ਚੰਡੀਗੜ੍ਹ/ਸੁਨਾਮ ਊਧਮ ਸਿੰਘ ਵਾਲਾ (ਬਾਂਸਲ, ਪ.ਸ.)- ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਊਧਮ ਸਿੰਘ ਵਾਲਾ ਵਿਖੇ ਨਕਲੀ ਸ਼ਰਾਬ ਪੀਣ ਨਾਲ ਬੀਮਾਰ ਹੋਏ 6 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਇਸ ਘਟਨਾ ’ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 14 ਹੋ ਗਈ। ਪੁਲਸ ਨੇ ਇਸ ਮਾਮਲੇ ’ਚ 2 ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨਾਲ ਹੁਣ ਤੱਕ 6 ਲੋਕਾਂ ਨੂੰ ਗ੍ਰਿਫਤਾਰ ਕੀਤ ਜਾ ਚੁੱਕਿਆ ਹੈ।
ਇਹ ਖ਼ਬਰ ਵੀ ਪੜ੍ਹੋ - ਨਿੱਕੇ ਸਿੱਧੂ ਦੇ ਜਨਮ ਨੂੰ ਲੈ ਕੇ ਸਰਕਾਰ ਦੇ ਸਵਾਲਾਂ ਦਾ ਬਲਕੌਰ ਸਿੰਘ ਨੇ ਦਿੱਤਾ ਜਵਾਬ, ਦੱਸੀ ਸਾਰੀ ਗੱਲ
ਇਸ ਤੋਂ ਪਹਿਲਾਂ ਵੀਰਵਾਰ ਨੂੰ ਪੁਲਸ ਨੇ ਈਥਾਨੌਲ ਅਤੇ ਕੱਚਾ ਮਾਲ ਬਰਾਮਦ ਕੀਤਾ ਸੀ, ਜਿਸ ਦੀ ਵਰਤੋਂ ਸ਼ਰਾਬ ਬਣਾਉਣ ਲਈ ਕੀਤੀ ਜਾ ਰਹੀ ਸੀ। ਪੁਲਸ ਦੇ ਡਿਪਟੀ ਇੰਸਪੈਕਟਰ ਜਨਰਲ ਹਰਚਰਨ ਸਿੰਘ ਭੁੱਲਰ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਅਸੀਂ ਇਸ ਮਾਮਲੇ ’ਚ ਦੋ ਨਵੀਆਂ ਗ੍ਰਿਫਤਾਰੀਆਂ ਕੀਤੀਆਂ ਹਨ। ਜਾਂਚ ਚੱਲ ਰਹੀ ਹੈ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਸਥਾਨਕ ਰਵਿਦਾਸਪੁਰਾ ਟਿੱਬੀ ’ਚ 6 ਮੌਤਾਂ ਹੋਣ ਕਾਰਨ ਹੜਕੰਪ ਮਚ ਗਿਆ ਹੈ। ਇਸ ’ਚ ਇਕ ਵਿਅਕਤੀ ਗੁਰਮੀਤ ਸਿੰਘ ਦੀ ਇਕ ਦਿਨ ਪਹਿਲਾਂ ਮੌਤ ਹੋ ਗਈ ਸੀ ਅਤੇ ਉਸ ਦਾ ਅੰਤਿਮ ਸੰਸਕਾਰ ਵੀ ਕਰ ਦਿੱਤਾ ਗਿਆ ਹੈ। ਡੀ.ਐੱਸ.ਪੀ. ਸੁਨਾਮ ਮਨਦੀਪ ਸਿੰਘ ਸੰਧੂ ਸਮੇਤ ਥਾਣਾ ਮੁਖੀ ਤੇ ਹੋਰ ਪੁਲਸ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ। ਹਰਜਸ ਸਿੰਘ ਵਾਸੀ ਰਵਿਦਾਸਪੁਰਾ ਟਿੱਬੀ ਨੇ ਦੱਸਿਆ ਕਿ ਇਹ ਮੌਤਾਂ ਸ਼ਰਾਬ ਪੀਣ ਕਾਰਨ ਹੋਈਆਂ ਹਨ ਪਰ ਡਰ ਦੇ ਕਾਰਨ ਕੋਈ ਨਹੀਂ ਦੱਸ ਰਿਹਾ। ਐੱਸ.ਡੀ.ਐੱਮ. ਸੁਨਾਮ ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਜੋ ਸ਼ਰਾਬ ਪੀ ਕੇ ਬੀਮਾਰ ਹੋਣ ਵਾਲੇ ਲੋਕਾਂ ਦਾ ਤੁਰੰਤ ਇਲਾਜ ਕਰਵਾਇਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਪੁਲਸ ਨੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਲਿਆ ਹਿਰਾਸਤ 'ਚ
ਇਸ ਮੌਕੇ ਹਸਪਤਾਲ ’ਚ ਦਾਖਲ ਵਿਅਕਤੀ ਨੇ ਦੱਸਿਆ ਕਿ ਉਸ ਨੇ ਸ਼ਰਾਬ ਪੀਤੀ ਸੀ, ਜਿਸ ਤੋਂ ਬਾਅਦ ਉਸ ਦੀ ਹਾਲਤ ਵਿਗੜ ਗਈ ਅਤੇ ਹੁਣ ਉਸ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਡਾ. ਮਨੀਸ਼ ਗੁਪਤਾ ਨੇ ਦੱਸਿਆ ਕਿ 8 ਹੋਰ ਪੀੜਤਾਂ ਨੂੰ ਹੋਰ ਹਸਪਤਾਲਾਂ ਲਈ ਰੈਫਰ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿੱਕੇ ਸਿੱਧੂ ਦੇ ਜਨਮ ਨੂੰ ਲੈ ਕੇ ਸਰਕਾਰ ਦੇ ਸਵਾਲਾਂ ਦਾ ਬਲਕੌਰ ਸਿੰਘ ਨੇ ਦਿੱਤਾ ਜਵਾਬ, ਦੱਸੀ ਸਾਰੀ ਗੱਲ
NEXT STORY