ਲੁਧਿਆਣਾ(ਜ. ਬ.)-ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਇਕ ਵਿਸ਼ੇਸ਼ ਬੈਠਕ ਸੀ. ਉਪ ਪ੍ਰਧਾਨ ਪ੍ਰਦੀਪ ਕੁਮਾਰ ਦੀ ਅਗਵਾਈ 'ਚ ਈਸੜੂ ਭਵਨ ਵਿਚ ਕੀਤੀ ਗਈ। ਬੈਠਕ ਦੌਰਾਨ ਰਾਜ ਪ੍ਰਧਾਨ ਗੁਰਮੇਲ ਸਿੰਘ ਅਤੇ ਸਵਰਣ ਸਿੰਘ ਹਠੂਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਰਿਟਾਇਰਡ ਮੁਲਾਜ਼ਮ ਵੱਖ-ਵੱਖ ਬੀਮਾਰੀਆਂ ਨਾਲ ਗ੍ਰਸਤ ਹਨ ਅਤੇ ਉਨ੍ਹਾਂ ਨੂੰ ਮੈਡੀਕਲ ਕਲੇਮ ਲੈਣ ਲਈ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਖਜ਼ਾਨਾ ਦਫਤਰ ਵਿਚ ਭ੍ਰਿਸ਼ਟਾਚਾਰ ਇੰਨਾ ਵਧ ਗਿਆ ਹੈ ਕਿ ਬਿਨਾਂ ਕਥਿਤ ਰਿਸ਼ਵਤ ਦਿੱਤੇ ਕੋਈ ਕੰਮ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਕਿਸੇ ਵੀ ਵਾਅਦੇ 'ਤੇ ਖਰੀ ਨਹੀਂ ਉਤਰਦੀ, ਜਿਸ ਕਾਰਨ ਪੈਨਸ਼ਨ ਭੋਗੀਆਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਮੂਹ ਪੈਨਸ਼ਨਰਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ 'ਤੇ ਸਮਾਂ ਰਹਿੰਦੇ ਵਿਚਾਰ ਨਾ ਕੀਤਾ ਤਾਂ ਉਹ ਸੰਘਰਸ਼ ਦੇ ਰਸਤੇ 'ਤੇ ਜਾਣ ਨੂੰ ਮਜਬੂਰ ਹੋਣਗੇ। ਇਸ ਮੌਕੇ ਹਰਜਿੰਦਰ ਸਿੰਘ ਨੀਲੋਂ, ਹਰਬੰਸ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ।
ਸਾਂਝੀ ਗਲੀ ਬੰਦ ਕਰਨ 'ਤੇ ਦੋ ਪਰਿਵਾਰਾਂ 'ਚ ਤਕਰਾਰ
NEXT STORY