ਤਰਨਤਾਰਨ (ਰਮਨ) : ਵਿਧਾਨ ਸਭਾ ਹਲਕਾ ਤਰਨਤਾਰਨ ਅਧੀਨ ਆਉਂਦੇ ਪਿੰਡ ਠੱਠੀ ਸੋਹਲ ਵਿਖੇ ਇਕ ਵਿਅਕਤੀ ਦਾ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿਸ ਦੇ ਸੰਬੰਧ ਵਿਚ ਮ੍ਰਿਤਕ ਦੇ ਭਰਾ ਅਤੇ ਮਾਂ ਵੱਲੋਂ ਪੁਲਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਤਹਿਤ ਪਰਚਾ ਦਰਜ ਨਾ ਕਰਨ ਦੇ ਦੋਸ਼ ਲਗਾਏ ਗਏ ਹਨ। ਇਸ ਸੰਬੰਧੀ ਪਰਿਵਾਰਕ ਮੈਂਬਰਾਂ ਵੱਲੋਂ ਜਿੱਥੇ ਪੋਸਟਮਾਰਟਮ ਨਾ ਕਰਵਾਉਣ ਦੀ ਗੱਲ ਕਹੀ ਜਾ ਰਹੀ ਹੈ, ਉੱਥੇ ਹੀ ਲਾਸ਼ ਨੂੰ ਰੱਖ ਕੇ ਧਰਨਾ ਲਗਾਉਣ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਸਤਰਾਜ ਸਿੰਘ ਪੁੱਤਰ ਗੁਰਮੀਤ ਸਿੰਘ ਨਿਵਾਸੀ ਪਿੰਡ ਠੱਠੀ ਸੋਹਲ ਨੇ ਦੱਸਿਆ ਕਿ ਉਹ ਡਿਪਟੀ ਕਮਿਸ਼ਨਰ ਦਫਤਰ ਵਿਚ ਬਤੌਰ ਡਰਾਈਵਰ ਵਜੋਂ ਤਾਇਨਾਤ ਹੈ। ਸਤਰਾਜ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਬਿਕਰਮਜੀਤ ਸਿੰਘ ਜੋ ਪਿੰਡ ਠੱਠੀ ਸੋਹਲ ਵਿਖੇ ਰਹਿੰਦਾ ਹੈ ਵੱਲੋਂ ਬੀਤੇ ਕੁਝ ਦਿਨ ਪਹਿਲਾਂ ਉਸ ਨੂੰ ਇਕ ਆਡੀਓ ਭੇਜ ਕੇ ਦੱਸਿਆ ਗਿਆ ਸੀ ਕਿ ਉਸ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਵੱਲੋਂ ਉਸ ਦੀ ਪਤਨੀ ਦੇ ਇਸ਼ਾਰੇ ਉੱਪਰ ਉਸ ਨਾਲ ਮਾਰਕੁੱਟ ਕਰਦੇ ਹੋਏ ਉਸ ਦੀਆਂ ਲੱਤਾਂ ਤੋੜ ਦਿੱਤੀਆਂ ਗਈਆਂ ਸਨ। ਜਿਸ ਦੇ ਸੰਬੰਧ ਵਿਚ ਥਾਣਾ ਝਬਾਲ ਦੀ ਪੁਲਸ ਨੂੰ ਸੂਚਨਾ ਵੀ ਦਿੱਤੀ ਗਈ ਸੀ।
ਸਤਰਾਜ ਸਿੰਘ ਨੇ ਦੱਸਿਆ ਕਿ ਬੀਤੇ ਕੱਲ ਰਾਤ ਉਸਦੇ ਭਰਾ ਬਿਕਰਮਜੀਤ ਸਿੰਘ ਦੀ ਕਮਰੇ ਵਿਚ ਲਾਸ਼ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਜਿਸ ਦੇ ਲੱਤ ਉੱਪਰ ਟੀਕੇ ਲਗਾਉਣ ਵਾਲੀ ਸਰਿੰਜ ਵੀ ਖੁੱਭੀ ਹੋਈ ਸੀ। ਸਤਰਾਜ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਬਿਕਰਮਜੀਤ ਸਿੰਘ ਦਾ ਕਤਲ ਉਸ ਤੇ ਸਹੁਰੇ ਪਰਿਵਾਰ ਦੇ ਮੈਂਬਰਾਂ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਕਤਲ ਕਰਨ ਤੋਂ ਬਾਅਦ ਸਰਿੰਜ ਉਸ ਦੀ ਪੈਰ ਨੇੜੇ ਖੁਬੋ ਦਿੱਤੀ ਗਈ ਤਾਂ ਜੋ ਲੱਗੇ ਕਿ ਉਸਦੇ ਭਰਾ ਦੀ ਮੌਤ ਨਸ਼ੇ ਦਾ ਟੀਕਾ ਲਗਾਉਣ ਕਰਕੇ ਹੋਈ ਹੈ। ਸਤਰਾਜ ਸਿੰਘ ਨੇ ਦੋਸ਼ ਲਗਾਇਆ ਕਿ ਉਸ ਦੇ ਭਰਾ ਦੀ ਲੱਤ ਟੁੱਟੀ ਹੁਣ ਦੇ ਚਲਦਿਆਂ ਉਹ ਟੀਕਾ ਕਿੱਥੋਂ ਲਿਆ ਕੇ ਲਗਾ ਸਕਦਾ ਹੈ। ਇਹ ਇਕ ਵੱਡਾ ਸਵਾਲ ਖੜ੍ਹਾ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਥਾਣਾ ਝਬਾਲ ਦੀ ਪੁਲਸ ਨੂੰ ਇਸ ਸਬੰਧੀ ਸਾਰੀ ਜਾਣਕਾਰੀ ਦੇ ਦਿੱਤੀ ਗਈ ਹੈ ਪ੍ਰੰਤੂ ਉਨ੍ਹਾਂ ਵੱਲੋਂ ਧਾਰਾ 174 ਤਹਿਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ ਜਦਕਿ ਉਸ ਦੇ ਭਰਾ ਦਾ ਕਤਲ ਹੋਇਆ ਹੈ।
ਇਸ ਸਬੰਧੀ ਉਨ੍ਹਾਂ ਦੱਸਿਆ ਕਿ ਜੇ ਪੁਲਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਮ੍ਰਿਤਕ ਦੇਹ ਨੂੰ ਸੜਕ ਉੱਪਰ ਰੱਖ ਕੇ ਪੁਲਸ ਪ੍ਰਸ਼ਾਸਨ ਖਿਲਾਫ ਧਰਨਾ ਦਿੱਤਾ ਜਾਵੇਗਾ। ਉਧਰ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਝਬਾਲ ਦੇ ਮੁਖੀ ਜੁਗਰਾਜ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਸਬੰਧੀ ਮੇਰੇ ਤਕਦੀਰ ਪਤਨੀ ਅਤੇ ਉਸਦੀ ਮਾਤਾ ਨੂੰ ਬਿਆਨ ਦਰਜ ਕਰਨ ਲਈ ਬੁਲਾਇਆ ਗਿਆ ਹੈ ਜਿਸ ਤੋਂ ਬਾਅਦ ਬਣਦੀ ਕਾਰਵਾਈ ਅਮਲ ਵਿਚ ਜ਼ਰੂਰ ਲਿਆਂਦੀ ਜਾਵੇਗੀ।
ਗੋਲੀ ਲੱਗਣ ਕਾਰਨ ਜ਼ਖਮੀ ਨੌਜਵਾਨ ਦੀ ਮੌਤ, 3 ਮੁਲਜ਼ਮ ਗ੍ਰਿਫ਼ਤਾਰ
NEXT STORY