ਹੁਸ਼ਿਆਰਪੁਰ (ਘੁੰਮਣ,ਪਰਮਜੀਤ ਮੋਮੀ)-ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ਨੀਵਾਰ ਨੂੰ ਹੋਵੇਗੀ। ਜਿਸ ਲਈ ਲੋੜੀਂਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਅਮਲੀ ਰੂਪ ਦਿੱਤਾ ਜਾ ਚੁੱਕਾ ਹੈ। ਸਥਾਨਕ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਵਿਖੇ ਬਣੇ ਗਿਣਤੀ ਕੇਂਦਰ ਵਿਖੇ ਵੱਖ-ਵੱਖ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਕਿਹਾ ਕਿ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ ਅਤੇ ਸਵੇਰੇ 8:00 ਵਜੇ ਤੋਂ ਗਿਣਤੀ ਸ਼ੁਰੂ ਹੋ ਜਾਵੇਗੀ।
ਉਨ੍ਹਾਂ ਕਿਹਾ ਕਿ ਈ. ਵੀ. ਐੱਮ. ਮਸ਼ੀਨਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਟਰਾਂਗ ਰੂਮ ਵਿਖੇ ਰੱਖਿਆ ਗਿਆ ਹੈ, ਜਿਸ ਦੀ ਲਗਾਤਾਰ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਗਿਣਤੀ ਕੇਂਦਰ ਤੇ ਮੀਡੀਆ ਸੈਂਟਰ ਆਦਿ ਦਾ ਵੀ ਦੌਰਾ ਕੀਤਾ। ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਗਿਣਤੀ ਵਾਲੀ ਥਾਂ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਗਿਣਤੀ ਕੇਂਦਰ ਦੁਆਲੇ 3 ਪਰਤੀ ਸੁਰੱਖਿਆ ਕਾਇਮ ਕੀਤੀ ਗਈ ਹੈ ਤਾਂ ਜੋ ਸਮੁੱਚੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਸ ਦੇ ਨਾਲ-ਨਾਲ ਪੈਰਾ ਮਿਲਟਰੀ ਫੋਰਸ ਦੇ ਜਵਾਨ ਵੀ ਤਾਇਨਾਤ ਰਹਿਣਗੇ।
ਇਹ ਵੀ ਪੜ੍ਹੋ- ਪੁੱਤ ਨੂੰ ਕਮਰੇ 'ਚ ਚਾਹ ਦੇਣ ਗਏ ਤਾਂ ਅੰਦਰਲਾ ਹਾਲ ਵੇਖ ਉੱਡੇ ਮਾਪਿਆਂ ਦੇ ਹੋਸ਼, ਹੋਇਆ ਉਹ ਜੋ ਸੋਚਿਆ ਨਾ ਸੀ
ਜ਼ਿਕਰਯੋਗ ਹੈ ਕਿ ਚੱਬੇਵਾਲ ਵਿਧਾਨ ਸਭਾ ਹਲਕੇ ਲਈ 6 ਉਮੀਦਵਾਰ ਚੋਣ ਮੈਦਾਨ ’ਚ ਹਨ ਅਤੇ 20 ਨਵੰਬਰ ਨੂੰ ਹੋਈ ਪੋਲਿੰਗ ਦੌਰਾਨ 53.43 ਫ਼ੀਸਦੀ ਵੋਟਾਂ ਪਈਆਂ ਸਨ। ਵੋਟਾਂ ਦੀ ਗਿਣਤੀ 15 ਰਾਊਂਡਾਂ ’ਚ ਹੋਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਰਿਟਰਨਿੰਗ ਅਫ਼ਸਰ ਰਾਹੁਲ ਚਾਬਾ ਨੇ ਡਿਪਟੀ ਕਮਿਸ਼ਨਰ ਨੂੰ ਵੱਖ-ਵੱਖ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
30,000 ਰੁਪਏ ਰਿਸ਼ਵਤ ਲੈਂਦਾ PSPCL ਦਾ ਜੇ.ਈ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
NEXT STORY