ਡੇਰਾਬੱਸੀ (ਅਨਿਲ) : ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਨੂੰ ਅਗਵਾ ਕਰਨ ਦੇ ਦੋਸ਼ ’ਚ ਪੁਲਸ ਨੇ 21 ਸਾਲਾ ਡੀ. ਜੇ. ਆਪ੍ਰੇਟਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਕੁੜੀ ਸਮੇਤ ਮੁਲਜ਼ਮ ਵੀ ਅੰਮ੍ਰਿਤਸਰ ਤੋਂ ਬਰਾਮਦ ਹੋਇਆ ਹੈ। ਉਕਤ ਨੌਜਵਾਨ ਨੇ ਬੀਤੇ ਦਿਨ ਆਪਣੇ ਪਿਤਾ ਨੂੰ ਖ਼ੁਦ ਦੇ ਅਗਵਾ ਹੋਣ ਦੀ ਝੂਠੀ ਕਹਾਣੀ ਰਚ ਕੇ ਆਪਣੇ ਪਿਤਾ ਰਾਹੀਂ ਅਗਵਾ ਕਰਨ ਦਾ ਝੂਠਾ ਕੇਸ ਦਰਜ ਕਰਵਾਇਆ ਸੀ, ਜਿਸ ’ਤੇ ਪੁਲਸ ਵੱਲੋਂ ਵੱਖਰਾ ਮਾਮਲਾ ਦਰਜ ਕੀਤਾ ਜਾਵੇਗਾ। ਮੁਲਜ਼ਮ ਦੀ ਪਛਾਣ 21 ਸਾਲਾ ਵਾਸਿਕ ਪੁੱਤਰ ਬਜੀਦ ਵਾਸੀ ਗੁਲਾਬਗੜ੍ਹ ਵਜੋਂ ਹੋਈ ਹੈ।
ਇਹ ਵੀ ਪੜ੍ਹੋ : 28 ਲੱਖ ਖ਼ਰਚ ਵਿਦੇਸ਼ ਭੇਜੀ ਪਤਨੀ, ਜਦੋਂ ਪਤੀ ਪੁੱਜਾ ਕੈਨੇਡਾ ਤਾਂ ਸੱਚ ਜਾਣ ਰਹਿ ਗਿਆ ਹੱਕਾ-ਬੱਕਾ
ਦੂਜੇ ਪਾਸੇ ਮੁਲਜ਼ਮ ਦੇ ਪਿਤਾ ਬਜੀਦ ਨੇ ਪੁਲਸ ਨੂੰ ਝੂਠੀ ਸ਼ਿਕਾਇਤ ਦਿੱਤੀ ਕਿ ਉਸ ਦੇ ਮੁੰਡੇ ਵਸੀਕ ਨੂੰ 26 ਦੀ ਰਾਤ ਨੂੰ ਮੁਕੰਦਪੁਰ ਵਿਚ ਇਕ ਪ੍ਰੋਗਰਾਮ ਤੋਂ ਵਾਪਸ ਆਉਂਦੇ ਸਮੇਂ ਕਿਸੇ ਨੇ ਅਗਵਾ ਕਰ ਲਿਆ ਹੈ। ਵਸੀਕ ਨੇ ਇਸ ਦੀ ਜਾਣਕਾਰੀ ਇਕ ਜਾਣਕਾਰ ਭੀਮ ਸਿੰਘ ਨੂੰ ਫੋਨ ’ਤੇ ਦਿੱਤੀ ਸੀ। ਇਸ ਤੋਂ ਬਾਅਦ ਪਰਿਵਾਰ ਪੁਲਸ ਨਾਲ ਮੌਕੇ ’ਤੇ ਪਹੁੰਚਿਆ ਅਤੇ ਮੌਕੇ ਤੋਂ ਉਨ੍ਹਾਂ ਦਾ ਫੋਨ, ਸਕੂਟਰ ਅਤੇ ਫਟੀ ਜਰਸੀ ਬਰਾਮਦ ਹੋਈ।
ਇਹ ਵੀ ਪੜ੍ਹੋ : ਲੰਮੇ ਸਮੇਂ ਬਾਅਦ ਸਾਹਮਣੇ ਆਏ ਪ੍ਰਕਾਸ਼ ਸਿੰਘ ਬਾਦਲ, ਪੰਜਾਬ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਥਾਣਾ ਇੰਚਾਰਜ ਜਸਕੰਵਲ ਸੇਖੋਂ ਅਨੁਸਾਰ ਵਸੀਕ ਨੇ ਕੇਸ ਤੋਂ ਬਚਣ ਲਈ ਅਗਵਾ ਦਾ ਜਾਅਲੀ ਸਹਾਰਾ ਲਿਆ ਪਰ ਨੌਜਵਾਨ ਇਕ ਹਫ਼ਤੇ ਬਾਅਦ ਅੰਮ੍ਰਿਤਸਰ ਦੇ ਇਕ ਹੋਟਲ ਵਿਚ ਨਾਬਾਲਗ ਕੁੜੀ ਨਾਲ ਫੜ੍ਹਿਆ ਗਿਆ। ਡੇਰਾਬੱਸੀ ਦੇ ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਤੋਂ ਬਾਅਦ ਕੁੜੀ ਨੂੰ ਉਸ ਦੇ ਰਿਸ਼ਤੇਦਾਰਾਂ ਹਵਾਲੇ ਕਰ ਦਿੱਤਾ ਗਿਆ ਹੈ, ਜਦਕਿ ਵਸੀਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਸੀਕ ਵਿਰੁੱਧ ਝੂਠੀ ਪੁਲਸ ਸ਼ਿਕਾਇਤ ਦਰਜ ਕਰਵਾਉਣ ਲਈ ਆਈ. ਪੀ. ਸੀ. 182 ਤਹਿਤ ਇੱਕ ਵੱਖਰਾ ਕੇਸ ਵੀ ਦਰਜ ਕੀਤਾ ਗਿਆ ਹੈ। ਉਸ ਨੂੰ ਅੱਜ ਡੇਰਾਬੱਸੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਕਾਂਗਰਸ ਦੇ ਦੋ ਘਾਗ ਸਿਆਸਤਦਾਨਾਂ 'ਚ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਸੰਭਾਲਣਗੇ ਪਾਰਟੀ ਦਾ ਗੜ੍ਹ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚੰਡੀਗੜ੍ਹ 'ਚ ਤੋੜੀਆਂ ਗਈਆਂ ਝੁੱਗੀਆਂ, ਕਈ ਸਾਲਾਂ ਤੋਂ ਰਹਿ ਰਹੇ ਪਰਿਵਾਰ ਹੋਏ ਬੇਘਰ (ਤਸਵੀਰਾਂ)
NEXT STORY