ਕੰਟਰੋਲ ਰੂਮ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਕੰਟਰੋਲ ਰੂਮ ਵਿਚ ਬੈਠਣ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਡਿਊਟੀ ਲਾ ਦਿੱਤੀ ਗਈ ਹੈ, ਜੋ ਮੇਲੇ ਤੋਂ ਇਕ ਦਿਨ ਪਹਿਲਾਂ ਭਾਵ 27 ਸਤੰਬਰ ਅਤੇ ਮੇਲੇ ਤੋਂ ਇਕ ਦਿਨ ਬਾਅਦ ਯਾਨੀ 29 ਸਤੰਬਰ ਤਕ ਡਿਊਟੀ ’ਤੇ ਮੌਜੂਦ ਰਹਿਣਗੇ। ਸਟਾਫ ਕੋਲ ਮਸ਼ੀਨਰੀ ਵੀ ਉਪਲੱਬਧ ਰਹੇਗੀ ਤਾਂ ਕਿ ਸ਼ਰਧਾਲੂਆਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ।
ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ 28 ਸਤੰਬਰ ਨੂੰ ਮਨਾਏ ਜਾ ਰਹੇ ਪ੍ਰਸਿੱਧ ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਮੇਲੇ ਨਾਲ ਸਬੰਧਤ ਜ਼ਰੂਰੀ ਪ੍ਰਬੰਧ ਸਮੇਂ ’ਤੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਬਲਕਾਰ ਸਿੰਘ ਬਾਬਾ ਸੋਢਲ ਮੰਦਿਰ ਵਿਚ ਨਤਮਸਤਕ ਹੋਣ ਲਈ ਪਹੁੰਚੇ।
ਇਹ ਵੀ ਪੜ੍ਹੋ-‘ਬਾਹਰਲੇ’ ਲੋਕਾਂ ਦੀ ਐਂਟਰੀ ’ਤੇ ਭਾਜਪਾ ’ਚ ਹੋ-ਹੱਲਾ, ਟਕਸਾਲੀ ਨੇਤਾਵਾਂ ਦੀ ਬੈਠਕ ’ਚ ਪਾਰਟੀ ਦੇ ਰਵੱਈਏ ’ਤੇ ਸਵਾਲ
ਕੈਬਨਿਟ ਮੰਤਰੀ ਨੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਮੇਲੇ ਵਿਚ ਹਿੱਸਾ ਲੈਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ ਤਾਂ ਕਿ ਮੇਲੇ ਦੌਰਾਨ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਚ ਮੱਥਾ ਟੇਕਣ ਲਈ ਸ਼ਰਧਾਲੂਆਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਮੇਲੇ ਦੌਰਾਨ ਮੰਦਿਰ ਦੇ ਆਲੇ-ਦੁਆਲੇ ਸਫ਼ਾਈ ਯਕੀਨੀ ਬਣਾਉਣ ਲਈ ਲੋੜੀਂਦੇ ਕਰਮਚਾਰੀ ਤਾਇਨਾਤ ਕਰਨ ਨੂੰ ਕਿਹਾ। ਉਨ੍ਹਾਂ ਕਿਹਾ ਕਿ ਕੂੜੇ-ਕਚਰੇ ਲਈ ਨਿਯਮਿਤ ਰੂਪ ਵਿਚ ਕੂੜੇਦਾਨ ਰੱਖੇ ਜਾਣ ਅਤੇ ਕੂੜਾ ਚੁੱਕਣ ਲਈ ਕਰਮਚਾਰੀ ਤਾਇਨਾਤ ਕੀਤੇ ਜਾਣ।
ਇਸ ਦੌਰਾਨ ਉਨ੍ਹਾਂ ਪੀਣ ਵਾਲੇ ਪਾਣੀ ਦੀ ਸਪਲਾਈ, ਆਰਜ਼ੀ ਪਖਾਨਿਆਂ ਦੀ ਸਥਾਪਨਾ, ਸਟਰੀਟ ਲਾਈਟਾਂ ਦੀ ਮੁਰੰਮਤ ਕਰਨ ਦਾ ਵੀ ਨਿਰਦੇਸ਼ ਦਿੱਤਾ। ਇਸ ਤੋਂ ਇਲਾਵਾ ਮੰਤਰੀ ਨੇ ਮੇਲੇ ਦੌਰਾਨ ਉਚਿਤ ਟਰੈਫਿਕ ਪ੍ਰਬੰਧ ਅਤੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਵੀ ਕਿਹਾ।
ਇਹ ਵੀ ਪੜ੍ਹੋ- ਰੈਸਟੋਰੈਂਟਾਂ ਤੋਂ 22 ਲੱਖ ਲੋਕਾਂ ਦਾ ਡਾਟਾ ਹੈਕ, ਵੇਰਵਾ ਚੋਰੀ ਕਰਨ ਮਗਰੋਂ ਆਨਲਾਈਨ ਸੇਲ ਸ਼ੁਰੂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਭਾਜਪਾ ਦੇ ਸਾਬਕਾ ਨੌਜਵਾਨ ਆਗੂ ਦੀ ਸ਼ੱਕੀ ਹਾਲਾਤ 'ਚ ਮੌਤ, ਡਾਕਟਰਾਂ ਨੇ ਓਵਰਡੋਜ਼ ਦੱਸਿਆ ਕਾਰਨ
NEXT STORY