ਲੁਧਿਆਣਾ (ਹਿਤੇਸ਼) : ਨਵੇਂ ਕਮਿਸ਼ਨਰ ਪ੍ਰਦੀਪ ਸੱਭਰਵਾਲ ਦੀ ਘੁਰਕੀ ਤੋਂ ਬਾਅਦ ਨਗਰ ਨਿਗਮ ਅਧਿਕਾਰੀ ਨਾਜਾਇਜ਼ ਇਮਾਰਤਾਂ ਦੇ ਚਲਾਨ ਕੱਟਣ 'ਚ ਜੁੱਟ ਗਏ ਹਨ। ਜਾਣਕਾਰੀ ਮੁਤਾਬਕ ਇਮਾਰਤੀ ਸ਼ਾਖਾ ਦੇ ਅਧਿਕਾਰੀਆਂ ਨਾਲ ਮੀਟਿੰਗ ’ਚ ਕਮਿਸ਼ਨਰ ਨੇ ਸਾਫ ਕਰ ਦਿੱਤਾ ਹੈ ਕਿ ਨਾਜਾਇਜ਼ ਉਸਾਰੀਆਂ ਖਿਲਾਫ ਕਾਰਵਾਈ ਨਾ ਕਰਨ ਲਈ ਸਿਆਸੀ ਦਬਾਅ ਦਾ ਬਹਾਨਾ ਨਾ ਬਣਾਇਆ ਜਾਵੇ। ਉਨ੍ਹਾਂ ਨੇ ਸਟਾਫ ਨੂੰ ਇਸ ਸਬੰਧੀ ਸਰਟੀਫਿਕੇਟ ਦੇਣ ਲਈ ਕਿਹਾ ਹੈ, ਜਿਨ੍ਹਾਂ ਇਮਾਰਤਾਂ ਦੀ ਉਸਾਰੀ ਨਕਸ਼ਾ ਪਾਸ ਕਰਵਾਏ ਬਿਨਾਂ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਚਲਾਨ ਕੱਟਣ ਤੋਂ ਬਾਅਦ ਜ਼ੁਰਮਾਨਾ ਲਗਾਉਣ ਦੀ ਕਾਰਵਾਈ ਹੋ ਗਈ ਹੈ। ਇਸ ਤੋਂ ਬਾਅਦ ਤੋਂ ਇਮਾਰਤੀ ਸ਼ਾਖਾ ਦੇ ਅਧਿਕਾਰੀਆਂ ’ਚ ਹਲਚਲ ਦੇਖਣ ਨੂੰ ਮਿਲ ਰਹੀ ਹੈ, ਜੋ ਮੁਲਾਜ਼ਮ ਹੁਣ ਫੀਲਡ ’ਚ ਉੱਤਰ ਕੇ ਮਿਲੀ-ਭੁਗਤ ਨਾਲ ਬਣਵਾਈਆਂ ਗਈਆਂ ਇਮਾਰਤਾਂ ਦੇ ਚਲਾਨ ਕੱਟਣ ਦੀ ਕਾਰਵਾਈ ਕਰਦੇ ਹੋਏ ਨਜ਼ਰ ਆ ਰਹੇ ਹਨ।
ਸ਼ਹੀਦ ਮਨਦੀਪ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ, ਧਾਹਾਂ ਮਾਰ ਰੋਇਆ ਸਾਰਾ ਪਿੰਡ (ਤਸਵੀਰਾਂ)
NEXT STORY