ਨੌਸ਼ਹਿਰਾ ਪਨੂੰਆ (ਜ.ਬ) - ਨਾਜਾਇਜ਼ ਸਬੰਧਾਂ ਦੇ ਚਲਦਿਆਂ ਸਥਾਨਕ ਸ਼ਹਿਰ ’ਚ ਇਕ ਪ੍ਰੇਮੀ ਜੋੜੇ ਵਲੋਂ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਹਿਰ ਕਾਰਨ ਪ੍ਰੇਮਿਕਾ ਦੀ ਮੌਤ ਹੋ ਗਈ, ਜਦਕਿ ਪ੍ਰੇਮੀ ਅਜੇ ਤੱਕ ਬੇਹੋਸ਼ੀ ਦੀ ਹਾਲਤ ’ਚ ਹਸਪਤਾਲ ਵਿਖੇ ਦਾਖ਼ਲ ਹੈ। ਥਾਣਾ ਸਰਹਾਲੀ ਦੀ ਪੁਲਸ ਨੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਲਿਵ-ਇਨ ਰਿਲੇਸ਼ਨ ’ਚ ਰਹਿ ਰਹੀ ਜਨਾਨੀ ਦਾ ਸਾਥੀ ਵਲੋਂ ਕਤਲ
ਮਿਲੀ ਜਾਣਕਾਰੀ ਅਨੁਸਾਰ ਸੁਖਮਨਪ੍ਰੀਤ ਕੌਰ ਉਰਫ ਸੁੱਖੀ ਪਤਨੀ ਸੇਵਕ ਸਿੰਘ ਵਾਸੀ ਠੱਠਾ ਥਾਣਾ ਸਰਹਾਲੀ ਦੇ ਮੋਹਨ ਸਿੰਘ ਉਰਫ ਮੋਹਣਾ ਪੁੱਤਰ ਬਿੱਲਾ ਸਿੰਘ ਵਾਸੀ ਵੱਡਾ ਵੇਹੜਾ ਠੱਠਾ ਥਾਣਾ ਸਰਹਾਲੀ ਨਾਲ ਨਾਜਾਇਜ਼ ਸਬੰਧ ਸਨ। ਦੋਵਾਂ ਨੇ ਬੀਤੇ ਦਿਨ ਇਕੱਠੇ ਜ਼ਹਿਰ ਨਿਗਲ ਲਈ, ਜਿਸ ਕਾਰਨ ਪ੍ਰਮਿਕਾ ਦੀ ਮੌਤ ਹੋ ਗਈ। ਦੱਸ ਦੇਈਏ ਕਿ ਸਵੇਰੇ 09-30 ਵਜੇ ਰਾਹਗੀਰਾਂ ਨੇ ਪ੍ਰੇਮੀ ਜੋੜੇ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਪਿੰਡ ਤੋਂ ਥੋੜੀ ਦੂਰ ਠੱਠਾ ਤੋਂ ਪਿੰਡ ਪਣਗੋਟਾ ਥਾਣਾ ਹਰੀਕੇ ਨੂੰ ਜਾਂਦੀ ਸੜਕ ਦੇ ਕਿਨਾਰੇ ’ਤੇ ਪਏ ਹੋਏ ਵੇਖੇ ਸਨ।
ਪੜ੍ਹੋ ਇਹ ਵੀ ਖ਼ਬਰ - CM ਭਗਵੰਤ ਮਾਨ ਵੱਲੋਂ ਜਾਰੀ ਨੰਬਰ 'ਤੇ ਗੁਰਦਾਸਪੁਰ ਜ਼ਿਲ੍ਹੇ 'ਚੋਂ ਆਈ ਪਹਿਲੀ ਸ਼ਿਕਾਇਤ
ਰਾਹਗੀਰਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਦੇ ਆਉਣ ਤੋਂ ਪਹਿਲਾਂ ਹੀ ਸੁਖਮਨਪ੍ਰੀਤ ਕੌਰ ਦੀ ਮੌਤ ਹੋ ਗਈ ਸੀ। ਪੁਲਸ ਨੇ ਮੋਹਨ ਸਿੰਘ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਸਰਕਾਰੀ ਹਸਪਤਾਲ ਸਰਹਾਲੀ ਇਲਾਜ ਲਈ ਦਾਖਲ ਕਰਵਾ ਦਿੱਤਾ। ਇਸ ਸਬੰਧੀ ਥਾਣਾ ਸਰਹਾਲੀ ਗਿਆ ਸੱਚੋ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕੀ ਇੱਕ ਆਦਮੀ ਅਤੇ ਜਨਾਨੀ ਬੇਹੋਸ਼ੀ ਦੀ ਹਾਲਤ ਵਿੱਚ ਸੜਕ ਕਿਨਾਰੇ ਪਏ ਹਨ।
ਉਨ੍ਹਾਂ ਦੱਸਿਆ ਕਿ ਜਦੋਂ ਉਹ ਗਏ ਤਾਂ ਵੇਖਿਆ ਕਿ ਸੁਖਮਨਪ੍ਰੀਤ ਉਰਫ਼ ਸੁੱਖੀ ਅਤੇ ਮੋਹਣਾ ਬੇਹੋਸ਼ੀ ਦੀ ਹਾਲਤ ਵਿੱਚ ਸੜਕ ਕਿਨਾਰੇ ਪਏ ਸਨ। ਕੁੜੀ ਦੀ ਮੌਤ ਹੋ ਚੁੱਕੀ ਸੀ ਅਤੇ ਮੋਹਨ ਸਿੰਘ ਬੇਹੋਸ਼ੀ ਦੀ ਹਾਲਤ ਵਿਚ ਪਿਆ ਹੋਇਆ ਸੀ, ਜੋ ਹੁਣ ਸਰਕਾਰੀ ਹਸਪਤਾਲ ਵਿਖੇ ਹੈ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਐਕਸ਼ਨ 'ਚ ਸੀ. ਐੱਮ. ਭਗਵੰਤ ਮਾਨ, ਜੇਲ੍ਹ ਮਹਿਕਮੇ ਦੇ ਅਧਿਕਾਰੀਆਂ ਨੂੰ ਦਿੱਤੇ ਇਹ ਦਿਸ਼ਾ-ਨਿਰਦੇਸ਼
NEXT STORY