ਜਲੰਧਰ (ਧਵਨ)-ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਾਂਗਰਸੀ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਦਿੱਤੇ ਗਏ ਧਰਨੇ ’ਤੇ ਸਿਆਸੀ ਹਮਲਾ ਕਰਦਿਆਂ ਕਿਹਾ ਹੈ ਕਿ ਕਾਂਗਰਸ ਦੇ ਡੀ. ਐੱਨ. ਏ. ’ਚ ਹੀ ਭ੍ਰਿਸ਼ਟਾਚਾਰ ਲੁਕਿਆ ਹੋਇਆ ਹੈ ਜੋ ਅੱਜ ਲੋਕਾਂ ਦੇ ਸਾਹਮਣੇ ਆ ਗਿਆ ਹੈ। ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਕਾਂਗਰਸ ਨੇ ਆਪਣਾ ਚਿਹਰਾ ਨੰਗਾ ਕਰ ਦਿੱਤਾ ਹੈ।
ਇਹ ਵੀ ਪੜ੍ਹੋ : IND vs SA 1st T20i : ਭਾਰਤ ਨੇ ਦੱਖਣੀ ਅਫਰੀਕਾ ਨੂੰ ਦਿੱਤਾ 212 ਦੌੜਾਂ ਦਾ ਟੀਚਾ
ਪੰਜਾਬ ਕਾਂਗਰਸ ਵੱਲੋਂ ਆਪਣੇ ਭ੍ਰਿਸ਼ਟ ਸਾਬਕਾ ਮੰਤਰੀਆਂ ਦੇ ਹੱਕ ਵਿੱਚ ਧਰਨਾ ਲਾਇਆ ਗਿਆ ਹੈ। ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਾਬਕਾ ਕਾਂਗਰਸੀ ਆਗੂਆਂ ਦੇ ਚਿਹਰੇ ਬੇਨਕਾਬ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜਿਵੇਂ ਹੀ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਤਾਂ ਬਿੱਲੀ ਥੈਲੇ ’ਚੋਂ ਬਾਹਰ ਆ ਗਈ। ਇਹ ਵੀ ਸਾਬਤ ਹੋ ਗਿਆ ਹੈ ਕਿ ਕਾਂਗਰਸ ਨੇ ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਲਈ ਧਰਨਾ ਦਿੱਤਾ ਸੀ।
ਇਹ ਵੀ ਪੜ੍ਹੋ : ਕਾਰਗਿਲ ਦੇ ਸ਼ਹੀਦਾਂ ਨੂੰ ਸਮਰਪਿਤ ਰਕੇਸ਼ ਭਟੇਜਾ ਤੇ ਸੁਦੇਸ਼ ਬੱਗਾ ਦੀ ਕਿਤਾਬ ‘ਕਾਰਗਿਲ-ਏਕ ਕਥਾਚਿੱਤਰ’ ਰਿਲੀਜ਼
ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਾਬਕਾ ਮੰਤਰੀਆਂ ਖ਼ਿਲਾਫ਼ ਸਬੂਤ ਹੋਣ ਦੇ ਬਾਵਜੂਦ ਪਿਛਲੀ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਠੱਲ੍ਹ ਨਹੀਂ ਪਾਈ। ਇਨਸਾਫ਼ ਦਿਵਾਉਣ ਦੀ ਸਿਆਸੀ ਇੱਛਾ ਸ਼ਕਤੀ ਸਿਰਫ਼ ਆਮ ਆਦਮੀ ਪਾਰਟੀ ਕੋਲ ਹੈ। ਭਗਵੰਤ ਮਾਨ ਸਰਕਾਰ ਨੇ ਜਿਸ ਤਰ੍ਹਾਂ ਆਪਣੇ ਇੱਕ ਸਾਬਕਾ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਕੀਤਾ ਹੈ, ਉਸ ਨੂੰ ਲੈ ਕੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਬਾਰੇ ਭਗਵੰਤ ਮਾਨ ਸਰਕਾਰ ਵੱਲੋਂ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਣ ਦੀ ਮੁਹਿੰਮ ਵੀ ਸਾਹਮਣੇ ਆ ਗਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਤਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਸਬੰਧੀ ਆਪਣਿਆਂ ਨੂੰ ਵੀ ਨਹੀਂ ਬਖਸ਼ਿਆ ਤਾਂ ਭ੍ਰਿਸ਼ਟਾਚਾਰ ਦੇ ਸਬੂਤ ਹੋਣ ’ਤੇ ਹੋਰਨਾਂ ਪਾਰਟੀਆਂ ਦੇ ਆਗੂਆਂ ਨੂੰ ਕਿਵੇਂ ਬਖਸ਼ੇਗੀ?
ਇਹ ਵੀ ਪੜ੍ਹੋ : ਸਾਡਾ ਅਪਡੇਟ ਕੋਰੋਨਾ-ਰੋਕੂ ਟੀਕਾ ਵਾਇਰਸ ਦੇ ਓਮੀਕ੍ਰੋਨ ਵੇਰੀਐਂਟ ਵਿਰੁੱਧ ਵੀ ਅਸਰਦਾਰ : ਮਾਡਰਨਾ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਕਿਸਾਨਾਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਮਾਨ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਘਟਾਈ ਫੀਸ
NEXT STORY