ਪਠਾਨਕੋਟ: ਪਠਾਨਕੋਟ ਦੇ 50 ਵਾਰਡਾਂ ਲਈ ਹੋਈਆਂ ਚੋਣਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ, ਪਰ ਇਸ ਦੌਰਾਨ ਪ੍ਰਸ਼ਾਸਨ ਵੱਲੋਂ ਕੀਤੇ ਗਏ ਮਾੜੇ ਪ੍ਰਬੰਧਾਂ ਕਾਰਨ ਉਮੀਦਵਾਰਾਂ ਦੇ ਏਜੰਟਾਂ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।
ਗਿਣਤੀ ਕੇਂਦਰਾਂ ਦੇ ਅੰਦਰ ਮੌਜੂਦ ਉਮੀਦਵਾਰਾਂ ਦੇ ਏਜੰਟਾਂ ਨੇ ਪ੍ਰਸ਼ਾਸਨ 'ਤੇ ਲਾਪਰਵਾਹੀ ਦੇ ਦੋਸ਼ ਲਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅੰਦਰ ਨਾ ਤਾਂ ਬੈਠਣ ਲਈ ਕੋਈ ਢੁਕਵਾਂ ਇੰਤਜ਼ਾਮ ਕੀਤਾ ਗਿਆ ਹੈ ਅਤੇ ਨਾ ਹੀ ਕਿਸੇ ਕਿਸਮ ਦੀ ਰਿਫ੍ਰੈਸ਼ਮੈਂਟ (ਖਾਣ-ਪੀਣ) ਦੀ ਸਹੂਲਤ ਦਿੱਤੀ ਗਈ ਹੈ। ਸਭ ਤੋਂ ਵੱਡੀ ਮੁਸ਼ਕਿਲ ਪੀਣ ਵਾਲੇ ਪਾਣੀ ਦੀ ਸਾਹਮਣੇ ਆ ਰਹੀ ਹੈ। ਏਜੰਟਾਂ ਅਨੁਸਾਰ, ਅੱਤ ਦੀ ਗਰਮੀ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਮੁਫ਼ਤ ਪਾਣੀ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਹਾਲਾਤ ਅਜਿਹੇ ਹਨ ਕਿ ਕੇਂਦਰ ਦੇ ਅੰਦਰ ਮੌਜੂਦ ਲੋਕਾਂ ਨੂੰ ਪਾਣੀ ਵੀ ਪੈਸੇ ਖਰਚ ਕੇ ਖਰੀਦਣਾ ਪੈ ਰਿਹਾ ਹੈ।
ਏਜੰਟਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਹੈ ਕਿ ਪ੍ਰਸ਼ਾਸਨ ਵੱਲੋਂ ਚੋਣ ਗਿਣਤੀ ਨੂੰ ਲੈ ਕੇ ਸਹੀ ਅਤੇ ਮਿਆਰੀ ਪ੍ਰਬੰਧ ਕਰਨ ਵਿਚ ਵੱਡੀ ਕੋਤਾਹੀ ਵਰਤੀ ਗਈ ਹੈ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦਸੂਹਾ ਨਗਰ ਕੌਂਸਲ ਦੀਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ
NEXT STORY