ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਵਿਚ ਪੰਜ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਵਿਚ ਇਕ ਨਾਮ ਬਰਿੰਦਰ ਗੋਇਲ ਦਾ ਵੀ ਹੈ। ਬਰਿੰਦਰ ਗੋਇਲ ਲਹਿਰਾਗਾਗਾ ਤੋਂ ਵਿਧਾਇਕ ਹਨ। ਗੋਇਲ ਨੇ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਦੀਆਂ ਪੌੜੀਆਂ ਚੜ੍ਹੇ ਹਨ। ਉਨ੍ਹਾਂ ਦੀ ਇਹ ਜਿੱਤ ਇਸ ਲਈ ਅਹਿਮ ਰਹੀ ਕਿਉਂਕਿ ਉਨ੍ਹਾਂ ਨੇ ਕਾਂਗਰਸ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਅਤੇ ਅਕਾਲੀ ਦਲ ਦੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਕਰਾਰੀ ਹਾਰ ਦਿੱਤੀ। ਦੋਵਾਂ ਦਿੱਗਜਾਂ ਨੂੰ ਹਰਾਉਣ ਮਗਰੋਂ ਉਨ੍ਹਾਂ ਦੀ ਸਿਆਸੀ ਕੱਦ ਉਭਰਿਆ ਅਤੇ ਅੱਜ ਉਨ੍ਹਾਂ ਨੂੰ ਪੰਜਾਬ ਮੰਤਰੀ ਮੰਡਲ ਵਿਚ ਸ਼ਾਮਲ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ 'ਚ ਵੱਡਾ ਫੇਰਬਦਲ, ਇਨ੍ਹਾਂ 5 ਮੰਤਰੀਆਂ ਨੇ ਚੁੱਕੀ ਅਹੁਦੇ ਦੀ ਸਹੁੰ
ਇਸ ਤੋਂ ਪਹਿਲਾਂ ਉਹ ਭਾਜਪਾ ਵਿਚ ਸਨ। 1992 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਬਰਿੰਦਰ ਗੋਇਲ ਭਾਜਪਾ ਦੀ ਟਿਕਟ ਤੋਂ ਲਹਿਰਾ ਤੋਂ ਚੋਣ ਮੈਦਾਨ ਵਿਚ ਉਤਰੇ ਸਨ, ਇਨ੍ਹਾਂ ਚੋਣਾਂ ਵਿਚ ਗੋਇਲ ਨੂੰ ਕਾਂਗਰਸ ਦੀ ਉਮੀਦਵਾਰ ਬੀਬੀ ਰਜਿੰਦਰ ਕੌਰ ਭੱਠਲ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਸਮਾਜ ਸੇਵਾ ਦੇ ਕੰਮਾਂ ਵਿਚ ਵੀ ਬਰਿੰਦਰ ਗੋਇਲ ਦਾ ਨਾਂ ਪਹਿਲੀਆਂ ਕਤਾਰਾਂ ਵਿਚ ਆਉਂਦਾ ਹੈ। ਗੋਇਲ ਪੰਜਾਬ ਵਿਧਾਨ ਸਭਾ ਦੀ ਉਪ ਵਿਧਾਨ ਨਿਰੀਖਣ ਕਮੇਟੀ ਵਿਚ ਵੀ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲ ਵਿਚੋਂ ਦਿਨ ਦਿਹਾੜੇ ਬੱਚਾ ਅਗਵਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੋਆਬਾ ਨੂੰ ਮਿਲੇ ਦੋ ਮੰਤਰੀ, ਹੁਸ਼ਿਆਰਪੁਰ ਤੋਂ ਡਾ. ਰਵਜੋਤ ਸਿੰਘ ਤੇ ਜਲੰਧਰ ਤੋਂ ਮੋਹਿੰਦਰ ਭਗਤ ਨੇ ਚੁੱਕੀ ਸਹੁੰ
NEXT STORY