ਲੁਧਿਆਣਾ (ਸ਼ਿਵਮ)- ਨੈਸ਼ਨਲ ਹਾਈਵੇਅ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਦੇ ਵਰਕਰਜ਼ ਯੂਨੀਅਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੀ ਅਗਵਾਈ ਕਰਦਿਆਂ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਕੰਪਨੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ।
ਪਰ ਹੁਣ ਤੱਕ ਕੰਪਨੀ ਮੁਲਾਜ਼ਮਾਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਨੇ ਐਲਾਨ ਕੀਤਾ ਕਿ 27 ਸਤੰਬਰ ਨੂੰ ਲਾਡੋਵਾਲ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਫ੍ਰੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ- Business 'ਚ ਪੈ ਗਿਆ ਵੱਡਾ ਘਾਟਾ, ਗੁੱਸੇ 'ਚ ਵਿਅਕਤੀ ਨੇ ਪਤਨੀ ਨੂੰ ਹੀ ਮਾਰ'ਤੀਆਂ ਗੋਲ਼ੀਆਂ
ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਟੋਲ ਪਲਾਜ਼ਾ ’ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਕੋਈ ਵੀ ਸਰਕਾਰੀ ਛੁੱਟੀ ਨਹੀਂ ਦਿੱਤੀ ਜਾ ਰਹੀ ਅਤੇ ਨਾ ਹੀ ਉਨ੍ਹਾਂ ਦੇ ਪ੍ਰਾਵੀਡੈਂਟ ਫੰਡ ਦੀ ਕਟੌਤੀ ਕੀਤੀ ਜਾ ਰਹੀ ਹੈ। ਟੋਲ ਵਰਕਰਾਂ ਨੂੰ ਕੰਪਨੀ ਅਤੇ ਭਲਾਈ ਸਕੀਮਾਂ ਦੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ, ਇਸ ਦੇ ਰੋਸ ਵਜੋਂ ਟੋਲ ਮੁਲਾਜ਼ਮਾਂ ਵੱਲੋਂ 27 ਸਤੰਬਰ ਨੂੰ ਟੋਲ ਪਲਾਜ਼ਾ ਨੂੰ ਮੁਕੰਮਲ ਤੌਰ ’ਤੇ ਫ੍ਰੀ ਕਰ ਦਿੱਤਾ ਜਾਵੇਗਾ।
ਮੀਟਿੰਗ ਦੌਰਾਨ ਲਾਡੋਵਾਲ ਟੋਲ ਪਲਾਜ਼ਾ ਦੇ ਪ੍ਰਧਾਨ ਬਚਿੱਤਰ ਸਿੰਘ, ਪੰਕਜ ਕੁਮਾਰ, ਭਗਵੰਤ ਸਿੰਘ, ਕੁਲਜੀਤ ਸਿੰਘ, ਸਿਮਰਨਪ੍ਰੀਤ ਕੌਰ, ਰਣਵੀਰ ਸਿੰਘ, ਸੰਗੀਤਾ ਰਾਣੀ, ਵਿਕਰਮ ਕੁਮਾਰ, ਮਨਮੀਤ ਸਿੰਘ ਆਦਿ ਟੋਲ ਪਲਾਜ਼ਾ ਯੂਨੀਅਨ ਦੇ ਮੁਲਾਜ਼ਮ ਹਾਜ਼ਰ ਸਨ।
ਇਹ ਵੀ ਪੜ੍ਹੋ- ਚੋਰਾਂ ਨੇ ਅੱਧੀ ਰਾਤ ਮੁਹੱਲਾ ਕਲੀਨਿਕ 'ਤੇ ਬੋਲਿਆ ਧਾਵਾ, ਪਤੰਦਰਾਂ ਨੇ ਕੁਝ ਵੀ ਨਾ ਛੱਡਿਆ, ਕੁਰਸੀ ਵੀ ਲੈ ਗਏ ਨਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਘੰਟਿਆਂਬੱਧੀ ਲੇਟ ਹੋਈਆਂ ਟਰੇਨਾਂ, ਯਾਤਰੀਆਂ ਨੂੰ ਕਰਨਾ ਪੈ ਰਿਹੈ ਭਾਰੀ ਮੁਸ਼ਕਲਾਂ ਦਾ ਸਾਹਮਣਾ
NEXT STORY