ਲੁਧਿਆਣਾ (ਹਿਤੇਸ਼) : ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀਆਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਅਟਕਲਾਂ ਦਾ ਬਾਜ਼ਾਰ ਕਾਫੀ ਗਰਮ ਹੋ ਗਿਆ ਹੈ ਕਿ ਕੀ ਕੈਪਟਨ ਅਮਰਿੰਦਰ ਸਿੰਘ ਨੇ ਭ੍ਰਿਸ਼ਟਾਚਾਰ ਦੀਆਂ ਫਾਈਲਾਂ ਭਗਵੰਤ ਮਾਨ ਦੀ ਜਗ੍ਹਾ ਅਮਿਤ ਸ਼ਾਹ ਨੂੰ ਸੌਂਪ ਦਿੱਤੀਆਂ ਹਨ। ਇਥੇ ਦੱਸਣਾ ਜ਼ਰੂਰੀ ਹੋਵੇਗਾ ਕਿ ਮੁੱਖ ਮੰਤਰੀ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਹੀ ਕੈਪਟਨ ਨੇ ਖੁਲਾਸਾ ਕਰ ਦਿੱਤਾ ਸੀ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਕਾਂਗਰਸੀ ਮੰਤਰੀਆਂ ਜਾਂ ਵਿਧਾਇਕਾਂ ਦੇ ਰੇਤ ਮਾਫੀਆ ’ਚ ਸ਼ਾਮਲ ਹੋਣ ਜਾਂ ਭ੍ਰਿਸ਼ਟਾਚਾਰ ਦੇ ਹੋਰ ਸਬੂਤ ਹਾਈਕਮਾਨ ਨੂੰ ਸੌਂਪ ਦਿੱਤੇ ਸਨ ਪਰ ਹਰੀ ਝੰਡੀ ਨਾ ਮਿਲਣ ਕਾਰਨ ਕੋਈ ਕਾਰਵਾਈ ਨਹੀਂ ਹੋਈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ: ਪ੍ਰਤਾਪ ਬਾਜਵਾ ਨੇ CM ਮਾਨ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ
ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ’ਚ ਹੈਲਥ ਮਨਿਸਟਰ ਵਿਜੇ ਸਿੰਗਲਾ ਨੂੰ ਬਰਖਾਸਤ ਕੀਤਾ ਗਿਆ ਹੈ ਤਾਂ ਕੈਪਟਨ ਵੱਲੋਂ ਇਕ ਵਾਰ ਫਿਰ ਸਾਬਕਾ ਕਾਂਗਰਸੀ ਮੰਤਰੀਆਂ ਜਾਂ ਵਿਧਾਇਕਾਂ ਦੇ ਭ੍ਰਿਸ਼ਟਾਚਾਰ ਦਾ ਮੁੱਦਾ ਚੁੱਕਿਆ ਗਿਆ ਹੈ। ਇਥੋਂ ਤੱਕ ਕੈਪਟਨ ਵੱਲੋਂ ਸਰਕਾਰ ਨੂੰ ਇਸ ਸਬੰਧੀ ਸਬੂਤ ਦੇਣ ਦੀ ਪੇਸ਼ਕਸ਼ ਵੀ ਕੀਤੀ ਗਈ ਪਰ ਨਾ ਤਾਂ ਕੈਪਟਨ ਦੀ ਭਗਵੰਤ ਮਾਨ ਨਾਲ ਮੁਲਾਕਾਤ ਹੋਈ ਤੇ ਨਾ ਹੀ ਉਨ੍ਹਾਂ ਨੇ ਸਰਕਾਰ ਨੂੰ ਖੁੱਲ੍ਹੇਆਮ ਕੋਈ ਦਸਤਾਵੇਜ਼ ਦਿੱਤੇ।
ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ
ਇਸ ਦੌਰਾਨ ਕਈ ਸਾਬਕਾ ਕਾਂਗਰਸੀ ਮੰਤਰੀ ਜਾਂ ਵਿਧਾਇਕ ਸ਼ਨੀਵਾਰ ਨੂੰ ਇਕਦਮ ਭਾਜਪਾ ’ਚ ਸ਼ਾਮਲ ਹੋ ਗਏ, ਜਿਨ੍ਹਾਂ ’ਚ ਬਲਵੀਰ ਸਿੱਧੂ, ਰਾਜ ਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ, ਸੁੰਦਰ ਸ਼ਾਮ ਅਰੋੜਾ ਦੇ ਨਾਂ ਸਭ ਤੋਂ ਅਹਿਮ ਹਨ, ਜਿਸ ਨੂੰ ਲੈ ਕੇ ਸਿਆਸੀ ਗਲਿਆਰਿਆਂ ’ਚ ਚਰਚਾ ਸ਼ੁਰੂ ਹੋ ਗਈ ਕਿ ਕੀ ਕੈਪਟਨ ਨੇ ਸਾਬਕਾ ਕਾਂਗਰਸੀ ਮੰਤਰੀਆਂ ਦੇ ਭ੍ਰਿਸ਼ਟਾਚਾਰ ਦੀਆਂ ਫਾਈਲਾਂ ਭਗਵੰਤ ਮਾਨ ਦੀ ਜਗ੍ਹਾ ਅਮਿਤ ਸ਼ਾਹ ਨੂੰ ਸੌਂਪ ਦਿੱਤੀਆਂ ਹਨ?
ਇਹ ਵੀ ਪੜ੍ਹੋ : ਉੱਤਰਾਖੰਡ: ਚਾਰਧਾਮ ਸ਼ਰਧਾਲੂਆਂ ਨਾਲ ਭਰੀ ਬੱਸ ਖੱਡ 'ਚ ਪਲਟੀ, ਹੁਣ ਤੱਕ 17 ਦੀ ਹੋ ਚੁੱਕੀ ਹੈ ਮੌਤ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਵਿਧਾਇਕਾ ਭਰਾਜ ਤੇ ਅਮਨ ਅਰੋੜਾ ਨੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਮਾਤਾ-ਪਿਤਾ ਨਾਲ ਕੀਤਾ ਦੁੱਖ ਸਾਂਝਾ
NEXT STORY